23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਪੰਜਾਬ ਸਰਕਾਰ ਵਪਾਰੀਆਂ ਤੇ ਦੁਕਾਨਦਾਰਾਂ ਦੇ ਮੁੱਦਿਆਂ ਨੂੰ ਤਰਜੀਹੀ ਤੌਰ 'ਤੇ ਸੁਲਝਾਉਣ ਲਈ ਵਚਨਬੱਧ-ਵਿਧਾਇਕ ਸਵਨਾ <br/>

Ad Position 21
No active advertisement
ਫ਼ਾਜ਼ਿਲਕਾ ਵਿਖੇ ਵਪਾਰੀ ਮੀਟਿੰਗ ਦੌਰਾਨ ਸਟੇਜ 'ਤੇ ਬਿਰਾਜਮਾਨ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ, ਏ.ਡੀ.ਸੀ. ਡਾ. ਮਨਦੀਪ ਕੌਰ, ਐੱਸ.ਐੱਸ.ਪੀ. ਗੁਰਮੀਤ ਸਿੰਘ ਤੇ ਹੋਰ ਅਧਿਕਾਰੀ | <br/> 27-02-2026
ਫ਼ਾਜ਼ਿਲਕਾ, 26 ਫਰਵਰੀ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਵਪਾਰੀਆਂ ਸੰਬੰਧੀ ਮੁੱਦਿਆਂ ਨੂੰ ਤਰਜੀਹ ਤੌਰ 'ਤੇ ਸੁਲਝਾਉਣ ਲਈ ਜ਼ਿਲ੍ਹਾ ਪੱਧਰੀ ਵਪਾਰੀ ਕਮੇਟੀ ਦੀ ਮੀਟਿੰਗ ਦਾ ਆਯੋਜਨ ਫ਼ਾਜ਼ਿਲਕਾ ਵਿਖੇ ਕੀਤਾ | ਬੈਠਕ 'ਚ ਵੱਖ-ਵੱਖ ਵਪਾਰੀਆਂ ਤੇ ਉਨ੍ਹਾਂ ਨਾਲ ਸੰਬੰਧਿਤ ਸੰਗਠਨਾਂ ਨੇ ਸ਼ਿਰਕਤ ਕੀਤੀ | ਇਸ ਮੌਕੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਪੰਜਾਬ ਸਰਕਾਰ ਵਪਾਰੀਆਂ ਤੇ ਦੁਕਾਨਦਾਰਾਂ ਦੇ ਮੁੱਦਿਆਂ ਨੂੰ ਤਰਜੀਹੀ ਤੌਰ 'ਤੇ ਸੁਲਝਾਉਣ ਲਈ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਇਹ ਨਿਵੇਕਲੀ ਪਹਿਲ ਹੈ, ਜਿਸ ਵਿਚ ਸਰਕਾਰ ਖ਼ੁਦ ਲੋਕਾਂ ਦੇ ਵਿਚਕਾਰ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣ ਕੇ ਮੌਕੇ 'ਤੇ ਹੀ ਹੱਲ ਕਰ ਰਹੀ ਹੈ | ਉਨ੍ਹਾਂ ਵਪਾਰੀਆਂ ਦੀਆਂ ਮੁਸ਼ਕਿਲਾਂ ਸੁਣਨ ਉਪਰੰਤ ਭਰੋਸਾ ਦਵਾਇਆ ਕਿ ਵਪਾਰੀਆਂ ਸੰਬੰਧੀ ਸਾਰੀਆਂ ਮੁਸ਼ਕਿਲਾਂ ਨੂੰ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਜਲਦੀ ਹੀ ਹੱਲ ਕੀਤਾ ਜਾਵੇਗਾ | ਇਸ ਮੌਕੇ ਹਲਕਾ ਇੰਚਾਰਜ ਅਬੋਹਰ ਅਰੁਣ ਨਾਰੰਗ ਨੇ ਕਿਹਾ ਕਿ ਵਪਾਰੀਆਂ ਦੀਆਂ ਸਮੱਸਿਆਵਾਂ ਸਮੇਂ-ਸਮੇਂ 'ਤੇ ਪਹਿਲ ਦੇ ਆਧਾਰ 'ਤੇ ਹੱਲ ਕੀਤੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਪਾਰੀ ਵਰਗ ਦੇ ਮੋਢੇ ਨਾਲ ਮੋਢਾ ਜੋੜ ਕੇ ਹਰ ਪਲ ਖੜ੍ਹੀ ਹੈ | ਇਸ ਮੌਕੇ ਮੈਂਬਰ ਪੰਜਾਬ ਵਪਾਰ ਕਮਿਸ਼ਨ ਤੇ ਸਟੇਟ ਸਕੱਤਰ ਅਤੁੱਲ ਨਾਗਪਾਲ ਨੇ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਵੱਖ-ਵੱਖ ਸਮੱਸਿਆਵਾਂ ਜਿਵੇਂ ਬਾਜ਼ਾਰਾਂ 'ਚ ਆਉਣ ਵਾਲੀ ਟ੍ਰੈਫ਼ਿਕ ਦੀ ਸਮੱਸਿਆ, ਪਾਰਕਿੰਗ ਦੀ ਸਮੱਸਿਆ, ਦੁਕਾਨਾਂ ਦੀ ਰਜਿਸਟਰੀ, ਜੀ. ਐੱਸ. ਟੀ. ਸੰਬੰਧੀ ਸਮੱਸਿਆਵਾਂ ਤੇ ਹੋਰ ਵੱਖ-ਵੱਖ ਸਮੱਸਿਆਵਾਂ ਬਾਰੇ ਦੱਸਿਆ | ਉਨ੍ਹਾਂ ਪੰਜਾਬ ਸਰਕਾਰ ਦਾ ਇਸ ਗੱਲ ਦਾ ਧੰਨਵਾਦ ਵੀ ਕੀਤਾ ਕਿ ਇਹ ਪਹਿਲੀ ਸਰਕਾਰ ਹੈ ਜੋ ਵਪਾਰੀ ਵਰਗ ਨਾਲ ਜ਼ਿਲ੍ਹਾ ਪੱਧਰੀ ਮੀਟਿੰਗਾਂ ਇਕ ਛੱਤ ਹੇਠਾਂ ਹੀ ਸੁਚੱਜੇ ਢੰਗ ਨਾਲ ਕਰ ਰਹੀ ਹੈ | ਉਪਰੰਤ ਚੇਅਰਮੈਨ ਜ਼ਿਲ੍ਹਾ ਟਰੇਡਜ਼ ਕਮਿਸ਼ਨ ਫ਼ਾਜ਼ਿਲਕਾ ਅਨੁਰਾਜ ਅਹੂਜਾ, ਚੇਅਰਮੈਨ ਵਿਧਾਨ ਸਭਾ ਹਲਕਾ ਫ਼ਾਜ਼ਿਲਕਾ ਟਰੇਡਜ਼ ਕਮਿਸ਼ਨ ਲਵਿਸ਼ ਚਾਵਲਾ ਤੇ ਚੇਅਰਮੈਨ ਪੰਜਾਬ ਟਰੇਡ ਕਮਿਸ਼ਨ ਹਲਕਾ ਜਲਾਲਾਬਾਦ ਸੋਨੂੰ ਧਮੀਜਾ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ | ਇਸ ਦੌਰਾਨ ਮੁੱਖ ਮਹਿਮਾਨਾਂ ਦੇ ਸਵਾਗਤੀ ਭਾਸ਼ਨ ਦੀ ਭੂਮਿਕਾ ਰੋਹਿਤ ਅਗਰਵਾਲ ਸਹਾਇਕ ਰਾਜ ਕਰ ਕਮਿਸ਼ਨਰ ਅਤੇ ਸਟੇਜ ਸੰਚਾਲਨ ਦੀ ਭੂਮਿਕਾ ਰਾਜ ਕਰ ਅਫ਼ਸਰ ਜਲਾਲਾਬਾਦ ਕੁਲਵਿੰਦਰ ਸਿੰਘ ਵਲੋਂ ਨਿਭਾਈ ਗਈ | ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਗੁਰਮੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜਨ.) ਡਾ. ਮਨਦੀਪ ਕੌਰ, ਚੇਅਰਮੈਨ ਪੰਜਾਬ ਟਰੇਡ ਕਮਿਸ਼ਨ ਵਿਧਾਨ ਸਭਾ ਹਲਕਾ ਅਬੋਹਰ ਅੰਕੁਸ਼ ਸੇਤੀਆ, ਬਲਜੀਤ ਸਿੰਘ ਮਾਨ ਬੱਲੂਆਣਾ, ਰਾਜ ਕਰ ਅਫ਼ਸਰ ਫ਼ਾਜ਼ਿਲਕਾ ਵਿਕਾਸ ਸਵਾਮੀ, ਸਹਾਇਕ ਲੇਬਰ ਕਮਿਸ਼ਨਰ ਫ਼ਾਜ਼ਿਲਕਾ ਗੁਰਪ੍ਰੀਤ ਸਿੰਘ, ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਫ਼ਾਜ਼ਿਲਕਾ ਵੰਦਨਾ ਕੰਬੋਜ, ਇੰਡਸਟਰੀ ਵਿਭਾਗ ਤੇ ਅਧਿਕਾਰੀ, ਕਾਰਜ ਸਾਧਕ ਅਫ਼ਸਰ ਨਗਰ ਕੌਂਸਲ ਸਮੇਤ ਵੱਡੀ ਗਿਣਤੀ ਵਿਚ ਵਪਾਰੀ ਵਰਗ ਵੀ ਹਾਜ਼ਰ ਸੀ |

Ad Position 22
No active advertisement
ਪਿਛਲੀ ਖ਼ਬਰ ਚਿੱਟੇ ਦਾ ਨਸ਼ਾ ਕਰਨ ਵਾਲਾ ਇਕ ਕਾਬੂ ਅਗਲੀ ਖ਼ਬਰ ਹੈਰੋਇਨ ਸਮੇਤ ਵਿਅਕਤੀ ਕਾਬੂ
Ad Position 24