15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਡਿਪਟੀ ਕਮਿਸ਼ਨਰ ਨੇ ਨਦੀਨ ਨਸ਼ਟ ਮੁਹਿੰਮ ਸੰਬੰਧੀ ਖੇਤੀਬਾੜੀ ਵਿਭਾਗ ਨਾਲ ਕੀਤੀ ਮੀਟਿੰਗ

Ad Position 21
No active advertisement
ਅਜੀਤ ਡੈਸਕ 04-03-2026
ਫ਼ਾਜ਼ਿਲਕਾ, 3 ਮਾਰਚ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਫ਼ਾਜ਼ਿਲਕਾ ਵਿਚ ਕਪਾਹ ਦੀ ਫ਼ਸਲ ਵਿਚ ਚਿੱਟੀ ਮੱਖੀ ਦੇ ਪ੍ਰਭਾਵਸ਼ਾਲੀ ਕੰਟਰੋਲ ਲਈ ਨਦੀਣ ਨਸ਼ਟ ਮੁਹਿੰਮ ਸਬੰਧੀ ਮੀਟਿੰਗ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਦੀ ਪ੍ਰਧਾਨਗੀ ਹੇਠ ਆਯੋਜਤ ਕੀਤੀ ਗਈ | ਡਿਪਟੀ ਕਮਿਸ਼ਨਰ ਵਲੋਂ ਮੀਟਿੰਗ ਵਿਚ ਹਾਜ਼ਰ ਵੱਖ-ਵੱਖ ਵਿਭਾਗ ਨੂੰ ਹਦਾਇਤ ਕੀਤੀ ਗਈ ਕਿ ਨਦੀਣ ਨਸ਼ਟ ਮੁਹਿੰਮ ਵਿਚ ਖੇਤੀਬਾੜੀ ਵਿਭਾਗ ਦਾ ਵੱਧ ਤੋਂ ਵੱਧ ਸਹਿਯੋਗ ਕੀਤਾ ਜਾਵੇ ਅਤੇ ਕੀਤੀ ਕਾਰਗੁਜ਼ਾਰੀ ਦੀ ਹਫ਼ਤਾਵਾਰੀ ਰਿਪੋਰਟ ਖੇਤੀਬਾੜੀ ਵਿਭਾਗ ਨੂੰ ਭੇਜੀ ਜਾਵੇ | ਮੁੱਖ ਖੇਤੀਬਾੜੀ ਅਫ਼ਸਰ ਸ਼੍ਰੀਮਤੀ ਹਰਪ੍ਰੀਤਪਾਲ ਕੌਰ ਨੇ ਦੱਸਿਆ ਕਿ ਚਿੱਟੀ ਮੱਖੀ ਨਰਮੇ ਦੀ ਬਿਜਾਈ ਤੋਂ ਪਹਿਲਾਂ ਖ਼ਾਲੀ ਥਾਵਾਂ, ਸੜਕਾਂ ਦੇ ਕਿਨਾਰਿਆਂ ਅਤੇ ਖਾਲ਼ਿਆਂ ਦੀਆਂ ਵੱਟਾਂ ਅਤੇ ਬੇਕਾਰ ਪਈ ਜ਼ਮੀਨ ਵਿਚ ਉੱਗੇ ਨਦੀਣ ਜਿਵੇਂ ਕਿ ਕੰਘੀ ਬੂਟੀ, ਪੀਲੀ ਬੂਟੀ, ਪੁੱਠ ਕੰਡਾ, ਕਾਂਗਰਸ ਘਾਹ, ਧਤੂਰਾ, ਭੰਗ, ਗੁੱਤ ਪਟਨਾ, ਭੱਖੜਾ, ਇੱਟ ਸਿੱਟ ਆਦਿ 'ਤੇ ਪਲਦੀ ਹੈ | ਇਸ ਲਈ ਚਿੱਟੀ ਮੱਖੀ ਨੂੰ ਕੰਟਰੋਲ ਕਰਨ ਲਈ ਉਪਰੋਕਤ ਨਦੀਣਾਂ ਨੂੰ ਨਸ਼ਟ ਕਰਨਾ ਬਹੁਤ ਜ਼ਰੂਰੀ ਹੈ | ਅਜਿਹਾ ਕਰਨ ਨਾਲ ਚਿੱਟੀ ਮੱਖੀ ਦੇ ਪ੍ਰਕੋਪ ਨੂੰ ਸ਼ੁਰੂਆਤੀ ਪੱਧਰ 'ਤੇ ਹੀ ਕਾਬੂ ਕੀਤਾ ਜਾ ਸਕਦਾ ਹੈ | ਇਸ ਮੀਟਿੰਗ ਵਿਚ ਡਾ.ਜਗਦੀਸ਼ ਅਰੋੜਾ, ਡਾ.ਮਨਪ੍ਰੀਤ ਸਿੰਘ, ਦਿਲਪ੍ਰੀਤ ਸਿੰਘ, ਸ੍ਰੀਮਤੀ ਪ੍ਰਭਜੋਤ ਕੌਰ, ਸਤੀਸ਼ ਕੁਮਾਰ, ਅਜੈ ਕੁਮਾਰ, ਹਰਵਿੰਦਰ ਸਿੰਘ, ਬਲਦੇਵ ਸਿੰਘ, ਡਾ.ਸ਼ੀਸ਼ਪਾਲ ਗੋਦਾਰਾ, ਪਰਮਿੰਦਰ ਸਿੰਘ ਅਤੇ ਸ੍ਰੀਮਤੀ ਰਾਧਾ ਰਾਣੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕੈਨਵੇ ਕਾਲਜ ਦੇ ਵਿਦਿਆਰਥੀਆਂ ਨੇ ਅੰਤਰ ਕਾਲਜ ਮੁਕਾਬਲੇ 'ਚ ਕਈ ਇਨਾਮ ਜਿੱਤੇ ਅਗਲੀ ਖ਼ਬਰ ਸ਼ਿਵਾਲਿਕ ਪਬਲਿਕ ਸਕੂਲ 'ਚ ਮਨਾਇਆ ਹੋਲੀ ਦਾ ਤਿਉਹਾਰ
Ad Position 24