25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਫ਼ਿਰੋਜ਼ਪੁਰ ਮੰਡਲ 'ਚ ਪਾਰਸਲਾਂ ਦੀ ਚੈਕਿੰਗ ਲਈ 30 ਰੋਜ਼ਾ ਵਿਸ਼ੇਸ਼ ਮੁਹਿੰਮ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਜੁਰਮਾਨਾ

Ad Position 21
No active advertisement
ਅਜੀਤ ਡੈਸਕ 03-03-2026
ਫ਼ਿਰੋਜ਼ਪੁਰ, 2 ਮਾਰਚ (ਰਾਕੇਸ਼ ਚਾਵਲਾ)-ਫ਼ਿਰੋਜ਼ਪੁਰ ਮੰਡਲ ਵਿਚ ਪਾਰਸਲਾਂ ਦੀ ਸਹੀ ਜਾਂਚ ਯਕੀਨੀ ਬਣਾਉਣ ਲਈ ਹਾਲ ਹੀ ਵਿਚ 30 ਦਿਨਾਂ ਦੀ ਇਕ ਵਿਸ਼ੇਸ਼ ਮੁਹਿੰਮ ਚਲਾਈ ਗਈ | ਇਹ ਮੁਹਿੰਮ ਪਾਰਸਲ ਵਿਭਾਗ ਦੇ ਕਰਮਚਾਰੀਆਂ ਅਤੇ ਰੇਲਵੇ ਸੁਰੱਖਿਆ ਬਲ ਵਲੋਂ ਸਾਂਝੇ ਤੌਰ 'ਤੇ ਚਲਾਈ ਗਈ ਸੀ | ਇਸ ਮੁਹਿੰਮ ਦਾ ਮੁੱਖ ਉਦੇਸ਼ ਪਾਰਸਲਾਂ ਵਿਚ ਸਾਮਾਨ ਦੀ ਗ਼ਲਤ ਜਾਣਕਾਰੀ ਦੇ ਮਾਮਲਿਆਂ ਦੀ ਪਛਾਣ ਕਰਨਾ ਅਤੇ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕਰਨਾ ਸੀ | ਇਸ ਚੈਕਿੰਗ ਦੌਰਾਨ ਅੰਮਿ੍ਤਸਰ ਅਤੇ ਲੁਧਿਆਣਾ ਸਟੇਸ਼ਨਾਂ 'ਤੇ ਗ਼ਲਤ ਜਾਣਕਾਰੀ ਦੇ ਕੇ ਬੁੱਕ ਕੀਤੇ ਗਏ ਸਾਮਾਨ ਦੇ ਕੁੱਲ 5 ਮਾਮਲੇ ਸਾਹਮਣੇ ਆਏ | ਇਨ੍ਹਾਂ ਮਾਮਲਿਆਂ ਵਿਚ ਸਬੰਧਿਤ ਗਾਹਕਾਂ ਕੋਲੋਂ 2625 ਰੁਪਏ ਦਾ ਜੁਰਮਾਨਾ ਵਸੂਲਿਆ ਗਿਆ | ਸੀਨੀਅਰ ਮੰਡਲ ਵਪਾਰਕ ਮੈਨੇਜਰ ਮਨੂ ਗਰਗ ਨੇ ਯਾਤਰੀਆਂ ਅਤੇ ਪਾਰਸਲ ਗਾਹਕਾਂ ਨੂੰ ਅਪੀਲ ਕੀਤੀ ਹੈ ਕਿ ਬੁਕਿੰਗ ਦੇ ਸਮੇਂ 'ਫਾਰਵਰਡਿੰਗ ਨੋਟ' ਵਿਚ ਜਿਸ ਸਾਮਾਨ ਦਾ ਜ਼ਿਕਰ ਕੀਤਾ ਗਿਆ ਹੈ, ਉਹੀ ਸਾਮਾਨ ਪਾਰਸਲ ਵਿਚ ਹੋਣਾ ਚਾਹੀਦਾ ਹੈ | ਉਨ੍ਹਾਂ ਸਪਸ਼ਟ ਕੀਤਾ ਕਿ ਜੇਕਰ ਕੋਈ ਗ਼ਲਤ ਜਾਣਕਾਰੀ ਪੇਸ਼ ਕਰਦਾ ਹੈ, ਤਾਂ ਰੇਲਵੇ ਨਿਯਮਾਂ ਤਹਿਤ ਸਖ਼ਤ ਕਾਰਵਾਈ ਕੀਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਸਰਹੱਦੀ ਖੇਤਰ ਵਿਚ ਘੁੰਮਦੇ ਕਾਰ ਸਵਾਰ ਤਿੰਨ ਵਿਅਕਤੀ ਕੀਤੇ ਕਾਬੂ • ਪੁਲਿਸ ਨੇ ਪਰਚਾ ਦਰਜ ਕਰ ਤਿੰਨ ਮੋਬਾਈਲ ਫੋਨ ਅਤੇ... ਅਗਲੀ ਖ਼ਬਰ ਭਾਕਿਯੂ ਪੰਜਾਬ ਵਲੋਂ ਹੱਕ ਮੰਗਦੇ ਲੋਕਾਂ 'ਤੇ ਕੀਤੇ ਲਾਠੀਚਾਰਜ ਦੀ ਨਿਖੇਧੀ
Ad Position 24