25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਕਿਸਾਨੀ ਤੇ ਜਨਤਕ ਮੁੱਦਿਆਂ ਸਬੰਧੀ ਜਥੇਬੰਦੀ ਮਾਨਸਾ ਦੇ ਜ਼ਿਲ੍ਹਾ ਪ੍ਰਧਾਨਾ ਦੀ ਅਹਿਮ ਬੈਠਕ

Ad Position 21
No active advertisement
ਅਜੀਤ ਡੈਸਕ 03-03-2026
ਫ਼ਿਰੋਜ਼ਪੁਰ, 2 ਮਾਰਚ (ਕੁਲਬੀਰ ਸਿੰਘ ਸੋਢੀ)-ਭਾਰਤੀ ਕਿਸਾਨ ਯੂਨੀਅਨ ਮਾਨਸਾ ਦੀ ਸੂਬਾ ਪੱਧਰੀ ਮੀਟਿੰਗ ਰੇਲਵੇ ਪਾਰਕ ਗੋਨਿਆਣਾ ਮੰਡੀ, ਜ਼ਿਲ੍ਹਾ ਬਠਿੰਡਾ ਵਿਖੇ ਹੋਈ, ਜਿਸ ਵਿਚ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨਾਂ ਨੇ ਸ਼ਮੂਲੀਅਤ ਕੀਤੀ, ਜ਼ਿਲ੍ਹਾ ਫ਼ਿਰੋਜਪੁਰ ਦੀ ਇਕਾਈ ਦੇ ਆਗੂਆਂ ਨੇ ਵੀ ਹਾਜ਼ਰੀ ਭਰੀ | ਜ਼ਿਲ੍ਹਾ ਫ਼ਿਰੋਜ਼ਪੁਰ ਪ੍ਰਧਾਨ ਹਰੀ ਸਿੰਘ ਅਤੇ ਸੀਨੀਅਰ ਮੀਤ ਪ੍ਰਧਾਨ ਪ੍ਰਕਾਸ਼ ਸਿੰਘ ਭਾਵੜਾ ਨੇ ਬੈਠਕ ਦੌਰਾਨ ਹੋਈ ਗੱਲਬਾਤ ਸਬੰਧੀ ਦੱਸਿਆ ਕਿ ਸੂਬਾ ਪ੍ਰਧਾਨ ਬੋਘ ਸਿੰਘ ਮਾਨਸਾ ਨੇ ਹਾਜ਼ਰ ਜ਼ਿਲ੍ਹਾ ਪ੍ਰਧਾਨਾਂ ਨਾਲ ਜਾਣਕਾਰੀ ਸਾਂਝੀ ਕੀਤੀ ਕਿ ਕੇਂਦਰ ਸਰਕਾਰ ਬਜਟ ਸੈਸ਼ਨ ਵਿਚ ਬਿਜਲੀ ਬਿੱਲ, ਬੀਜ ਬਿੱਲ, ਮਨਰੇਗਾ ਸੋਧ ਬਿੱਲ ਨੂੰ ਲਿਆਉਣ ਦੀ ਤਿਆਰੀ ਕੀਤੀ ਜਾ ਰਹੀ ਹੈ | ਇਸ ਤੋਂ ਇਲਾਵਾ ਮੋਦੀ ਸਰਕਾਰ ਦੁਆਰਾ ਅਮਰੀਕਾ ਨਾਲ ਟੈਕਸ ਮੁਕਤ ਵਪਾਰ ਸਮਝੌਤਾ ਕੀਤਾ ਜਾ ਰਿਹਾ ਹੈ, ਉਸ ਨਾਲ ਕਿਸਾਨੀ ਵੱਡੇ ਪੱਧਰ ਤੇ ਪ੍ਰਭਾਵਿਤ ਹੋਵੇਗੀ ਅਤੇ ਵੱਡਾ ਅਸਰ ਪੰਜਾਬ ਤੇ ਦੇਖਣ ਨੂੰ ਮਿਲੇਗਾ | ਉਨ੍ਹਾਂ ਦੱਸਿਆ ਕਿ ਇਸ ਸਬੰਧੀ ਜਲਦ ਲਲਕਾਰ ਰੈਲੀ ਜ਼ਿਲ੍ਹਾ ਬਰਨਾਲਾ ਵਿਖੇ ਹੋਣ ਜਾ ਰਹੀ ਹੈ, ਜਿਸ ਵਿਚ ਜਥੇਬੰਦੀ ਵੱਡੀ ਸੰਖਿਆ ਵਿਚ ਕਿਸਾਨਾਂ ਦੇ ਨਾਲ ਸ਼ਮੂਲੀਅਤ ਕਰੇਗੀ | ਆਗੂ ਪ੍ਰਕਾਸ਼ ਨੇ ਦੱਸਿਆ ਕਿ ਬੈਠਕ ਵਿਚ ਇਕ ਹੋਰ ਫ਼ੈਸਲਾ ਕੀਤਾ ਗਿਆ ਕਿ ਬੀ.ਕੇ.ਯੂ ਉਗਰਾਹਾਂ ਵਲੋਂ ਜੋ 6 ਮਾਰਚ ਨੂੰ ਜਬਰ ਵਿਰੋਧੀ ਰੈਲੀ ਕੀਤੀ ਜਾ ਰਹੀ ਹੈ, ਉਸ ਵਿਚ ਵੀ ਜਥੇਬੰਦੀ ਸ਼ਮੂਲੀਅਤ ਕਰੇਗੀ | ਮੀਟਿੰਗ ਵਿਚ ਸੂਬਾ ਸਕੱਤਰ ਬੇਅੰਤ ਸਿੰਘ ਮਹਿਮਾ, ਮੀਤ ਪ੍ਰਧਾਨ ਬਲਵਿੰਦਰ ਸਿੰਘ, ਸੋਹਣਾ ਸਿੰਘ ਕੋਟ ਫੱਤਾ, ਸੁਖਜੀਤ ਸਿੰਘ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ, ਬਲਜਿੰਦਰ ਸਿੰਘ ਗੁਰੂਸਰ, ਹਰਦੇਵ ਸਿੰਘ ਤੋਂ ਇਲਾਵਾ ਬਲਾਕਾਂ ਦੇ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਭਾਕਿਯੂ ਪੰਜਾਬ ਵਲੋਂ ਹੱਕ ਮੰਗਦੇ ਲੋਕਾਂ 'ਤੇ ਕੀਤੇ ਲਾਠੀਚਾਰਜ ਦੀ ਨਿਖੇਧੀ ਅਗਲੀ ਖ਼ਬਰ ਦੂਸ਼ਿਤ ਪਾਣੀ ਨਾਲ ਬਿਮਾਰ ਹੋਏ ਮਰੀਜ਼ਾਂ ਦਾ ਹਾਲ ਜਾਨਣ ਸਿਵਲ ਹਸਪਤਾਲ ਫ਼ਿਰੋਜ਼ਪੁਰ ਪਹੁੰਚੇ ਡਿਪਟੀ ਕਮਿਸ਼ਨਰ
Ad Position 24