28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਨਸ਼ੇ ਨੂੰ ਖ਼ਤਮ ਕਰਨ ਤੇ ਵਿਗੜਦੀ ਕਾਨੂੰਨ ਵਿਵਸਥਾ ਨੂੰ ਸੰਭਾਲਣ 'ਚ ਅਸਫ਼ਲ ਰਹੀ ਜ਼ਿਲ੍ਹਾ ਅਤੇ ਸਥਾਨਕ ਪੁਲਿਸ

Ad Position 21
No active advertisement
ਅਜੀਤ ਡੈਸਕ 06-03-2026
ਮੰਡੀ ਘੁਬਾਇਆ, 5 ਮਾਰਚ (ਅਮਨ ਬਵੇਜਾ)-ਇਲਾਕੇ 'ਚ ਨਸ਼ੇ ਦੀ ਵਧ ਰਹੀ ਵਰਤੋਂ ਨੂੰ ਰੋਕਣ ਅਤੇ ਵਿਗੜਦੀ ਕਾਨੂੰਨ ਵਿਵਸਥਾ ਨੂੰ ਸੁਧਾਰਨ 'ਚ ਜ਼ਿਲ੍ਹਾ ਅਤੇ ਸਥਾਨਕ ਪੁਲਿਸ ਅਸਫਲ ਰਹੀ | ਪਿੰਡਾਂ ਦੇ ਲੋਕਾਂ ਦਾ ਕਹਿਣਾ ਹੈ ਕਿ ਪਿੰਡਾਂ ਵਿਚ ਨਸ਼ੀਲੇ ਪਦਾਰਥਾਂ ਦੀ ਆਸਾਨੀ ਨਾਲ ਉਪਲਬਧਤਾ ਕਾਰਨ ਨੌਜਵਾਨ ਵਰਗ ਪ੍ਰਭਾਵਿਤ ਹੋ ਰਿਹਾ ਹੈ, ਜਿਸ ਨਾਲ ਪਰਿਵਾਰਾਂ ਵਿਚ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ | ਕਈ ਪਿੰਡਾਂ ਵਿਚ ਅਜੇ ਵੀ ਨਸ਼ਾ ਜਿਉਂ ਦਾ ਤਿਉਂ ਵਿਕ ਰਿਹਾ ਹੈ | ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਭਾਵੇਂ ਪੁਲਿਸ ਵੱਲੋਂ ਵਾਰ-ਵਾਰ ਨਸ਼ਾ ਰੋਕਣ ਦੀਆਂ ਮੁਹਿੰਮਾਂ ਚਲਾਉਣ ਦੇ ਦਾਅਵੇ ਕੀਤੇ ਜਾਂਦੇ ਹਨ, ਪਰ ਜ਼ਮੀਨੀ ਪੱਧਰ 'ਤੇ ਹਾਲਾਤ ਵਿਚ ਕੋਈ ਵੱਡਾ ਸੁਧਾਰ ਨਹੀਂ ਆ ਰਿਹਾ | ਚੋਰੀਆਂ, ਲੁੱਟਾਂ ਅਤੇ ਹੋਰ ਅਪਰਾਧਿਕ ਘਟਨਾਵਾਂ ਵਿਚ ਵਾਧੇ ਦੀਆਂ ਸ਼ਿਕਾਇਤਾਂ ਵੀ ਸਾਹਮਣੇ ਆ ਰਹੀਆਂ ਹਨ | ਲੋਕਾਂ ਦਾ ਮੰਨਣਾ ਹੈ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਬੇਸ਼ੱਕ ਸਿਆਸੀ ਮੁਹਾਜ਼ 'ਤੇ ਤਾਂ ਸਰਕਾਰ ਲਈ ਬਹੁਤ ਵੱਡੀ ਲੋਕ ਲਹਿਰ ਵਾਂਗ ਜਾਪਦੀ ਹੈ, ਪਰ ਜ਼ਮੀਨੀ ਪੱਧਰ 'ਤੇ ਲੋਕਾਂ ਲਈ ਇਸ ਦੇ ਕੋਈ ਵੱਡੇ ਮਾਇਨੇ ਸਾਹਮਣੇ ਨਹੀਂ ਆਏ | ਪਿੰਡਾਂ ਦੇ ਅਗਾਂਹਵਧੂ ਸੋਚ ਦੇ ਲੋਕਾਂ ਦਾ ਮੰਨਣਾ ਹੈ ਕਿ ਜੇਕਰ ਨਸ਼ੇ ਦੀ ਸਪਲਾਈ ਚੇਨ ਨੂੰ ਤੋੜਨ ਲਈ ਵੱਡੇ ਮਗਰ-ਮੱਛਾਂ 'ਤੇ ਸਖ਼ਤ ਕਾਰਵਾਈ ਨਾ ਕੀਤੀ ਗਈ ਤਾਂ ਹਾਲਾਤ ਹੋਰ ਵੀ ਗੰਭੀਰ ਹੋ ਸਕਦੇ ਹਨ | ਸਮਾਜਿਕ ਸੰਗਠਨਾਂ ਨੇ ਮੰਗ ਕੀਤੀ ਹੈ ਕਿ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਇਲਾਕੇ ਵਿਚ ਪੁਲਿਸ ਗਸ਼ਤ ਵਧਾਈ ਜਾਵੇ | ਨਾਲ ਹੀ ਨੌਜਵਾਨਾਂ ਲਈ ਰੋਜ਼ਗਾਰ ਅਤੇ ਖੇਡ ਸਹੂਲਤਾਂ ਮੁਹੱਈਆ ਕਰਵਾਉਣ 'ਤੇ ਵੀ ਜ਼ੋਰ ਦਿੱਤਾ ਗਿਆ ਹੈ, ਤਾਂ ਜੋ ਉਹ ਨਸ਼ੇ ਤੋਂ ਦੂਰ ਰਹਿ ਸਕਣ |
Ad Position 22
No active advertisement
ਪਿਛਲੀ ਖ਼ਬਰ ਦਰਸ਼ਨ ਸਿੰਘ ਸੋਹਲ ਬੱਲੂਆਣਾ ਬਲਾਕ ਸੰਮਤੀ ਦੇ ਚੇਅਰਮੈਨ ਅਤੇ ਕੁਲਵਿੰਦਰ ਕੌਰ ਵਾਈਸ ਚੇਅਰਪਰਸਨ ਚੁਣੇ ਅਗਲੀ ਖ਼ਬਰ ਕੌਂਸਲਰ ਪੂਜਾ ਲੂਥਰਾ ਨੇ ਫ਼ੋਨ ਰਾਹੀਂ ਉਸ ਨੂੰ ਧਮਕਾਉਣ ਤੇ ਪੈਸੇ ਮੰਗਣ ਦੇ ਲਗਾਏ ਦੋਸ਼
Ad Position 24