28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਹੈਰੋਇਨ ਸਮੇਤ ਇਕ ਕਾਬੂ

Ad Position 21
No active advertisement
ਅਜੀਤ ਡੈਸਕ 28-02-2026

ਫ਼ਾਜ਼ਿਲਕਾ, 27 ਫ਼ਰਵਰੀ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਹੈਰੋਇਨ ਸਮੇਤ 1 ਵਿਅਕਤੀ ਨੂੰ ਕਾਬੂ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ | ਜਾਂਚ ਅਧਿਕਾਰੀ ਸ. ਥ. ਮੰਗਲ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਆਵਾ ਕਾਲੋਨੀ ਤੋਂ ਪਿੰਡ ਠਗਣੀ ਵੱਲ ਜਾ ਰਹੇ ਸੀ | ਇਸ ਦੌਰਾਨ ਸਾਹਮਣੇ ਤੋਂ ਆ ਰਹੇ 1 ਵਿਅਕਤੀ, ਜਿਸ ਦੀ ਪਛਾਣ ਰਮੇਸ਼ ਰਾਮ ਉਰਫ਼ ਬੱਬਲੂ ਪੁੱਤਰ ਪਾਲਾ ਰਾਮ ਵਾਸੀ 4 ਕੇ. ਐੱਸ. ਪੀ. ਟਿੱਬੀ ਹਨੂਮਾਨਗੜ੍ਹ ਵਜੋਂ ਹੋਈ, ਨੇ ਪੁਲਿਸ ਪਾਰਟੀ ਨੂੰ ਦੇਖ ਕੇ ਆਪਣੇ ਹੱਥ 'ਚ ਫੜਿਆ ਮੋਮੀ ਲਿਫ਼ਾਫ਼ਾ ਸੁੱਟ ਦਿੱਤਾ ਅਤੇ ਖੇਤਾਂ ਵੱਲ ਜਾਣ ਲੱਗਿਆ ਤਾਂ ਪੁਲਿਸ ਨੇ ਮੁਸਤੈਦੀ ਦਿਖਾਉਂਦੇ ਹੋਏ ਉਸ ਨੂੰ ਕਾਬੂ ਕਰ ਲਿਆ ਅਤੇ ਜਦੋਂ ਲਿਫ਼ਾਫ਼ੇ ਦੀ ਤਲਾਸ਼ੀ ਲਈ ਤਾਂ ਉਸ 'ਚੋਂ 50 ਗਰਾਮ ਹੈਰੋਇਨ ਬਰਾਮਦ ਹੋਈ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੀਤਾ ਭਵਨ ਮੰਦਰ ਵਿਖੇ ਰਾਸ਼ਨ ਵੰਡ ਸਮਾਗਮ ਕੱਲ੍ਹ ਅਗਲੀ ਖ਼ਬਰ ਨਸ਼ਾ ਛੁਡਾਊ ਮੁਲਾਜ਼ਮ ਯੂਨੀਅਨ ਵਲੋਂ 5 ਨੂੰ ਚੰਡੀਗੜ੍ਹ ਵਿਖੇ ਸੂਬਾ ਪੱਧਰੀ ਹੜਤਾਲ ਦਾ ਐਲਾਨ
Ad Position 24