ਅਬੋਹਰ, 3 ਮਾਰਚ (ਸੁਖਜੀਤ ਸਿੰਘ ਬਰਾੜ)-ਸਥਾਨਕ ਨਗਰ ਥਾਣਾ ਇਕ ਦੀ ਪੁਲਿਸ ਵਲੋਂ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ | ਥਾਣਾ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਹੌਲਦਾਰ ਹਰਸ ਕੁਮਾਰ ਪੁਲਿਸ ਪਾਰਟੀ ਸਮੇਤ ਸਥਾਨਕ ਬਹਾਵਲਵਾਸੀ ਰੋਡ 'ਤੇ ਰੇਲਵੇ ਫਾਟਕ ਨੇੜੇ ਗਸ਼ਤ ਉੱਪਰ ਜਾ ਰਹੇ ਸਨ | ਇਸ ਦੌਰਾਨ ਇਕ ਵਿਅਕਤੀ ਸ਼ੱਕੀ ਹਾਲਤ ਵਿਚ ਬੈਠਾ ਨਜ਼ਰ ਆਇਆ ਜੋ ਕਿ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ ਅਤੇ ਮੋਮੀ ਲਿਫ਼ਾਫ਼ਾ ਸੁੱਟ ਕੇ ਫ਼ਰਾਰ ਹੋਣ ਦੀ ਕੋਸ਼ਿਸ਼ ਕਰਨ ਲੱਗਾ | ਜਦੋਂ ਪੁਲਿਸ ਪਾਰਟੀ ਨੇ ਉਸ ਨੂੰ ਕਾਬੂ ਕਰ ਤਲਾਸ਼ੀ ਲਈ ਤਾਂ ਉਸ ਪਾਸੋਂ 15 ਗਰਾਮ ਹੈਰੋਇਨ ਬਰਾਮਦ ਹੋਈ | ਗਿ੍ਫ਼ਤਾਰ ਕੀਤੇ ਵਿਅਕਤੀ ਦੀ ਪਹਿਚਾਣ ਸੁਖਦੇਵ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਪਿੰਡ ਸੀਡ ਫਾਰਮ ਪੱਕਾ ਵਜੋਂ ਹੋਈ, ਖਿਲਾਫ ਨਗਰ ਥਾਣਾ ਪੁਲਿਸ ਵਲੋਂ ਵੱਖ-ਵੱਖ ਧਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ |