ਅੱਜ ਰਾਹੁਲ ਗਾਂਧੀ ਵਰਕਰਾਂ 'ਚ ਭਰਨਗੇ ਜੋਸ਼-ਬਰਾੜ
ਅਜੀਤ ਡੈਸਕ
28-02-2026
ਫ਼ਾਜ਼ਿਲਕਾ, 27 ਫ਼ਰਵਰੀ (ਦਵਿੰਦਰ ਪਾਲ ਸਿੰਘ)-ਕਾਂਗਰਸ ਪਾਰਟੀ ਵਲੋਂ 28 ਫਰਵਰੀ ਨੂੰ ਬਰਨਾਲਾ ਵਿਖੇ ਕੀਤੀ ਜਾ ਰਹੀ ਰੈਲੀ ਮਹਿਜ਼ ਇਕ ਇਕੱਠ ਨਹੀਂ, ਸਗੋਂ ਪੰਜਾਬ ਦੀ ਸਿਆਸੀ ਦਿਸ਼ਾ 'ਤੇ ਦਸ਼ਾ ਬਦਲਣ ਵਾਲੀ ਇਕ 'ਇਤਿਹਾਸਕ ਮਹਾ ਰੈਲੀ' ਸਾਬਤ ਹੋਵੇਗੀ | ਇਹ ਪ੍ਰਗਟਾਵਾ ਆਲ ਇੰਡੀਆ ਕਾਂਗਰਸ ਕਮੇਟੀ ਦੇ ਮੈਂਬਰ ਅਤੇ ਹਾਊਸਫੈੱਡ ਪੰਜਾਬ ਦੇ ਸਾਬਕਾ ਚੇਅਰਮੈਨ ਸੁਖਵੰਤ ਸਿੰਘ ਬਰਾੜ ਨੇ ਕੀਤਾ | ਸੁਖਵੰਤ ਸਿੰਘ ਬਰਾੜ ਨੇ ਕਿਹਾ ਕਿ ਰਾਹੁਲ ਗਾਂਧੀ ਦੀ ਅਗਵਾਈ ਹੇਠ ਇਹ ਰੈਲੀ ਪੰਜਾਬ ਦੀ ਜਨਤਾ ਦੀ ਆਵਾਜ਼ ਨੂੰ ਬੁਲੰਦ ਕਰਨ ਦਾ ਮੰਚ ਬਣੇਗੀ | ਸੀਨੀਅਰ ਕਾਂਗਰਸੀ ਆਗੂ ਨੇ ਭਰੋਸਾ ਜਤਾਇਆ ਕਿ ਬਰਨਾਲਾ ਦੀ ਇਹ ਰੈਲੀ 'ਆਪ' ਸਰਕਾਰ ਦੇ ਤਾਬੂਤ ਵਿਚ ਆਖ਼ਰੀ ਕਿੱਲ ਸਾਬਤ ਹੋਵੇਗੀ | ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਪਾਰਟੀ ਪੂਰਨ ਬਹੁਮਤ ਨਾਲ ਸਰਕਾਰ ਬਣਾਏਗੀ |