25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਸਰਹੱਦੀ ਖੇਤਰ ਵਿਚ ਘੁੰਮਦੇ ਕਾਰ ਸਵਾਰ ਤਿੰਨ ਵਿਅਕਤੀ ਕੀਤੇ ਕਾਬੂ • ਪੁਲਿਸ ਨੇ ਪਰਚਾ ਦਰਜ ਕਰ ਤਿੰਨ ਮੋਬਾਈਲ ਫੋਨ ਅਤੇ ਕਾਰ ਲਈ ਕਬਜ਼ੇ 'ਚ

Ad Position 21
No active advertisement
ਅਜੀਤ ਡੈਸਕ 03-03-2026
ਫ਼ਿਰੋਜ਼ਪੁਰ, 2 ਮਾਰਚ(ਗੁਰਿੰਦਰ ਸਿੰਘ)-ਸਰਹੱਦ ਪਾਰ ਤੋਂ ਡਰੋਨ ਰਾਹੀਂ ਹੁੰਦੀ ਨਸ਼ਾ ਤਸਕਰੀ ਦੀ ਕੋਸ਼ਿਸ਼ ਨੂੰ ਨਾਕਾਮ ਕਰਦਿਆਂ ਫ਼ਿਰੋਜ਼ਪੁਰ ਪੁਲਿਸ ਨੇ ਪਾਕਿਸਤਾਨ ਤੋਂ ਹੈਰੋਇਨ ਦੀ ਖੇਪ ਮੰਗਵਾਉਣ ਦੀ ਤਾਕ ਵਿਚ ਹਿੰਦ-ਪਾਕਿ ਕੌਮਾਂਤਰੀ ਸਰਹੱਦ ਨੇੜੇ ਘੁੰਮਦੇ ਤਿੰਨ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਜਾਣਕਾਰੀ ਦਿੰਦਿਆਂ ਥਾਣਾ ਸਦਰ ਫ਼ਿਰੋਜ਼ਪੁਰ ਦੇ ਸਹਾਇਕ ਥਾਣੇਦਾਰ ਵਿਨੋਦ ਕੁਮਾਰ ਨੇ ਦੱਸਿਆ ਕਿ ਬੀਤੇ ਦਿਨ ਉਹ ਸਮੇਤ ਸਾਥੀ ਕਰਮਚਾਰੀਆਂ ਦੇ ਗਸ਼ਤ ਦੇ ਸਬੰਧ ਵਿਚ ਬੱਸ ਸਟੈਂਡ ਬਾਰੇ ਕੇ ਵਿਖੇ ਮੌਜੂਦ ਸੀ ਤਾਂ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਹਰਵਿੰਦਰ ਸਿੰਘ, ਹਰਨੇਕ ਸਿੰਘ ਅਤੇ ਕੁਲਵੰਤ ਸਿੰਘ ਬਾਰਡਰ ਪਾਰ ਪਾਕਿਸਤਾਨ ਤੋਂ ਸਮਗਲਰਾਂ ਨਾਲ ਆਪਣੇ ਮੋਬਾਈਲ ਫੋਨਾਂ ਰਾਹੀਂ ਤਾਲਮੇਲ ਕਰਕੇ ਹੈਰੋਇਨ ਮੰਗਵਾ ਕੇ ਭਾਰਤ ਵਿਚ ਵੇਚਦੇ ਹਨ | ਜਿਨ੍ਹਾਂ ਨੇ ਪਹਿਲਾਂ ਵੀ ਕਈ ਵਾਰ ਪਾਕਿਸਤਾਨ ਤੋਂ ਡਰੋਨ ਰਾਹੀ ਹੈਰੋਇਨ ਮੰਗਵਾਈ ਹੈ ਅਤੇ ਅੱਜ ਵੀ ਆਪਣੀ ਕਾਰ 'ਤੇ ਸਵਾਰ ਹੋ ਕੇ ਪਿੰਡ ਮਾਛੀਵਾੜਾ ਵਿਚ ਪੈਂਦੀਆਂ ਬਿਹਾਰੀਆਂ ਦੀਆਂ ਝੁੱਗੀਆਂ ਪਾਸ ਭਾਰਤ ਪਾਕਿਸਤਾਨ ਬਾਰਡਰ ਨੇੜੇ ਡਰੋਨ ਰਾਹੀਂ ਹੈਰੋਇਨ ਮੰਗਵਾਉਣ ਦੀ ਤਾਕ ਵਿਚ ਘੁੰਮ ਰਹੇ ਹਨ, ਜੇਕਰ ਰੇਡ ਕੀਤਾ ਜਾਵੇ ਤਾਂ ਕਾਬੂ ਆ ਸਕਦੇ ਹਨ | ਉਨ੍ਹਾਂ ਦੱਸਿਆ ਕਿ ਮਿਲੀ ਇਤਲਾਹ 'ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਪਾਰਟੀ ਵਲੋਂ ਉਕਤ ਹਰਵਿੰਦਰ ਸਿੰਘ ਪੁੱਤਰ ਗੁਰਮੇਜ ਸਿੰਘ ਅਤੇ ਹਰਨੇਕ ਸਿੰਘ ਪੁੱਤਰ ਗੁਰਮੇਜ ਸਿੰਘ ਵਾਸੀਆਨ ਸੈਦੇ ਕੇ ਨੋਲ ਥਾਣਾ ਲੱਖੋਂ ਕੇ ਬਹਿਰਾਮ ਜ਼ਿਲ੍ਹਾ ਫ਼ਿਰੋਜ਼ਪੁਰ ਅਤੇ ਕੁਲਵੰਤ ਸਿੰਘ ਪੁੱਤਰ ਜਗੀਰ ਸਿੰਘ ਵਾਸੀ ਮਾਛੀਵਾੜਾ ਥਾਣਾ ਸਦਰ ਫ਼ਿਰੋਜ਼ਪੁਰ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 3 ਮੋਬਾਈਲ ਫ਼ੋਨ ਅਤੇ ਇਕ ਹੁੰਡਈ ਅÏਰਾ ਕਾਰ ਨੰਬਰੀ ਪੀ.ਬੀ 01 ਡੀ 1665 ਕਬਜ਼ੇ ਵਿਚ ਲਈ ਹੈ | ਜਿਸ ਸਬੰਧੀ ਥਾਣਾ ਸਦਰ ਫ਼ਿਰੋਜ਼ਪੁਰ ਵਿਖੇ 23/28//61/85 ਐਨ.ਡੀ.ਪੀ.ਐਸ ਐਕਟ ਤਹਿਤ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਸ਼ੱਕ ਦੀ ਬਿਨਾਅ 'ਤੇ ਕਾਬੂ ਨਸ਼ਾ ਤਸਕਰਾਂ ਕੋਲੋਂ 115 ਗ੍ਰਾਮ ਹੈਰੋਇਨ ਬ੍ਰਾਮਦ • ਡੇਢ ਲੱਖ ਡਰੱਗ ਮਨੀ ਤੇ ਇਲੈਕਟੋ੍ਰਨਿ... ਅਗਲੀ ਖ਼ਬਰ ਫ਼ਿਰੋਜ਼ਪੁਰ ਮੰਡਲ 'ਚ ਪਾਰਸਲਾਂ ਦੀ ਚੈਕਿੰਗ ਲਈ 30 ਰੋਜ਼ਾ ਵਿਸ਼ੇਸ਼ ਮੁਹਿੰਮ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ...
Ad Position 24