ਫ਼ਾਜ਼ਿਲਕਾ, 5 ਮਾਰਚ (ਦਵਿੰਦਰ ਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਮਝੈਲ ਦੀ ਸੂਬਾ ਕਮੇਟੀ ਅਤੇ ਜ਼ਿਲ੍ਹਾ ਪ੍ਰਧਾਨਾਂ ਦੀ ਇਕ ਵਿਸ਼ੇਸ਼ ਮੀਟਿੰਗ ਹੋਈ | ਜਿਸ ਵਿਚ ਜਥੇਬੰਦੀ ਦੇ ਭਵਿੱਖ ਅਤੇ ਕਿਸਾਨੀ ਮਸਲਿਆਂ ਨੂੰ ਲੈ ਕੇ ਅਹਿਮ ਫ਼ੈਸਲੇ ਲਏ ਗਏ | ਇਸ ਮੀਟਿੰਗ ਵਿਚ ਇੰਦਰਜੀਤ ਸਿੰਘ ਕੋੜ ਬੁੱਢਾ (ਸੰਘਰਸ਼ ਕਮੇਟੀ) ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਮੀਟਿੰਗ ਦੌਰਾਨ ਸਰਬਸੰਮਤੀ ਨਾਲ ਜਥੇਬੰਦੀ ਦੇ ਅਹੁਦੇਦਾਰਾਂ ਦੀ ਚੋਣ ਕੀਤੀ ਗਈ, ਜਿਸ ਵਿਚ ਗੁਰਸੇਵਕ ਸਿੰਘ ਧਾਲੀਵਾਲ ਨੂੰ ਸੂਬਾ ਪ੍ਰਧਾਨ ਨਿਯੁਕਤ ਕੀਤਾ ਗਿਆ | ਸੁਖਚੈਨ ਸਿੰਘ ਅੰਮਿ੍ਤਸਰ ਨੂੰ ਸੂਬਾ ਸੀਨੀਅਰ ਮੀਤ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਗਈ | ਇਸ ਮੌਕੇ ਪਹਿਲਾਂ ਤੋਂ ਸੇਵਾਵਾਂ ਨਿਭਾ ਰਹੇ ਸੂਬਾ ਮੀਤ ਪ੍ਰਧਾਨ ਹੀਰਾ ਸਿੰਘ ਗੁਰਦਿਤੀ ਵਾਲਾ, ਜਨਰਲ ਸਕੱਤਰ ਹੀਰਾ ਸਿੰਘ ਧੁੰਨ, ਵਿੱਤ ਸਕੱਤਰ ਜੀਵਨ ਸਿੰਘ ਸੋਢੀ ਅਤੇ ਪੈੱ੍ਰਸ ਸਕੱਤਰ ਗੁਰਪ੍ਰੀਤ ਸਿੰਘ ਸਮੇਤ ਵੱਖ-ਵੱਖ ਜ਼ਿਲਿ੍ਹਆਂ ਦੇ ਪ੍ਰਧਾਨ ਵੀ ਹਾਜ਼ਰ ਸਨ | ਨਵੇਂ ਚੁਣੇ ਗਏ ਸੂਬਾ ਪ੍ਰਧਾਨ ਗੁਰਸੇਵਕ ਸਿੰਘ ਧਾਲੀਵਾਲ ਨੇ ਕਿਹਾ ਕਿ ਜਥੇਬੰਦੀ ਆਪਣੇ ਆਗਾਜ਼ ਤੋਂ ਹੀ ਕਿਸਾਨਾਂ ਅਤੇ ਮਜ਼ਦੂਰਾਂ ਦੇ ਹੱਕਾਂ ਲਈ ਲਗਾਤਾਰ ਸੰਘਰਸ਼ ਕਰ ਰਹੀ ਹੈ | ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਆਉਣ ਵਾਲੇ ਸਮੇਂ ਵਿਚ ਕਿਸਾਨਾਂ, ਮਜ਼ਦੂਰਾਂ ਦੇ ਨਾਲ-ਨਾਲ ਛੋਟੇ ਦੁਕਾਨਦਾਰਾਂ ਅਤੇ ਰੇੜੀ-ਫੜੀ ਵਾਲਿਆਂ ਦੇ ਹੱਕਾਂ ਲਈ ਵੀ ਡਟ ਕੇ ਲੜਾਈ ਲੜੀ ਜਾਵੇਗੀ | ਇਸ ਮੌਕੇ ਮੀਟਿੰਗ ਵਿਚ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਫੁੱਲਰਵਨ, ਗੁਰਪ੍ਰੀਤ ਸਿੰਘ, ਰਾਜਪਾਲ, ਦਪਿੰਦਰ ਸਿੰਘ, ਦਿਲਸ਼ਾਨ ਸਿੰਘ ਢਿੱਲੋਂ , ਅਜੈਬ ਸਿੰਘ ਸਰਾਰੀ ਅਤੇ ਜੀਵਨ ਸਿੰਘ (ਪਠਾਨਕੋਟ) ਤੋਂ ਇਲਾਵਾ ਸੁਖਦੀਪ ਸਿੰਘ, ਨਿਸ਼ਾਨ ਸਿੰਘ ਚੰਗਾਲੀ, ਆਤਮਾ ਸਿੰਘ ਅਤੇ ਹਰਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਆਗੂ ਹਾਜ਼ਰ ਸਨ |