ਫ਼ਿਰੋਜ਼ਪੁਰ, 2 ਮਾਰਚ (ਸੋਢੀ)-ਪੁਲਿਸ ਪ੍ਰਸ਼ਾਸਨ ਵਲੋਂ ਕਿਸਾਨਾਂ ਨਾਲ ਕੀਤੀਆਂ ਜਾ ਧੱਕੇਸ਼ਾਹੀਆਂ ਦਾ ਜਵਾਬ ਦੇਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਮਝੈਲ ਦੀ ਅਹਿਮ ਬੈਠਕ 10 ਮਾਰਚ ਨੂੰ ਜਥੇਬੰਦੀ ਦੇ ਮੁੱਖ ਦਫ਼ਤਰ ਫ਼ਿਰੋਜ਼ਪੁਰ ਸ਼ਹਿਰ ਵਿਖੇ ਹੋਵੇਗੀ | ਜਾਣਕਾਰੀ ਸਾਂਝੀ ਕਰਦੇ ਹੋਏ ਭਾਰਤੀ ਕਿਸਾਨ ਯੂਨੀਅਨ ਏਕਤਾ ਮਝੈਲ ਦੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਫੁੱਲਰਵਾਨ ਨੇ ਦੱਸਿਆ ਹੈ ਕਿ 10 ਮਾਰਚ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਮਝੈਲ ਦਫ਼ਤਰ ਫ਼ਿਰੋਜ਼ਪੁਰ ਸ਼ਹਿਰ ਵਿਖੇ ਪੁਲਿਸ ਪ੍ਰਸ਼ਾਸਨ ਵਲੋਂ ਸਾਡੇ ਹੀ ਆਗੂਆਂ ਦੇ ਖ਼ਿਲਾਫ਼ ਧੱਕੇਸ਼ਾਹੀ ਕੀਤੀ ਜਾ ਰਹੀ ਹੈ, ਜਿਸ ਦਾ ਜਵਾਬ ਦੇਣ ਲਈ ਸਾਰੀ ਰਣਨੀਤੀ ਤਿਆਰ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਮੀਟਿੰਗ ਵਿਚ ਪੁਲਿਸ ਤੋਂ ਇਲਾਵਾ ਹੋਰਨਾਂ ਮੁੱਦਿਆਂ 'ਤੇ ਵੀ ਵਿਚਾਰ ਚਰਚਾ ਕਰਕੇ ਅਗਲੀਆਂ ਰਣਨੀਤੀਆਂ ਲਿਖੀਆਂ ਜਾਣਗੀਆਂ | ਉਨ੍ਹਾਂ ਜ਼ਿਲ੍ਹਾ ਪੱਧਰ ਦੇ ਆਗੂਆਂ, ਬਲਾਕ ਪ੍ਰਧਾਨ ਨੂੰ ਸ਼ਾਮਲ ਹੋਣ ਦੀ ਅਪੀਲ ਕੀਤੀ, ਤਾਂ ਕਿ ਜਥੇਬੰਦੀ ਵਲੋਂ ਸਖ਼ਤ ਕਦਮ ਚੁੱਕ ਕੇ ਮਸਲੇ ਹੱਲ ਕਰਵਾਏ ਜਾਣ |