25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਸ਼ੱਕ ਦੀ ਬਿਨਾਅ 'ਤੇ ਕਾਬੂ ਨਸ਼ਾ ਤਸਕਰਾਂ ਕੋਲੋਂ 115 ਗ੍ਰਾਮ ਹੈਰੋਇਨ ਬ੍ਰਾਮਦ • ਡੇਢ ਲੱਖ ਡਰੱਗ ਮਨੀ ਤੇ ਇਲੈਕਟੋ੍ਰਨਿਕ ਕੰਡਾ ਵੀ ਬਰਾਮਦ

Ad Position 21
No active advertisement
ਅਜੀਤ ਡੈਸਕ 03-03-2026
ਫ਼ਿਰੋਜ਼ਪੁਰ, 2 ਮਾਰਚ (ਗੁਰਿੰਦਰ ਸਿੰਘ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਥਾਣਾ ਸਦਰ ਫ਼ਿਰੋਜ਼ਪੁਰ ਪੁਲਿਸ ਨੇ ਸ਼ੱਕ ਦੀ ਬਿਨਾਅ 'ਤੇ ਦੋ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 115 ਗ੍ਰਾਮ ਹੈਰੋਇਨ, ਕਰੀਬ ਡੇਢ ਲੱਖ ਰੁਪਏ ਡਰੱਗ ਮਨੀ ਤੇ ਇਲੈਕਟੋ੍ਰਨਿਕ ਕੰਡਾ ਬਰਾਮਦ ਕੀਤਾ ਹੈ | ਜਾਣਕਾਰੀ ਦਿੰਦਿਆਂ ਥਾਣਾ ਸਦਰ ਫ਼ਿਰੋਜ਼ਪੁਰ ਦੇ ਸਹਾਇਕ ਥਾਣੇਦਾਰ ਬਲਦੇਵ ਰਾਜ ਨੇ ਦੱਸਿਆ ਕਿ ਬੀਤੇ ਦਿਨ ਸਮੇਤ ਸਾਥੀ ਕਰਮਚਾਰੀਆਂ ਗਸ਼ਤ ਦੌਰਾਨ ਪਿੰਡ ਬਾਰੇ ਕੇ ਦਾਣਾ ਮੰਡੀ ਤੋਂ ਸ਼ੱਕ ਦੀ ਬਿਨਾਅ 'ਤੇ ਗੁਰਜੀਤ ਸਿੰਘ ਉਰਫ਼ ਗੁਰੀ ਅਤੇ ਸੁਪਨਦੀਪ ਸਿੰਘ ਪੁੱਤਰ ਚੰਨਾ ਸਿੰਘ ਨੂੰ ਕਾਬੂ ਕਰਕੇ ਕੀਤੀ ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ 115 ਗ੍ਰਾਮ ਹੈਰੋਇਨ, ਇਕ ਲੱਖ 60 ਰੁਪਏ ਰੁਪਏ ਡਰੱਗ ਮਨੀ ਭਾਰਤੀ ਕਰੰਸੀ ਨੋਟ ਅਤੇ ਇਕ ਇਲੈਕਟੋ੍ਰਨਿਕ ਕੰਡਾ ਬਰਾਮਦ ਹੋਇਆ | ਜਿਸ ਸਬੰਧੀ ਥਾਣਾ ਸਦਰ ਫ਼ਿਰੋਜ਼ਪੁਰ ਵਿਖੇ ਉਕਤ ਗੁਰਜੀਤ ਸਿੰਘ ਉਰਫ਼ ਗੁਰੀ ਪੁੱਤਰ ਮੰਗਲ ਸਿੰਘ ਅਤੇ ਸੁਪਨਦੀਪ ਸਿੰਘ ਪੁੱਤਰ ਚੰਨਾ ਸਿੰਘ ਵਾਸੀਆਨ ਪੀਰ ਇਸਮਾਈਲ ਖਾਂ ਥਾਣਾ ਸਦਰ ਫ਼ਿਰੋਜ਼ਪੁਰ ਖ਼ਿਲਾਫ਼ ਧਾਰਾ 21/61/85 ਐਨ.ਡੀ.ਪੀ.ਐਸ ਐਕਟ (ਨਾਨ-ਕਮਰਸ਼ੀਅਲ) ਤਹਿਤ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਦੀਪਕ ਸ਼ਰਮਾ ਦੀ ਅਗਵਾਈ ਹੇਠ ਨੌਜਵਾਨ ਹੋਏ ਭਾਜਪਾ 'ਚ ਸ਼ਾਮਿਲ • ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਬਾਠ ਦੇ ਸਿਰੋਪਾਉ ਪਾ... ਅਗਲੀ ਖ਼ਬਰ ਸਰਹੱਦੀ ਖੇਤਰ ਵਿਚ ਘੁੰਮਦੇ ਕਾਰ ਸਵਾਰ ਤਿੰਨ ਵਿਅਕਤੀ ਕੀਤੇ ਕਾਬੂ • ਪੁਲਿਸ ਨੇ ਪਰਚਾ ਦਰਜ ਕਰ ਤਿੰਨ ਮੋਬਾਈਲ ਫੋਨ ਅਤੇ...
Ad Position 24