ਫ਼ਾਜ਼ਿਲਕਾ, 27 ਫ਼ਰਵਰੀ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਪੁਲਿਸ ਨੇ ਜ਼ਿਲ੍ਹੇ 'ਚ ਅਪਰਾਧ ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਡੀ ਸਫਲਤਾ ਹਾਸਿਲ ਕੀਤੀ ਹੈ | ਐੱਸ. ਐੱਸ. ਪੀ. ਗੁਰਮੀਤ ਸਿੰਘ ਨੇ ਇਕ ਵਿਸ਼ੇਸ਼ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਪੁਲਿਸ ਨੇ ਲੁੱਟ-ਖੋਹ ਕਰਨ ਵਾਲੇ ਗਰੋਹ ਦਾ ਪਰਦਾਫਾਸ਼ ਕਰਦਿਆਂ 5 ਮੈਂਬਰਾਂ ਨੂੰ ਗਿ੍ਫ਼ਤਾਰ ਕੀਤਾ ਹੈ | ਐੱਸ. ਐੱਸ. ਪੀ. ਗੁਰਮੀਤ ਸਿੰਘ ਨੇ ਦੱਸਿਆ ਕਿ ਥਾਣਾ ਸਦਰ ਫ਼ਾਜ਼ਿਲਕਾ ਦੀ ਪੁਲਿਸ ਨੇ ਤਕਨੀਕੀ ਮਾਹਿਰਾਂ ਦੀ ਮਦਦ ਨਾਲ ਉਸ ਗਰੋਹ ਨੂੰ ਦਬੋਚ ਲਿਆ ਹੈ ਜੋ ਪਿਸਤੌਲ ਦੇ ਜ਼ੋਰ 'ਤੇ ਹਾਈਵੇਅ 'ਤੇ ਗੱਡੀਆਂ ਤੇ ਮੋਬਾਈਲ ਖੋਹਣ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦਾ ਸੀ | 26 ਫਰਵਰੀ ਦੀ ਰਾਤ ਨੂੰ ਪਿੰਡ ਸੁਲੇਮਾਨ ਨੇੜਿਓਾ ਇਕ ਵੈਗਨਆਰ ਕਾਰ ਤੇ ਮੋਬਾਈਲ ਲੁੱਟਣ ਦੇ ਮਾਮਲੇ 'ਚ ਪੁਲਿਸ ਨੇ ਰਵੀ, ਰਮੇਸ਼, ਸੋਨੰੂ, ਸੁਨੀਲ ਨਾਥ ਤੇ ਇਕ ਹੋਰ ਸੋਨੰੂ ਨਾਂਅ ਦੇ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਇਨ੍ਹਾਂ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ ਦੀਆਂ ਸੰਬੰਧਿਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ |