ਮੰਡੀ ਅਰਨੀਵਾਲਾ, 27 ਫਰਵਰੀ (ਨਿਸ਼ਾਨ ਸਿੰਘ ਮੋਹਲ਼ਾ)-ਹਲਕਾ ਜਲਾਲਾਬਾਦ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨਗਰ ਪੰਚਾਇਤ ਅਰਨੀਵਾਲਾ ਦੇ ਕੰਮਾਂ ਲਈ ਦਫ਼ਤਰ ਪੁੱਜੇ | ਜਿਥੇ ਉਨ੍ਹਾਂ ਨੇ ਕਿਹਾ ਕਿ ਨਗਰ ਪੰਚਾਇਤ ਅਰਨੀਵਾਲਾ ਦੀਆਂ ਸਾਰੀਆਂ ਸੜਕਾਂ ਦਾ ਸੀਵਰੇਜ ਤੇ ਵਾਟਰ ਸਪਲਾਈ ਦਾ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ ਹੁਣ ਇਥੇ ਸੜਕਾਂ ਬਣਾਉਣ ਦਾ ਕੰਮ ਪੂਰਾ ਕੀਤਾ ਜਾਵੇਗਾ | ਛੱਪੜ ਦੀ ਜਗਾਂ 'ਤੇ ਨਵਾਂ ਬਾਜ਼ਾਰ ਬਣਾਇਆ ਜਾਵੇਗਾ | ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਇਥੇ ਇਸ ਜਗਾਂ 'ਤੇ ਨਵਾਂ ਬੱਸ ਅੱਡਾ, ਸਟੇਡੀਅਮ, ਰੇੜੀ ਫੜੀ, ਮੀਟ ਸ਼ਾਪ, ਨਗਰ ਪੰਚਾਇਤ ਦਾ ਦਫ਼ਤਰ ਬਣਾਇਆ ਜਾਵੇਗਾ, ਜਿਸ 'ਤੇ ਸੱਤ ਤੋਂ ਅੱਠ ਕਰੋੜ ਰੁਪਏ ਦੀ ਰਾਸ਼ੀ ਖ਼ਰਚ ਕੀਤੀ ਜਾਵੇਗੀ | ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਸ਼ਰਾਬ ਘੁਟਾਲੇ 'ਚ ਬਰੀ ਹੋਣ 'ਤੇ ਆਪਣੀ ਪ੍ਰਤੀਕਿਰਿਆ ਪ੍ਰਗਟ ਕਰਦਿਆਂ ਕਿਹਾ ਕਿ ਅੱਜ ਪ੍ਰਮਾਤਮਾ ਦੀ ਕਿਰਪਾ ਨਾਲ ਸੱਚ ਦੀ ਜਿੱਤ ਹੋਈ ਹੈ | ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਦੇ ਬਰੀ ਹੋਣ ਨਾਲ ਇਹ ਸਾਬਤ ਹੋ ਗਿਆ ਕਿ ਭਾਜਪਾ ਨੇ ਡਰਾਮਾ ਕਰਕੇ ਉਨ੍ਹਾਂ ਨੂੰ ਝੂਠੇ ਕੇਸ ਵਿਚ ਫਸਾਉਣਾ ਚਾਹਿਆ | ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਇਕ ਚੰਗੇ ਇਨਸਾਨ ਹਨ, ਜਿਨ੍ਹਾਂ ਨੇ ਲੋਕਾਂ ਨੂੰ ਰਾਜਨੀਤੀ ਕਰਨੀ ਸਿਖਾਈ ਤੇ ਸਾਡੇ ਵਰਗੇ ਆਮ ਘਰਾਂ ਦੇ ਨੌਜਵਾਨਾਂ ਦੇ ਬੂਟੇ ਲਾਏ |