29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

'ਪੰਜਾਬ ਸਖੀ ਸ਼ਕਤੀ ਮੇਲੇ' 'ਚ ਅਭਿਸ਼ੇਕ ਕਾਲਜ ਦਾ ਦਬਦਬਾ, ਗਾਇਕੀ ਮੁਕਾਬਲੇ 'ਚ ਹਾਸਿਲ ਕੀਤਾ ਦੂਜਾ ਸਥਾਨ

Ad Position 21
No active advertisement
ਅਜੀਤ ਡੈਸਕ 03-03-2026
ਅਬੋਹਰ, 2 ਮਾਰਚ (ਵਿਵੇਕ ਹੂੜੀਆ, ਸੁਖਜੀਤ ਸਿੰਘ ਬਰਾੜ)-ਜ਼ਿਲ੍ਹਾ ਪ੍ਰਸ਼ਾਸਨ ਫ਼ਾਜ਼ਿਲਕਾ ਵਲੋਂ ਕਰਵਾਏ ਗਏ 'ਪੰਜਾਬ ਸਖੀ ਸ਼ਕਤੀ ਮੇਲਾ' ਵਿਚ ਖੇਤਰ ਦੇ ਨਾਮਵਰ ਵਿੱਦਿਅਕ ਅਦਾਰਿਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ | ਸਮਾਗਮ ਵਿਚ ਅਭਿਸ਼ੇਕ ਕਾਲਜ ਦੇ ਵਿਦਿਆਰਥੀਆਂ ਨੇ ਆਪਣੀ ਕਲਾ ਦਾ ਲੋਹਾ ਮਨਵਾਉਂਦਿਆਂ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ | ਮੇਲੇ ਦੌਰਾਨ ਕਰਵਾਏ ਗਏ ਗਾਇਕੀ ਮੁਕਾਬਲੇ ਵਿਚ ਕਾਲਜ ਦੇ ਵਿਦਿਆਰਥੀ ਜਸ਼ਨਪ੍ਰੀਤ ਸਿੰਘ ਨੇ ਆਪਣੀ ਸੁਰੀਲੀ ਆਵਾਜ਼ ਅਤੇ ਪ੍ਰਭਾਵਸ਼ਾਲੀ ਪੇਸ਼ਕਾਰੀ ਨਾਲ ਦਰਸ਼ਕਾਂ ਨੂੰ ਮੰਤਰ-ਮੁਗਧ ਕਰ ਦਿੱਤਾ | ਸਖ਼ਤ ਮੁਕਾਬਲੇ ਦੇ ਬਾਵਜੂਦ ਜਸ਼ਨਪ੍ਰੀਤ ਨੇ ਦੂਜਾ ਸਥਾਨ ਹਾਸਲ ਕਰਕੇ ਕਾਲਜ ਦੀ ਝੋਲੀ ਵਿਚ ਮਾਣ ਪਾਇਆ | ਇਸੇ ਦੇ ਨਾਲ ਹੀ ਅਬੋਹਰ ਵਿਖੇ ਹੋਏ ਜ਼ਿਲ੍ਹਾ ਪੱਧਰੀ ਰੈੱਡ ਰਿਬਨ ਕਲੱਬ ਮੁਕਾਬਲਿਆਂ ਵਿਚ ਵੀ ਅਭਿਸ਼ੇਕ ਕਾਲਜ ਦੇ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਾ ਸਬੂਤ ਦਿੱਤਾ | ਪੋਸਟਰ ਮੇਕਿੰਗ ਮੁਕਾਬਲੇ ਵਿਚ ਕਾਲਜ ਦੇ ਰੈੱਡ ਰਿਬਨ ਕਲੱਬ ਦੇ ਵਿਦਿਆਰਥੀ ਸ਼ੀਤਲ ਅਤੇ ਰਾਜੀਵ ਦਾ ਪ੍ਰਦਰਸ਼ਨ ਬਹੁਤ ਸ਼ਲਾਘਾਯੋਗ ਰਿਹਾ | ਕਾਲਜ ਦੇ ਐਗਜ਼ੀਕਿਊਟਿਵ ਡਾਇਰੈਕਟਰ ਸ਼ਕੁੰਤਲਾ ਮਿੱਢਾ ਨੇ ਵਿਦਿਆਰਥੀਆਂ ਦੀਆਂ ਇਨ੍ਹਾਂ ਪ੍ਰਾਪਤੀਆਂ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਜਸ਼ਨਪ੍ਰੀਤ, ਉਸ ਦੇ ਮਾਪਿਆਂ ਅਤੇ ਸਮੂਹ ਸਟਾਫ਼ ਨੂੰ ਵਧਾਈ ਦਿੱਤੀ | ਕਾਲਜ ਦੇ ਪਿ੍ੰਸੀਪਲ ਡਾ.ਰਾਜਵੀਰ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਸਭਿਆਚਾਰਕ ਅਤੇ ਰਚਨਾਤਮਿਕ ਗਤੀਵਿਧੀਆਂ ਵਿਚ ਹਿੱਸਾ ਲੈਣ ਨਾਲ ਵਿਦਿਆਰਥੀਆਂ ਦੀ ਸ਼ਖ਼ਸੀਅਤ ਦਾ ਸਰਵਪੱਖੀ ਵਿਕਾਸ ਹੁੰਦਾ ਹੈ | ਉਨ੍ਹਾਂ ਨੇ ਇਸ ਸਫਲਤਾ ਦਾ ਸਿਹਰਾ ਸਮੁੱਚੇ ਸਟਾਫ਼ ਦੀ ਮਿਹਨਤ ਸਿਰ ਬੰਨਿ੍ਹਆ |
Ad Position 22
No active advertisement
ਪਿਛਲੀ ਖ਼ਬਰ ਨਸ਼ਿਆਂ ਵਿਰੁੱਧ ਜਾਗਰੂਕਤਾ ਸੰਬੰਧੀ ਮੀਟਿੰਗ ਅਗਲੀ ਖ਼ਬਰ ਭਾਰਤ-ਪਾਕਿ ਸਰਹੱਦ 'ਤੇ ਮਨਾਇਆ ਹੋਲੀ ਦਾ ਤਿਉਹਾਰ
Ad Position 24