15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਨੈਸ਼ਨਲ ਡਿਗਰੀ ਕਾਲਜ ਵਿਖੇ ਕਰਵਾਈ ਗਈ ਸਾਲਾਨਾ ਅਥਲੈਟਿਕ ਮੀਟ

Ad Position 21
No active advertisement
ਅਜੀਤ ਡੈਸਕ 04-03-2026
ਫ਼ਾਜ਼ਿਲਕਾ, 3 ਮਾਰਚ (ਅਮਰਜੀਤ ਸ਼ਰਮਾ)-ਨੈਸ਼ਨਲ ਡਿਗਰੀ ਕਾਲਜ ਚੁਵਾੜਿਆਂ ਵਾਲੀ ਵਿਖੇ ਸਾਲਾਨਾ ਅਥਲੈਟਿਕ ਮੀਟ ਕਰਵਾਈ ਗਈ | ਕਾਲਜ ਦੇ ਚੇਅਰਮੈਨ ਜਸਪਾਲ ਸਿੰਘ ਸੰਧੂ ਵਲੋਂ ਹਰੀ ਝੰਡੀ ਦੇ ਕੇ ਸ਼ੁਰੂ ਕਰਵਾਈ ਗਈ ਇਸ ਅਥਲੈਟਿਕ ਮੀਟ ਦੀ ਸ਼ੁਰੂਆਤ ਸਵੇਰ ਦੀ ਪ੍ਰਾਰਥਨਾ ਦੇ ਨਾਲ ਹੋਈ | ਇਸ ਤੋਂ ਬਾਅਦ ਕਾਲਜ ਦੇ ਵੱਖ-ਵੱਖ ਸਦਨਾਂ ਦੇ ਵਿਦਿਆਰਥੀਆਂ ਦੁਆਰਾ ਪਰੇਡ ਕੀਤੀ ਗਈ ਅਤੇ ਵਿਦਿਆਰਥੀਆਂ ਨੂੰ ਸਹੰੁ ਚੁਕਵਾਈ ਗਈ | ਇਨ੍ਹਾਂ ਖੇਡਾਂ ਦੇ ਦੌਰਾਨ ਮੰਚ ਸੰਚਾਲਨ ਸਹਾਇਕ ਪ੍ਰੋ.ਸਵਿਤਾ ਕੁਮਾਰੀ ਅਤੇ ਸਹਾਇਕ ਪ੍ਰੋ.ਸੰਜੀਵ ਕੁਮਾਰ ਮਾਰਸ਼ਲ ਅਤੇ ਸਹਾਇਕ ਪ੍ਰੋ.ਹਰਵਿੰਦਰ ਸਿੰਘ ਦੁਆਰਾ ਕੀਤੀ ਗਈ | ਇਸ ਐਥਲੈਟਿਕ ਮੀਟ ਦੌਰਾਨ 100 ਮੀਟਰ ਦੋੜ, 200 ਮੀਟਰ ਦੌੜ, 400 ਮੀਟਰ ਦੀਆਂ ਦੋੜਾਂ ਲੜਕੀਆਂ ਅਤੇ ਲੜਕਿਆਂ ਦੀਆਂ ਕਰਵਾਈਆਂ ਗਈਆਂ | ਇਸ ਤੋਂ ਬਾਅਦ ਫ਼ੀਲਡ ਦੇ ਈਵੈਂਟ ਡਿਸਕਸ ਥਰੋਅ, ਜੈਵਲਿਨ ਥਰੋਅ, ਸ਼ਾਰਟ ਪੁੱਟ ਥਰੋਅ ਅਤੇ ਲੌਂਗ ਜੰਪ ਦੇ ਮੁਕਾਬਲੇ ਕਰਵਾਏ ਗਏ | ਵਿਦਿਆਰਥੀਆਂ ਦੇ ਮਨੋਰੰਜਨ ਲਈ ਸਭਿਆਚਾਰਕ ਪ੍ਰੋਗਰਾਮ ਅਤੇ ਮਨੋਰੰਜਨ ਦਾਇਕ ਖੇਡਾਂ ਬਲਾਇੰਡ ਗੇਮ, ਲੈਮਨ ਰੇਸ ਕਰਵਾਈਆਂ ਗਈਆਂ | ਜਿਸ ਵਿਚ ਕਾਲਜ ਦੇ ਵਿਦਿਆਰਥੀਆਂ ਨੇ ਵੱਧ ਚੜ ਕੇ ਹਿੱਸਾ ਲਿਆ | ਅਥਲੈਟਿਕ ਮੀਟ ਦੇ ਆਿਖ਼ਰ ਵਿਚ ਲੜਕੀਆਂ 'ਤੇ ਲੜਕਿਆ ਦੇ ਰੱਸਾਕਸ਼ੀ ਦੇ ਮੁਕਾਬਲੇ ਕਰਵਾਏ ਗਏ | ਕਾਲਜ ਦੀ ਇਸ ਸਾਲਾਨਾ ਅਥਲੈਟਿਕ ਮੀਟ ਦੌਰਾਨ ਮੁੱਖ ਮਹਿਮਾਨ ਵਜੋਂ ਡੀ.ਐੱਸ.ਪੀ.ਅਵਿਨਾਸ਼ ਚੰਦਰ ਨੇ ਸ਼ਿਰਕਤ ਕੀਤੀ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਇਹਨਾਂ ਖੇਡਾਂ ਵਿਚ ਵੱਧ ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਕਾਲਜ ਦੀ ਸਮੂਹ ਮੈਨੇਜਮੈਂਟ ਗੁਰਪ੍ਰੀਤ ਸਿੰਘ, ਗੁਲਸ਼ਨ ਮਹਿਰੋਕ ਐਡਵੋਕੇਟ, ਸ਼ੇਰ ਸਿੰਘ, ਕਸ਼ਮੀਰ ਸਿੰਘ ਭੁੱਲਰ, ਹਰਿੰਦਰਪਾਲ ਸਿੰਘ, ਅੰਨਤਬੀਰ ਸੰਧੂ, ਉਪਿੰਦਰ ਸਿੰਘ, ਸ੍ਰੀਮਤੀ ਕਰਮਜੀਤ ਕੌਰ ਅਤੇ ਸ੍ਰੀਮਤੀ ਬਲਜੀਤ ਕੌਰ ਵੀ ਸ਼ਾਮਿਲ ਰਹੇ | ਇਸ ਦੌਰਾਨ ਭਾਗੀਦਾਰਾਂ ਦੀ ਹੌਸਲਾ ਅਫਜਾਈ ਲਈ ਸਕੂਲਾਂ ਦੇ ਪਿ੍ੰਸੀਪਲ ਵੀ ਹਾਜ਼ਰ ਰਹੇ | ਇਹ ਅਥਲੈਟਿਕ ਮੀਟ ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਡਾ.ਰਚਨਾ ਮਹਿਰੋਕ ਦੀ ਅਗਵਾਈ 'ਚ ਹੋਈ ਕਾਲਜ ਦੇ ਫਿਜ਼ੀਕਲ ਵਿਭਾਗ ਦੇ ਸਹਾਇਕ ਪ੍ਰੋ.ਨਵਦੀਪ ਕੁਮਾਰ ਅਤੇ ਸਹਾਇਕ ਪ੍ਰੋ.ਹਰਅਵਤਾਰ ਸਿੰਘ ਦੀ ਨਿਗਰਾਨੀ ਹੇਠ ਖੇਡਾਂ ਕਰਵਾਈਆਂ ਗਈਆਂ | ਖੇਡਾਂ ਦੇ ਅਖੀਰ ਵਿਚ ਵਿਜੇਤਾ ਖਿਡਾਰੀ ਅਤੇ ਜੇਤੂ ਟੀਮਾਂ ਨੂੰ ਮੈਡਲ ਟਰਾਫ਼ੀ ਦੇ ਕੇ ਸਨਮਾਨਿਤ ਕੀਤਾ ਗਿਆ | ਜਿਸ ਵਿਚ ਬੈੱਸਟ ਅਥਲੀਟ ਲੜਕੀਆਂ ਵਿਚ ਹਰਮਨ ਕੰਬੋਜ ਅਤੇ ਲੜਕਿਆਂ ਵਿਚ ਹਰਮਨਦੀਪ ਸਿੰਘ ਨੂੰ ਸਨਮਾਨਿਤ ਕੀਤਾ ਗਿਆ | ਅਥਲੈਟਿਕ ਮੀਟ ਦੇ ਸਮਾਪਨ ਰਾਸ਼ਟਰੀ ਗੀਤ ਦੇ ਨਾਲ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਪੀ.ਐਮ. ਸ਼੍ਰੀ ਸਰਕਾਰੀ ਕੰਨਿਆ ਸਕੂਲ ਵਿਖੇ ਵਿਦਿਆਰਥਣਾਂ ਨੂੰ ਐੱਚ.ਪੀ.ਵੀ. ਵੈਕਸਿਨ ਬਾਰੇ ਕੀਤਾ ਜਾਗਰੂਕ ਅਗਲੀ ਖ਼ਬਰ ਵਿਧਾਇਕ ਸਵਨਾ ਨੇ ਗੁਰੂ ਰਵਿਦਾਸ ਜੀ ਚੌਕ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਿਆ
Ad Position 24