27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਅਬੋਹਰ ਦੇ ਉਪ ਮੰਡਲ ਮੈਜਿਸਟਰੇਟ ਰਵਿੰਦਰ ਸਿੰਘ ਅਰੋੜਾ ਨੇ ਸੰਭਾਲਿਆ ਚਾਰਜ

Ad Position 21
No active advertisement
ਅਜੀਤ ਡੈਸਕ 06-03-2026
ਅਬੋਹਰ, 5 ਮਾਰਚ (ਤੇਜਿੰਦਰ ਸਿੰਘ ਖ਼ਾਲਸਾ) ਪੰਜਾਬ ਸਰਕਾਰ ਵਲੋਂ ਆਈ.ਏ.ਐੱਸ ਅਤੇ ਪੀ.ਸੀ.ਐੱਸ ਅਧਿਕਾਰੀਆਂ ਦੇ ਕੀਤੇ ਤਬਾਦਲੇ ਤਹਿਤ ਪੀ.ਸੀ.ਐੱਸ ਅਧਿਕਾਰੀ ਰਵਿੰਦਰ ਸਿੰਘ ਅਰੋੜਾ ਨੂੰ ਅਬੋਹਰ ਦਾ ਉਪ ਮੰਡਲ ਮੈਜਿਸਟਰੇਟ ਨਿਯੁਕਤ ਕੀਤਾ ਗਿਆ ਹੈ | ਜਿਸ ਤਹਿਤ ਉਨ੍ਹਾਂ ਆਪਣਾ ਚਾਰਜ ਸੰਭਾਲਦੇ ਹੋਏ ਕੰਮਕਾਰ ਸ਼ੁਰੂ ਕਰ ਦਿੱਤਾ ਹੈ | ਉਨ੍ਹਾਂ ਦੇ ਚਾਰਜ ਸੰਭਾਲਦੇ ਹੀ ਸ਼ਹਿਰ ਦੀਆਂ ਕਈ ਸੰਸਥਾਵਾਂ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ, ਉੱਥੇ ਹੀ ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਆਪਣੇ ਸਟਾਫ਼ ਨੂੰ ਵੀ ਆਮ ਲੋਕਾਂ ਦੇ ਕੰਮ ਪ੍ਰਮੁੱਖਤਾ ਨਾਲ ਕਰਨ ਦੇ ਨਿਰਦੇਸ਼ ਦਿੱਤੇ ਹਨ | ਜਿਸ ਤਹਿਤ ਅਬੋਹਰ ਦੇ ਪੱਤਰਕਾਰਾਂ ਨਾਲ ਪੈੱ੍ਰਸ ਮੀਟਿੰਗ ਕਰਦੇ ਹੋਏ ਉਪ ਮੰਡਲ ਮੈਜਿਸਟਰੇਟ ਰਵਿੰਦਰ ਸਿੰਘ ਅਰੋੜਾ ਨੇ ਸ਼ਹਿਰ ਦੀਆਂ ਸਮੱਸਿਆਵਾਂ ਸੰਬੰਧੀ ਜਾਣਕਾਰੀ ਹਾਸਲ ਕੀਤੀ ਹੈ ਅਤੇ ਜਲਦੀ ਆਪਣੇ ਪੱਧਰ ਤੋਂ ਪੰਜਾਬ ਸਰਕਾਰ ਵਲੋਂ ਹੱਲ ਕਰਵਾਏ ਜਾਣ ਦਾ ਵਿਸ਼ਵਾਸ ਵੀ ਦਵਾਇਆ | ਜ਼ਿਕਰਯੋਗ ਹੈ ਕਿ ਰਵਿੰਦਰ ਸਿੰਘ ਅਰੋੜਾ ਇਸ ਤੋਂ ਪਹਿਲਾ ਵੀ ਅਬੋਹਰ ਉਪ ਮੰਡਲ ਮੈਜਿਸਟਰੇਟ ਤੋਂ ਇਲਾਵਾ ਨਗਰ ਨਿਗਮ ਕਮਿਸ਼ਨਰ ਦੇ ਤੌਰ 'ਤੇ ਵੀ ਸੇਵਾਵਾਂ ਦੇ ਚੁੱਕੇ ਹਨ | ਜਿਨ੍ਹਾਂ ਦੇ ਚੰਗਾ ਕਾਰਜਕਾਲ ਕਾਰਨ ਸ਼ਹਿਰ ਵਾਸੀ ਫਿਰ ਤੋਂ ਸ਼ਹਿਰ ਦੇ ਕੰਮ ਹੋਣ ਕਾਰਨ ਲਗਾਤਾਰ ਕੰਮਾਂ ਨੂੰ ਲੈ ਕੇ ਉਨ੍ਹਾਂ ਨਾਲ ਰਾਬਤਾ ਕਰ ਰਹੇ ਹਨ |
Ad Position 22
No active advertisement
ਪਿਛਲੀ ਖ਼ਬਰ ਸੂਬੇ ਚ ਲੋਜਪਾ ਦੀ ਸਰਕਾਰ ਬਣਨ 'ਤੇ ਹਰੇਕ ਵਰਗ ਨੂੰ ਦਿੱਤੇ ਜਾਣਗੇ ਸਹੂਲਤਾਂ ਦੇ ਗੱਫੇ-ਗਹਿਰੀਵਾਲਾ ਅਗਲੀ ਖ਼ਬਰ ਚਾਣਕਿਆ ਸਕੂਲ ਫ਼ਾਜ਼ਿਲਕਾ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ
Ad Position 24