ਫ਼ਾਜ਼ਿਲਕਾ, 5 ਮਾਰਚ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਿਵਲ ਸਰਜਨ ਫ਼ਾਜ਼ਿਲਕਾ ਡਾ. ਕਵਿਤਾ ਸਿੰਘ ਦੀ ਰਹਿਨੁਮਾਈ ਹੇਠ ਕਮਿਊਨਿਟੀ ਹੈਲਥ ਸੈਂਟਰ ਖੂਈ ਖੇੜਾ ਵਿਖੇ ਹਿਊਮਨ ਪੈਪੀਲੋਮਾ ਵਾਇਰਸ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ | ਸੀਨੀਅਰ ਮੈਡੀਕਲ ਅਫ਼ਸਰ ਡਾ.ਉਪਿੰਦਰ ਸਿੰਘ ਦੀ ਦੇਖ-ਰੇਖ ਹੇਠ ਲਗਾਏ ਗਏ ਇਸ ਕੈਂਪ ਵਿਚ ਨਿਰਧਾਰਿਤ ਉਮਰ ਵਰਗ ਦੀਆਂ ਵਿਦਿਆਰਥਣਾਂ ਦਾ ਟੀਕਾਕਰਨ ਕੀਤਾ ਗਿਆ ਅਤੇ ਉਨ੍ਹਾਂ ਨੂੰ ਸਰਟੀਫਿਕੇਟ ਵੀ ਵੰਡੇ ਗਏ | ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ.ਰਿੰਕੂ ਚਾਵਲਾ ਨੇ ਵਿਦਿਆਰਥਣਾਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਐੱਚ.ਪੀ.ਵੀ.ਵਾਇਰਸ ਅÏਰਤਾਂ ਵਿਚ ਸਰਵਾਈਕਲ ਕੈਂਸਰ ਦਾ ਮੁੱਖ ਕਾਰਨ ਹੈ | ਉਨ੍ਹਾਂ ਦੱਸਿਆ ਕਿ ਸਮੇਂ ਸਿਰ ਲਗਾਇਆ ਗਿਆ ਇਹ ਟੀਕਾ ਭਵਿੱਖ ਵਿਚ ਇਸ ਘਾਤਕ ਬਿਮਾਰੀ ਤੋਂ ਸੁਰੱਖਿਆ ਪ੍ਰਦਾਨ ਕਰਦਾ ਹੈ | ਐੱਸ.ਐੱਮ.ਓ.ਡਾ. ਉਪਿੰਦਰ ਸਿੰਘ ਨੇ ਦੱਸਿਆ ਕਿ ਇਹ ਵੈਕਸੀਨ ਵਿਸ਼ੇਸ਼ ਤੌਰ 'ਤੇ 14 ਤੋਂ 15 ਸਾਲ ਦੀਆਂ ਲੜਕੀਆਂ ਲਈ ਬਹੁਤ ਮਹੱਤਵਪੂਰਨ ਹੈ | ਉਨ੍ਹਾਂ ਸਪਸ਼ਟ ਕੀਤਾ ਕਿ ਸਿਹਤ ਵਿਭਾਗ ਵਲੋਂ ਇਹ ਵੈਕਸੀਨ ਸਰਕਾਰੀ ਹਸਪਤਾਲਾਂ ਵਿਚ ਬਿਲਕੁਲ ਮੁਫ਼ਤ ਲਗਾਈ ਜਾ ਰਹੀ ਹੈ | ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਡਰ ਜਾਂ ਅਫ਼ਵਾਹ ਦੇ ਆਪਣੀਆਂ ਧੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ | ਬਲਾਕ ਮਾਸ ਮੀਡੀਆ ਇੰਚਾਰਜ ਸੁਸ਼ੀਲ ਕੁਮਾਰ ਨੇ ਦੱਸਿਆ ਕਿ ਸਕੂਲਾਂ ਅਤੇ ਪਿੰਡਾਂ ਵਿਚ ਜਾਗਰੂਕਤਾ ਮੁਹਿੰਮ ਲਗਾਤਾਰ ਜਾਰੀ ਹੈ | ਇਸ ਮੌਕੇ ਡਾ.ਲਵਪ੍ਰੀਤ ਸਿੰਘ, ਵਿਨੋਦ ਖੁਰਾਨਾ, ਐੱਲ.ਐੱਚ.ਵੀ. ਕਰਮਾ, ਏ.ਐੱਨ.ਐੱਮ.ਪੂਨਮ ਰਾਣੀ, ਕਿਰਨ ਅਤੇ ਸਮੂਹ ਆਸ਼ਾ ਵਰਕਰ ਹਾਜ਼ਰ ਸਨ |