28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਹਲਕਾ ਇੰਚਾਰਜ ਨਾਰੰਗ ਨੇ ਦਿਵਿਆਂਗ ਵਿਦਿਆਰਥੀਆਂ ਨੂੰ ਬਨਾਵਟੀ ਅੰਗ ਤੇ ਟਰਾਈ ਸਾਈਕਲ ਕੀਤੇ ਭੇਟ <br/>

Ad Position 21
No active advertisement
ਅਬੋਹਰ ਦੇ ਬੇਸਿਕ ਸਕੂਲ 'ਚ ਦਿਵਿਆਂਗ ਬੱਚਿਆਂ ਨੂੰ ਟਰਾਈ ਸਾਈਕਲ ਅਤੇ ਸਹਾਇਕ ਉਪਕਰਨ ਭੇਟ ਕਰਦੇ ਹੋਏ ਹਲਕਾ ਇੰਚਾਰਜ ਅਰੁਣ ਨਾਰੰਗ ਅਤੇ ਹੋਰ ਪਤਵੰਤੇ | ਅਜੀਤ ਤਸਵੀਰ <br/> 28-02-2026
ਅਬੋਹਰ, 27 ਫਰਵਰੀ (ਵਿਵੇਕ ਹੂੜੀਆ)-ਪੰਜਾਬ ਸਰਕਾਰ ਵਲੋਂ ਵਿੱਢੀ ਗਈ 'ਸਿੱਖਿਆ ਕ੍ਰਾਂਤੀ' ਦੀ ਮੁਹਿੰਮ ਤਹਿਤ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਅਰੁਣ ਨਾਰੰਗ ਵਲੋਂ ਅਬੋਹਰ ਦੇ ਬੇਸਿਕ ਸਕੂਲ 'ਚ ਦਿਵਿਆਂਗ ਬੱਚਿਆਂ ਨੂੰ ਸਹਾਇਕ ਉਪਕਰਨ ਵੰਡੇ ਗਏ | ਇਸ ਮੌਕੇ ਉਨ੍ਹਾਂ ਨੇ ਬੱਚਿਆਂ ਨੂੰ ਵੀਲ੍ਹ ਚੇਅਰ, ਟਰਾਈ ਸਾਈਕਲ ਤੇ ਹੋਰ ਜ਼ਰੂਰੀ ਸਾਮਾਨ ਭੇਟ ਕੀਤਾ ਤਾਂ ਜੋ ਉਨ੍ਹਾਂ ਦੀ ਪੜ੍ਹਾਈ 'ਚ ਕੋਈ ਰੁਕਾਵਟ ਨਾ ਆਵੇ ਤੇ ਉਹ ਆਮ ਬੱਚਿਆਂ ਵਾਂਗ ਆਪਣਾ ਭਵਿੱਖ ਉੱਜਵਲ ਕਰ ਸਕਣ | ਸਮਾਗਮ ਨੂੰ ਸੰਬੋਧਨ ਕਰਦਿਆਂ ਅਰੁਣ ਨਾਰੰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਬੱਚਿਆਂ ਨੂੰ ਉੱਚ ਪੱਧਰੀ ਤੇ ਗੁਣਾਤਮਿਕ ਸਿੱਖਿਆ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ 'ਚ ਅਤਿ-ਆਧੁਨਿਕ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਗ਼ਰੀਬ ਤੇ ਲੋੜਵੰਦ ਬੱਚੇ ਵੀ ਨਿੱਜੀ ਸਕੂਲਾਂ ਨਾਲੋਂ ਬਿਹਤਰ ਸਿੱਖਿਆ ਮੁਫ਼ਤ 'ਚ ਪ੍ਰਾਪਤ ਕਰ ਸਕਣ | ਅੱਜ ਦੇ ਪ੍ਰੋਗਰਾਮ ਦੌਰਾਨ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਸਹਾਇਕ ਸਮਗਰੀ ਵੰਡੀ ਗਈ | ਉਨ੍ਹਾਂ ਦੱਸਿਆ ਕਿ 36 ਵਿਦਿਆਰਥੀਆਂ ਨੂੰ ਕੰਨਾਂ ਦੀਆਂ ਮਸ਼ੀਨਾਂ, 21 ਵਿਦਿਆਰਥੀਆਂ ਨੂੰ ਵੀਲ੍ਹ ਚੇਅਰ, 5 ਵਿਦਿਆਰਥੀਆਂ ਨੂੰ ਟਰਾਈ ਸਾਈਕਲ ਤੇ ਹੋਰ ਸਾਮਾਨ ਵੀ ਵੰਡਿਆ | ਨਾਰੰਗ ਨੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਹਰ ਕਦਮ 'ਤੇ ਵਿਦਿਆਰਥੀਆਂ ਦੀ ਮਦਦ ਲਈ ਤਿਆਰ ਹੈ | ਇਸ ਮੌਕੇ ਕੋਆਰਡੀਨੇਟਰ ਰਣਧੀਰ ਗਾਬਾ, ਦਵਿੰਦਰ ਸਿੰਘ ਕਾਕਾ ਤੇ ਹੋਰ 'ਆਪ' ਵਰਕਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਦੀ ਬਰਨਾਲਾ ਰੈਲੀ ਕੇਂਦਰ ਤੇ ਦੂਜੀਆਂ ਸਿਆਸੀ ਪਾਰਟੀਆਂ ਦੀਆਂ ਜੜ੍ਹਾਂ ਉਖਾੜ ਦੇਵੇਗੀ-ਜੋਸਨ <br/> ਅਗਲੀ ਖ਼ਬਰ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਲੋਂ ਪਿੰਡ ਕਿੱਕਰ ਵਾਲਾ ਰੂਪਾ ਵਿਖੇ ਜਲ ਅਰਪਣ ਦਿਵਸ ਦਾ ਆਯੋਜਨ <br/>
Ad Position 24