29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਫ਼ਾਜ਼ਿਲਕਾ ਵਿਖੇ ਤਿੰਨ ਰੋਜ਼ਾ ਪੰਜਾਬ ਸਖੀ ਸ਼ਕਤੀ ਮੇਲਾ ਸ਼ਾਨੋ-ਸ਼ੌਕਤ ਨਾਲ ਸਮਾਪਤ

Ad Position 21
No active advertisement
ਅਜੀਤ ਡੈਸਕ 03-03-2026
ਫ਼ਾਜ਼ਿਲਕਾ, 2 ਮਾਰਚ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਦੇ ਨਿਰਦੇਸ਼ਾਂ ਹੇਠ ਜ਼ਿਲ੍ਹਾ ਪ੍ਰਸ਼ਾਸਨ ਫ਼ਾਜ਼ਿਲਕਾ ਵਲੋਂ ਪ੍ਰਤਾਪ ਬਾਗ਼ ਫ਼ਾਜ਼ਿਲਕਾ ਵਿਖੇ ਕਰਵਾਇਆ ਪੰਜਾਬ ਸਖੀ ਸ਼ਕਤੀ ਮੇਲਾ ਅਮਿੱਟ ਯਾਦਾਂ ਛੱਡਦਿਆਂ ਸੰਪੰਨ ਹੋ ਗਿਆ | ਇਸ ਤਿੰਨ ਰੋਜ਼ਾ ਪੰਜਾਬ ਸਖੀ ਸ਼ਕਤੀ ਮੇਲੇ ਦਾ ਮੁੱਖ ਮਕਸਦ ਪੰਜਾਬ ਸਰਕਾਰ ਵਲੋਂ ਸਵੈ ਸਹਾਇਤਾ ਸਮੂਹਾਂ ਖ਼ਾਸ ਕਰਕੇ ਉੱਦਮੀ ਅÏਰਤਾਂ ਦੀ ਮਦਦ ਕਰਨ ਤੇ ਉਨ੍ਹਾਂ ਨੂੰ ਇੱਕ ਮੰਚ ਮੁਹੱਈਆ ਕਰਵਾਉਣਾ ਹੈ | ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਭਾਸ਼ ਚੰਦਰ ਨੇ ਮੇਲੇ ਵਿਚ ਸ਼ਿਰਕਤ ਕਰਨ ਲਈ ਆਏ ਵੱਖ-ਵੱਖ ਮਹਿਮਾਨਾਂ ਅਤੇ ਲੋਕਾਂ ਦਾ ਧੰਨਵਾਦ ਕੀਤਾ | ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਉੱਦਮੀ ਅÏਰਤਾਂ ਤੇ ਸ਼ਿਲਪਕਾਰਾਂ ਵਲੋਂ ਬਣਾਈਆਂ ਵਸਤਾਂ ਨੂੰ ਇਕੋ ਮੰਚ ਮੁਹੱਈਆ ਕਰਵਾਉਣ ਲਈ ਪਿਛਲੇ ਦੋ ਦਿਨਾਂ ਤੋਂ ਫ਼ਾਜ਼ਿਲਕਾ ਵਿਖੇ ਪੰਜਾਬ ਸਖੀ ਸ਼ਕਤੀ ਮੇਲਾ ਚੱਲ ਰਿਹਾ ਸੀ ਤੇ ਅੱਜ ਇਸ ਮੇਲੇ ਦਾ ਆਖ਼ਰੀ ਦਿਨ ਹੈ | ਇਸ ਮੌਕੇ ਉਨ੍ਹਾਂ ਦੀ ਪਤਨੀ ਵੀ ਉਨ੍ਹਾਂ ਦੇ ਨਾਲ ਮੌਜੂਦ ਸੀ | ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਦੀ ਅਗਵਾਈ ਹੇਠ ਆਯੋਜਿਤ ਇਸ ਮੇਲੇ ਦੇ ਆਖ਼ਰੀ ਦਿਨ ਵੱਖ-ਵੱਖ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦੇ ਬੱਚਿਆਂ ਅਤੇ ਲੋਕ ਗਾਇਕਾਂ ਵਲੋਂ ਸ਼ਬਦ ਗਾਇਣ, ਪੰਜਾਬੀ ਲੋਕ ਨਾਚ, ਗਿੱਧਾ, ਭੰਗੜਾ, ਗੀਤ, ਕਵਿਤਾਵਾਂ ਤੇ ਨਾਟਕ ਆਦਿ ਦੀ ਪੇਸ਼ਕਾਰੀ ਨੇ ਖ਼ੂਬ ਰੰਗ ਬੰਨਿ੍ਹਆਂ | ਇਸ ਮੇਲੇ ਵਿਚ ਫ਼ਾਜ਼ਿਲਕਾ ਦੇ ਐਮ ਆਰ ਕਾਲਜ ਵਲੋਂ ਸੋਲੋ ਲੋਕ ਗੀਤ, ਗਰੁੱਪ ਡਾਂਸ, ਨੁੱਕੜ ਨਾਟਕ ਦੀ ਸ਼ਾਨਦਾਰ ਪੇਸ਼ਕਾਰੀ ਕੀਤੀ ਗਈ | ਇਸੇ ਤਰ੍ਹਾਂ ਸਰਕਾਰੀ ਆਈ.ਟੀ.ਆਈ ਫ਼ਾਜ਼ਿਲਕਾ ਦੀਆਂ ਲੜਕੀਆਂ ਦੇ ਗਰੁੱਪ ਡਾਂਸ ਅਤੇ ਸੈਕਰਟ ਹਾਰਟ ਸਕੂਲ ਫ਼ਾਜ਼ਿਲਕਾ ਦੇ ਭੰਗੜੇ ਦੀ ਪੇਸ਼ਕਾਰੀ ਨੇ ਸਰੋਤਿਆਂ ਨੂੰ ਝੂਮਣ ਲਾ ਦਿੱਤਾ | ਮੇਲੇ ਵਿਚ ਜਿੱਥੇ ਵੱਖ-ਵੱਖ ਕਲਾਕਾਰਾਂ ਨੇ ਰੰਗ ਬੰਨਿ੍ਹਆ, ਓਥੇ ਵਿਸ਼ੇਸ਼ ਤੌਰ 'ਤੇ ਪੁੱਜੇ ਉੱਘੇ ਪੰਜਾਬੀ ਲੋਕ ਗਾਇਕ ਜਸਵਿੰਦਰ ਜੱਸੀ ਮਾਹਲ ਨੇ ਮਾਹੌਲ ਨੂੰ ਹੋਰ ਗਰਮਾਇਆ ਤੇ ਸਮੂਹ ਹਾਜ਼ਰੀਨ ਨੂੰ ਝੂਮਣ ਲਾਇਆ | ਇਸ ਮੇਲੇ ਵਿਚ ਵੱਖ-ਵੱਖ ਜ਼ਿਲ੍ਹੇ ਦੇ ਪਿੰਡਾਂ ਤੋਂ ਉੱਦਮੀ ਆਪਣੇ ਉਤਪਾਦ ਲੈ ਕੇ ਪੁੱਜੇ ਤੇ ਮੇਲੇ ਵਿਚ ਵੱਖ ਵੱਖ ਤਰ੍ਹਾਂ ਦੇ ਪਕਵਾਨਾਂ, ਸ਼ਿਲਪਕਾਰੀ ਵਸਤਾਂ, ਭਾਸ਼ਾ ਵਿਭਾਗ ਫ਼ਾਜ਼ਿਲਕਾ ਵੱਲੋਂ ਕਿਤਾਬਾਂ ਦੀ ਸਟਾਲ, ਜੰਗਲਾਤ ਵਿਭਾਗ ਵਲੋਂ ਪੌਦਿਆਂ ਦੀ ਸਟਾਲ, ਹੱਥੀਂ ਬਣੇ ਸਾਜੋ ਸਮਾਨ, ਸੁੰਦਰਤਾ ਉਤਪਾਦ, ਵੱਖ-ਵੱਖ ਤਰ੍ਹਾਂ ਦੇ ਅਚਾਰ, ਮੁਰੱਬੇ ਆਦਿ ਦੀਆਂ ਸਟਾਲਾਂ ਅਤੇ ਬੱਚਿਆਂ ਦੇ ਮਨੋਰੰਜਨ ਲਈ ਵੱਖ-ਵੱਖ ਝੂਲੇ ਲਗਾਏ ਗਏ | ਜਿੱਥੇ ਆਮ ਲੋਕਾਂ ਵਲੋਂ ਮੇਲੇ ਵਿਚ ਭਰਵੀਂ ਸ਼ਮੂਲੀਅਤ ਕੀਤੀ ਗਈ ਤੇ ਉੱਥੇ ਹੀ ਮੇਲੇ ਵਿਚ ਵੱਖ-ਵੱਖ ਸਟਾਲਾਂ 'ਤੋਂ ਖ਼ੂਬ ਖ਼ਰੀਦੋ ਫ਼ਰੋਖ਼ਤ ਕੀਤੀ ਗਈ | ਸਟੇਜ ਸੰਚਾਲਨ ਦੀ ਭੂਮਿਕਾ ਸੁਨੀਲ ਵਰਮਾ ਵਲੋਂ ਬਾਖ਼ੂਬੀ ਨਿਭਾਈ ਗਈ | ਅੰਤ ਵਿਚ ਵਧੀਕ ਡਿਪਟੀ ਕਮਿਸ਼ਨਰ ਵਲੋਂ ਵੱਖ-ਵੱਖ ਪੇਸ਼ਕਾਰੀਆਂ ਕਰਨ ਵਾਲੇ ਸਕੂਲੀ ਬੱਚਿਆਂ ਨੂੰ ਇਨਾਮਾਂ ਨਾਲ ਸਨਮਾਨਿਆ ਗਿਆ | ਇਸ ਮੌਕੇ ਮੀਨਾਕਸ਼ੀ ਗੁਪਤਾ, ਸ਼ੁਭਮ, ਮੈਡਮ ਨਵਨੀਤ, ਕਿਰਨ ਕੁਮਾਰ ਸਮੇਤ ਵੱਖ-ਵੱਖ ਵਿਭਾਗਾਂ ਦੀਆਂ ਟੀਮਾਂ ਨੇ ਸਮਾਗਮ ਦੀ ਸਫਲਤਾ ਲਈ ਯੋਗਦਾਨ ਪਾਇਆ |
Ad Position 22
No active advertisement
ਪਿਛਲੀ ਖ਼ਬਰ ਬਿਊਟੀ ਪਾਰਲਰ 'ਚ ਅੱਗ ਲੱਗਣ ਕਾਰਨ ਕਾਫ਼ੀ ਨੁਕਸਾਨ ਅਗਲੀ ਖ਼ਬਰ ਕਿਸਾਨਾਂ ਨੂੰ ਸਹੂਲਤਾਂ ਲੈਣ ਲਈ ਫ਼ਾਰਮਰ ਆਈ. ਡੀ. ਬਣਾਉਣਾ ਜ਼ਰੂਰੀ-ਮੁੱਖ ਖੇਤੀਬਾੜੀ ਅਫ਼ਸਰ
Ad Position 24