15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

7 ਗਰਾਮ ਹੈਰੋਇਨ ਸਣੇ 3 ਵਿਅਕਤੀ ਕਾਬੂ

Ad Position 21
No active advertisement
ਅਜੀਤ ਡੈਸਕ 04-03-2026

ਜਲਾਲਾਬਾਦ, 3 ਮਾਰਚ (ਹਰਪ੍ਰੀਤ ਸਿੰਘ ਪਰੂਥੀ)-ਥਾਣਾ ਸਿਟੀ ਜਲਾਲਾਬਾਦ ਦੀ ਪੁਲਿਸ ਵਲੋਂ 7 ਗਰਾਮ ਹੈਰੋਇਨ ਸਣੇ 3 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ | ਇਸ ਸਬੰਧੀ ਜਾਂਚ ਅਧਿਕਾਰੀ ਐੱਚ.ਸੀ. ਸਤਪਾਲ ਸਿੰਘ ਨੇ ਦੱਸਿਆ ਕਿ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਕੁਲਵਿੰਦਰ ਸਿੰਘ ਉਰਫ਼ ਕਿੰਦੀ ਪੁੱਤਰ ਕੁਲਵੰਤ ਸਿੰਘ ਵਾਸੀ ਚੱਕ ਅਰਾਈਆਂਵਾਲਾ (ਫਲੀਆਵਾਲਾ),ਜਸਵਿੰਦਰ ਸਿੰਘ ਉਰਫ਼ ਪਿ੍ੰਸ ਪੁੱਤਰ ਅਮਰੀਕ ਸਿੰਘ ਵਾਸੀ ਕਮਰੇ ਵਾਲਾ ਅਤੇ ਗੁਰਚਰਨ ਸਿੰਘ ਉਰਫ਼ ਮਿੱਠੂ ਪੁੱਤਰ ਸੁਰਿੰਦਰ ਸਿੰਘ ਵਾਸੀ ਬੱਲੂਆਣਾ ਹੈਰੋਇਨ ਵੇਚਣ ਦੇ ਆਦੀ ਹੈ ਅਤੇ ਜੇਕਰ ਹੁਣੇ ਰੇਡ ਕੀਤਾ ਜਾਵੇ ਤਾਂ ਰੰਗੇ ਹੱਥ ਕਾਬੂ ਆ ਸਕਦੇ ਹਨ | ਇਹ ਇਤਲਾਹ ਠੋਸ ਅਤੇ ਭਰੋਸੇਯੋਗ ਹੋਣ ਤੇ ਪੁਲਿਸ ਪਾਰਟੀ ਨੇ ਹਰਕ੍ਰਿਸ਼ਨ ਪਬਲਿਕ ਸਕੂਲ ਦੀ ਬੈਕ ਸਾਈਡ ਜਲਾਲਾਬਾਦ ਦਾਣਾ ਮੰਡੀ ਵਿਚ ਛਾਪੇਮਾਰੀ ਕਰਕੇ ਇਨ੍ਹਾਂ ਵਿਅਕਤੀਆਂ ਨੂੰ 7 ਗਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ | ਥਾਣਾ ਸਿਟੀ ਜਲਾਲਾਬਾਦ ਵਿਖੇ ਪੁਲਿਸ ਵਲੋਂ ਮੁਕੱਦਮਾ ਨੰਬਰ 37 ਮਿਤੀ 02-03-2026 ਨੂੰ ਧਾਰਾ 21/29/61/85 ਐਨ.ਡੀ.ਪੀ.ਐੱਸ. ਐਕਟ ਅਧੀਨ ਦਰਜ ਕੀਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਦੀਵਾਨ ਖੇੜਾ ਵਾਸੀਆਂ ਨੇ ਸੜਕ ਬਣਾਉਣ ਦੀ ਮੰਗ ਨੂੰ ਲੈ ਕੇ ਐੱਸ.ਡੀ.ਐਮ. ਦਫ਼ਤਰ ਘੇਰਿਆ ਅਗਲੀ ਖ਼ਬਰ ਪੀ. ਡਬਲਯੂ. ਡੀ. ਯੂਨੀਅਨ ਨੇ ਐਕਸੀਅਨ ਮਾਰਫ਼ਤ ਵਿਭਾਗ ਮੁਖੀ ਨੂੰ ਭੇਜਿਆ ਮੰਗ ਪੱਤਰ
Ad Position 24