28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਮੇਰਾ ਯੁਵਾ ਭਾਰਤ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪੱਧਰੀ ਸਪੋਰਟਸ ਮੀਟ ਕਰਵਾਈ

Ad Position 21
No active advertisement
ਅਜੀਤ ਡੈਸਕ 06-03-2026
ਫ਼ਾਜ਼ਿਲਕਾ, 5 ਮਾਰਚ (ਅਮਰਜੀਤ ਸ਼ਰਮਾ)-ਖੇਡ ਮੰਤਰਾਲੇ ਭਾਰਤ ਸਰਕਾਰ ਅਤੇ ਮੇਰਾ ਯੁਵਾ ਭਾਰਤ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪੱਧਰੀ ਸਪੋਰਟਸ ਮੀਟ ਨੈਸ਼ਨਲ ਡਿਗਰੀ ਕਾਲਜ ਫ਼ਾਜ਼ਿਲਕਾ ਜ਼ਿਲ੍ਹਾ ਯੂਥ ਅਫ਼ਸਰ ਮੋਹਿਤ ਕੁਮਾਰ ਸੈਣੀ, ਮਨਜੀਤ ਸਿੰਘ ਭੁੱਲਰ ਲੇਖਾ ਅਤੇ ਪ੍ਰੋਗਰਾਮਾਂ ਅਫ਼ਸਰਾਂ, ਤਰੁਣਜੀਤ ਸਿੰਘ ਅਤੇ ਪਿ੍ੰਸੀਪਲ ਮੈਡਮ ਰਚਨਾ ਮਹਿਰੋਕ ਦੀ ਦੇਖ ਰੇਖ 'ਚ ਕਰਵਾਇਆ ਗਿਆ | ਜਿਸ ਦੇ ਮੁੱਖ ਮਹਿਮਾਨ ਫ਼ਾਜ਼ਿਲਕਾ ਦੇ ਡੀ.ਐੱਸ.ਪੀ ਅਤੇ ਹੋਰ ਸਕੂਲਾਂ ਕਾਲਜ ਤੋ ਆਏ ਪਿ੍ੰਸੀਪਲ ਨੇ ਬੱਚਿਆ ਨੂੰ ਹਰੀ ਝੰਡੀ ਦੇ ਕੇ ਖੇਡਾਂ ਸ਼ੁਰੂ ਕਰਵਾਈਆਂ | ਇਸ ਮੌਕੇ ਤੇ ਕਾਲਜ ਦੇ ਲੜਕੇ ਲੜਕੀਆਂ ਦੇ ਵੱਖ ਸਪੋਰਟਸ ਮੁਕਾਬਲੇ ਕਰਵਾਏ ਗਏ ਜਿਨ੍ਹਾਂ ਵਿਚ ਲੜਕੀਆਂ ਵੱਲੋਂ 100 ਮੀਟਰ ਦੀ ਦੌੜ, ਰੱਸਾ ਕੱਸੀ, ਗੋਲਾ ਸੁੱਟਣ ਹਾਈ ਜੰਪ ਅਤੇ ਲੜਕਿਆਂ ਵੱਲੋਂ ਫੁੱਟਬਾਲ , ਗੋਲਾ ਸੁੱਟਣ, 200 ਮੀਟਰ ਦੀ ਦੌੜ ਅਤੇ ਰੱਸਾ ਕੱਸੀ ਅਤੇ ਡਿਸਕਸ ਥਰੋਅ ਦੇ ਮੁਕਾਬਲੇ ਕਰਵਾਏ ਗਏ | ਮਨਜੀਤ ਸਿੰਘ ਭੁੱਲਰ ਵਲੋਂ ਸਪੋਰਟਸ ਮੀਟ ਬਾਰੇ ਦੱਸਿਆ ਗਿਆ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੇ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ | ਪਿ੍ੰਸੀਪਲ ਮੈਡਮ ਸ਼੍ਰੀਮਤੀ ਰਚਨਾ ਮਹਿਰੋਕ ਵਲੋਂ ਮਾਈ ਯੁਵਾ ਭਾਰਤ ਫ਼ਿਰੋਜ਼ਪੁਰ ਵਲੋਂ ਕਰਵਾਏ ਜਾਂਦੇ ਸਪੋਰਟਸ ਟੂਰਨਾਮੈਂਟ ਦੀ ਸ਼ਲਾਘਾ ਕੀਤੀ ਗਈ | ਮਨਜੀਤ ਸਿੰਘ ਭੁੱਲਰ ਵਲੋਂ ਜੇਤੂ ਖਿਡਾਰੀਆਂ ਨੂੰ ਸਨਮਾਨ ਚਿੰਨ੍ਹ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ | ਆਿਖ਼ਰ ਵਿਚ ਮਨਜੀਤ ਸਿੰਘ ਭੁੱਲਰ ਵੱਲੋਂ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਮੈਡਮ ਪਿ੍ੰਸੀਪਲ ਕਾਲਜ ਕਮੇਟੀ, ਡੀ ਪੀ ਬਲਵਿੰਦਰ ਸਿੰਘ, ਹਰ ਅਵਤਾਰ ਸਿੰਘ, ਹਰਵਿੰਦਰ ਸਿੰਘ ਸੁਖਦੇਵ ਸਿੰਘ ਦਾ ਧੰਨਵਾਦ ਕੀਤਾ ਗਿਆ | ਅਤੇ ਅੰਤ ਵਿਚ ਬੱਚਿਆ ਨੂੰ ਰਿਫਰੈਸ਼ਮੈਂਟ ਦਿੱਤੀ ਗਈ |
Ad Position 22
No active advertisement
ਪਿਛਲੀ ਖ਼ਬਰ ਫ਼ਾਜ਼ਿਲਕਾ ਦੇ ਸਰਕਾਰੀ ਹਸਪਤਾਲ 'ਚ ਹਿਊਮਨ ਪੈਪੀਲੋਮਾ ਵਾਇਰਸ ਵੈਕਸੀਨ ਮੁਹਿੰਮ ਦੀ ਸ਼ੁਰੂਆਤ ਅਗਲੀ ਖ਼ਬਰ ਕੌਂਸਲਰ ਪੂਜਾ ਲੂਥਰਾ ਨੇ ਹਲਕਾ ਵਾਸੀਆਂ ਨਾਲ ਮਨਾਇਆ ਹੋਲੀ ਦਾ ਤਿਉਹਾਰ
Ad Position 24