28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਕਾਂਗਰਸ ਦੀ ਬਰਨਾਲਾ ਰੈਲੀ ਕੇਂਦਰ ਤੇ ਦੂਜੀਆਂ ਸਿਆਸੀ ਪਾਰਟੀਆਂ ਦੀਆਂ ਜੜ੍ਹਾਂ ਉਖਾੜ ਦੇਵੇਗੀ-ਜੋਸਨ <br/>

Ad Position 21
No active advertisement
ਪੰਜਾਬ ਦੇ ਸਾਬਕਾ ਮੰਤਰੀ ਹੰਸਰਾਜ ਜੋਸਨ ਪਿੰਡ ਚੱਕ ਜਾਨੀਸਰ ਵਿਖੇ ਰੈਲੀ ਸੰਬੰਧੀ ਵਰਕਰਾਂ ਨੂੰ ਲਾਮਬੰਦ ਕਰਨ ਮੌਕੇ | ਅਜੀਤ ਤਸਵੀਰ <br/> 28-02-2026
ਫ਼ਾਜ਼ਿਲਕਾ, 27 ਫਰਵਰੀ (ਦਵਿੰਦਰ ਪਾਲ ਸਿੰਘ)-ਕੇਂਦਰ ਸਰਕਾਰ ਵਲੋਂ ਮਨਰੇਗਾ ਸਕੀਮ ਨੂੰ ਬੰਦ ਕਰਨ ਅਤੇ ਅਮਰੀਕਾ ਨਾਲ ਕੀਤੀ ਵਪਾਰਿਕ ਸਮਝੌਤੇ ਦੇ ਖ਼ਿਲਾਫ਼ ਕਾਂਗਰਸ ਪਾਰਟੀ ਵਲੋਂ ਬਰਨਾਲਾ ਵਿਖੇ ਕੀਤੀ ਜਾ ਰਹੀ ਰੈਲੀ ਭਾਜਪਾ, ਆਮ ਆਦਮੀ ਪਾਰਟੀ ਤੇ ਅਕਾਲੀ ਦਲ ਦੀਆਂ ਜੜ੍ਹਾਂ ਉਖਾੜ ਦੇਵੇਗੀ | ਇਹ ਸ਼ਬਦ ਪੰਜਾਬ ਦੇ ਸਾਬਕਾ ਮੰਤਰੀ ਹੰਸਰਾਜ ਜੋਸਨ ਨੇ ਜਲਾਲਾਬਾਦ ਦੇ ਪਿੰਡਾਂ ਅੰਦਰ ਵਰਕਰਾਂ ਨੂੰ ਰੈਲੀ ਸੰਬੰਧੀ ਲਾਮਬੰਦ ਕਰਨ ਮੌਕੇ ਕਹੇ | ਜੋਸਨ ਨੇ ਕਿਹਾ ਕਿ ਇਹ ਰੈਲੀ ਕਾਂਗਰਸ ਦੇ ਸਾਬਕਾ ਕੌਮੀ ਪ੍ਰਧਾਨ ਰਾਹੁਲ ਗਾਂਧੀ ਦੀ ਪ੍ਰਧਾਨਗੀ ਹੇਠ ਹੋ ਰਹੀ ਹੈ | ਉਨ੍ਹਾਂ ਕਿਹਾ ਕਿ ਇਸ ਰੈਲੀ ਅੰਦਰ ਪੰਜਾਬ ਭਰ ਤੋਂ ਲੱਖਾਂ ਵਰਕਰ ਸ਼ਾਮਿਲ ਹੋਣਗੇ | ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਤੋਂ ਇਲਾਵਾ ਹੋਰ ਕੇਂਦਰੀ ਆਗੂ ਅਤੇ ਪੰਜਾਬ ਦੀ ਸਮੁੱਚੀ ਕਾਂਗਰਸ ਦੀ ਲੀਡਰਸ਼ਿਪ ਗ਼ਰੀਬਾਂ ਨੂੰ ਮਿਲਦੇ ਰੁਜ਼ਗਾਰ ਮਨਰੇਗਾ ਨੂੰ ਬੰਦ ਕਰਨ ਦੇ ਖ਼ਿਲਾਫ਼ ਆਵਾਜ਼ ਬੁਲੰਦ ਕਰੇਗੀ | ਇਸ ਮੌਕੇ ਰਮਨ ਸੰਘਾ, ਹਰਪਾਲ ਸਿੰਘ, ਸ਼ਮਿੰਦਰ ਸਿੰਘ, ਗੁਰਸੇਵਕ ਸਿੰਘ, ਨੰਬਰਦਾਰ ਟੇਕ ਸਿੰਘ, ਮਨਦੀਪ ਸਿੰਘ ਸੰਘਾ, ਹਰਪਾਲ ਸਿੰਘ ਭੁੱਲਰ, ਚੰਦ ਸਿੰਘ, ਵਿਜੈ ਨਾਗਪਾਲ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੁਲਿਸ ਨੇ ਟਰਾਂਸਫ਼ਾਰਮਰ ਚੋਰੀ ਕਰਨ ਵਾਲਿਆਂ ਨੂੰ ਕੀਤਾ ਗਿ੍ਫ਼ਤਾਰ ਅਗਲੀ ਖ਼ਬਰ ਹਲਕਾ ਇੰਚਾਰਜ ਨਾਰੰਗ ਨੇ ਦਿਵਿਆਂਗ ਵਿਦਿਆਰਥੀਆਂ ਨੂੰ ਬਨਾਵਟੀ ਅੰਗ ਤੇ ਟਰਾਈ ਸਾਈਕਲ ਕੀਤੇ ਭੇਟ <br/>
Ad Position 24