25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਦੂਸ਼ਿਤ ਪਾਣੀ ਨਾਲ ਬਿਮਾਰ ਹੋਏ ਮਰੀਜ਼ਾਂ ਦਾ ਹਾਲ ਜਾਨਣ ਸਿਵਲ ਹਸਪਤਾਲ ਫ਼ਿਰੋਜ਼ਪੁਰ ਪਹੁੰਚੇ ਡਿਪਟੀ ਕਮਿਸ਼ਨਰ

Ad Position 21
No active advertisement
ਅਜੀਤ ਡੈਸਕ 03-03-2026
ਫ਼ਿਰੋਜ਼ਪੁਰ, 2 ਮਾਰਚ (ਗੁਰਿੰਦਰ ਸਿੰਘ)-ਪਿੰਡ ਹਜ਼ਾਰਾ ਸਿੰਘ ਵਾਲਾ ਦੇ ਦੂਸ਼ਿਤ ਪਾਣੀ ਕਾਰਨ ਬਿਮਾਰ ਹੋਏ ਮਰੀਜ਼ਾਂ ਦਾ ਹਾਲ ਜਾਣਨ ਲਈ ਅੱਜ ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਪਹੁੰਚੇ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਡਾਕਟਰਾਂ ਨਾਲ ਗੱਲਬਾਤ ਕਰਕੇ ਮਰੀਜ਼ਾਂ ਦੇ ਇਲਾਜ ਸੰਬੰਧੀ ਜਾਣਕਾਰੀ ਹਾਸਲ ਕੀਤੀ ਅਤੇ ਸਿਹਤ ਅਧਿਕਾਰੀਆਂ ਨੂੰ ਇਲਾਜ ਵਿਚ ਕੋਈ ਵੀ ਕਮੀ ਨਾ ਰਹਿਣ ਦੀਆਂ ਹਦਾਇਤਾਂ ਦਿੱਤੀਆਂ | ਡਿਪਟੀ ਕਮਿਸ਼ਨਰ ਨੇ ਮਰੀਜ਼ਾਂ ਨੂੰ ਹਰ ਸੰਭਵ ਸਹਾਇਤਾ ਅਤੇ ਜ਼ਰੂਰੀ ਦਵਾਈਆਂ ਉਪਲਬਧ ਕਰਵਾਉਣ ਦੇ ਨਿਰਦੇਸ਼ ਵੀ ਦਿੱਤੇ | ਇਸ ਦੌਰਾਨ ਉਨ੍ਹਾਂ ਨਾਲ ਐੱਸ.ਡੀ.ਐਮ. ਲਿੰਦਿਯਾ ਅਤੇ ਸਿਵਲ ਸਰਜਨ ਡਾ. ਰਾਜੀਵ ਪਰਾਸ਼ਰ ਵੀ ਮੌਜੂਦ ਰਹੇ | ਡਿਪਟੀ ਕਮਿਸ਼ਨ ਨੇ ਦੱਸਿਆ ਕਿ ਮਰੀਜ਼ਾਂ ਦੀ ਹਾਲਤ ਹੁਣ ਸਥਿਰ ਹੈ | ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਦਿੰਦਿਆਂ ਕਿਹਾ ਕਿ ਸਥਿਤੀ 'ਤੇ ਨਿਰੰਤਰ ਨਜ਼ਰ ਬਣਾਈ ਰੱਖੀ ਜਾਵੇ ਅਤੇ ਲੋਕਾਂ ਨੂੰ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਸੁਚੱਜੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ | ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਡੋਰ ਟੂ ਡੋਰ ਸਰਵੇ ਕੀਤਾ ਜਾ ਰਿਹਾ ਹੈ | ਪੀਣ ਵਾਲੇ ਪਾਣੀ ਦੇ ਵੀ ਸੈਂਪਲ ਦੁਬਾਰਾ ਲਏ ਗਏ ਹਨ ਅਤੇ ਐੱਸ.ਈ. ਅਤੇ ਐਕਸ.ਈ.ਐਨ. ਪੰਚਾਇਤੀ ਰਾਜ ਨੂੰ ਪਿੰਡ ਵਾਸੀਆਂ ਨੂੰ ਸਾਫ਼ ਪੀਣ ਵਾਲਾ ਵਾਲਾ ਪਾਣੀ ਉਪਲਬਧ ਕਰਵਾਉਣ ਲਈ ਨਿਰਦੇਸ਼ ਦਿੱਤੇ ਗਏ ਹਨ | ਇਸ ਤੋਂ ਇਲਾਵਾ ਪਿੰਡ ਵਿਚ ਲੋਕਾਂ ਦੀ ਮੈਡੀਕਲ ਸਹੂਲਤਾਂ ਲਈ ਮੈਡੀਕਲ ਕੈਂਪ ਲਗਾਇਆ ਹੋਇਆ ਹੈ ਜਿੱਥੇ ਮਾਹਿਰ ਡਾ. ਉਨ੍ਹਾਂ ਦੀ ਸਹਾਇਤਾ ਲਈ ਉਪਲਬਧ ਹਨ | ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਨਾਲ ਵੀ ਗੱਲਬਾਤ ਕਰਕੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਇਸ ਸਮੇਂ ਪੂਰੀ ਤਰ੍ਹਾਂ ਉਨ੍ਹਾਂ ਦੇ ਨਾਲ ਖੜ੍ਹਾ ਹੈ ਅਤੇ ਹਰ ਤਰ੍ਹਾਂ ਦੀ ਮਦਦ ਯਕੀਨੀ ਬਣਾਈ ਜਾਵੇਗੀ | ਡਿਪਟੀ ਕਮਿਸ਼ਨਰ ਨੇ ਪਿੰਡ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਪ੍ਰਸ਼ਾਸਨ ਵਲੋਂ ਟੈਂਕਰਾਂ ਰਾਹੀਂ ਮੁਹੱਈਆ ਕਰਵਾਇਆ ਪੀਣ ਵਾਲਾ ਪਾਣੀ ਹੀ ਵਰਤਿਆ ਜਾਵੇ ਅਤੇ ਪਾਣੀ ਨੂੰ ਉਬਾਲ ਕੇ ਹੀ ਪੀਤਾ ਜਾਵੇ |
Ad Position 22
No active advertisement
ਪਿਛਲੀ ਖ਼ਬਰ ਕਿਸਾਨੀ ਤੇ ਜਨਤਕ ਮੁੱਦਿਆਂ ਸਬੰਧੀ ਜਥੇਬੰਦੀ ਮਾਨਸਾ ਦੇ ਜ਼ਿਲ੍ਹਾ ਪ੍ਰਧਾਨਾ ਦੀ ਅਹਿਮ ਬੈਠਕ ਅਗਲੀ ਖ਼ਬਰ ਬੀ.ਕੇ.ਯੂ ਏਕਤਾ ਮਝੈਲ ਦੀ 10 ਮਾਰਚ ਨੂੰ ਹੋਵੇਗੀ ਹੰਗਾਮੀ ਬੈਠਕ-ਫੁੱਲਰਵਨ
Ad Position 24