ਚਿੱਟੇ ਦਾ ਨਸ਼ਾ ਕਰਨ ਵਾਲਾ ਇਕ ਕਾਬੂ
ਅਜੀਤ ਡੈਸਕ
27-02-2026
ਜਲਾਲਾਬਾਦ, 26 ਫ਼ਰਵਰੀ (ਕਰਨ ਚੁਚਰਾ)-ਥਾਣਾ ਵੈਰੋਕੇ ਪੁਲਿਸ ਨੇ ਚਿੱਟੇ ਦਾ ਨਸ਼ਾ ਕਰਨ ਵਾਲੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਐੱਸ. ਆਈ. ਮਹਿੰਦਰ ਨੇ ਦੱਸਿਆ ਕਿ ਪੁਲਿਸ ਪਾਰਟੀ ਜਦੋਂ ਨੇੜੇ ਸ਼ਮਸ਼ਾਨਘਾਟ ਪਿੰਡ ਕਾਠਗੜ੍ਹ ਨੇੜੇ ਪੁੱਜੀ ਤਾਂ ਇਕ ਵਿਅਕਤੀ ਪੁਲਿਸ ਦੀ ਗੱਡੀ ਦੇਖ ਕੇ ਡਰ ਕੇ ਉੱਠਿਆ, ਜੋ ਕਿ ਨਸ਼ੇ ਦੀ ਹਾਲਤ ਵਿਚ ਸੀ | ਜਿਸ ਦੀ ਸਾਥੀ ਕਰਮਚਾਰੀਆਂ ਨੇ ਚੈਕਿੰਗ ਕੀਤੀ ਤਾਂ ਉਸ ਕੋਲੋਂ 1 ਲਾਈਟਰ, ਸਿਲਵਰ ਪੰਨੀ ਤੇ 10 ਰੁਪਏ ਦਾ ਨੋਟ (ਨਸ਼ਾ ਸੇਵਨ ਦਾ ਸਾਮਾਨ) ਬਰਾਮਦ ਹੋਇਆ | ਪੁਲਿਸ ਨੇ ਉਸ ਨੂੰ ਕਾਬੂ ਕਰ ਲਿਆ | ਕਾਬੂ ਕੀਤੇ ਗਏ ਵਿਅਕਤੀ ਦੀ ਪਹਿਚਾਣ ਸ਼ਮਸ਼ੇਰ ਸਿੰਘ ਪੁੱਤਰ ਸੋਹਣ ਸਿੰਘ ਵਾਸੀ ਚੱਕ ਗ਼ੁਲਾਮ ਰਸੂਲ ਵਾਲਾ ਉਰਫ਼ ਵੈਰੋਕੇ ਵਜੋਂ ਹੋਈ ਹੈ | ਪੁਲਿਸ ਵਲੋਂ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ |