28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਐੱਸ.ਐੱਸ.ਪੀ. ਗੁਰਮੀਤ ਸਿੰਘ ਨੇ ਫ਼ਾਜ਼ਿਲਕਾ ਚੁੰਗੀ 'ਤੇ ਹਾਈਟੈੱਕ ਨਾਕੇ ਦੀ ਕੀਤੀ ਜਾਂਚ

Ad Position 21
No active advertisement
ਅਜੀਤ ਡੈਸਕ 06-03-2026
ਅਬੋਹਰ, 5 ਮਾਰਚ (ਵਿਵੇਕ ਹੂੜੀਆ)-ਹੋਲੀ ਦੇ ਤਿਉਹਾਰ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਪੁਲਿਸ ਪੂਰੀ ਤਰ੍ਹਾਂ ਮੁਸਤੈਦ ਨਜ਼ਰ ਆਈ | ਫ਼ਾਜ਼ਿਲਕਾ ਦੇ ਐੱਸ.ਐੱਸ.ਪੀ.ਗੁਰਮੀਤ ਸਿੰਘ ਵਿਸ਼ੇਸ਼ ਤੌਰ 'ਤੇ ਅਬੋਹਰ ਪਹੁੰਚੇ ਅਤੇ ਫ਼ਾਜ਼ਿਲਕਾ ਚੁੰਗੀ 'ਤੇ ਸਥਿਤ ਹਾਈਟੈੱਕ ਨਾਕੇ ਦਾ ਨਿਰੀਖਣ ਕੀਤਾ | ਉਨ੍ਹਾਂ ਮੌਕੇ 'ਤੇ ਤਾਇਨਾਤ ਪੁਲਿਸ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਅਤੇ ਖ਼ੁਦ ਨਾਕਾਬੰਦੀ ਦੀ ਨਿਗਰਾਨੀ ਕੀਤੀ | ਐੱਸ.ਐੱਸ.ਪੀ. ਗੁਰਮੀਤ ਸਿੰਘ ਨੇ ਦੱਸਿਆ ਕਿ ਪੂਰੇ ਜ਼ਿਲ੍ਹੇ ਵਿਚ ਹੋਲੀ ਦਾ ਤਿਉਹਾਰ ਸ਼ਾਂਤੀਪੂਰਵਕ ਮਨਾਇਆ ਗਿਆ | ਉਨ੍ਹਾਂ ਜਾਣਕਾਰੀ ਦਿੱਤੀ ਕਿ ਫ਼ਾਜ਼ਿਲਕਾ ਚੁੰਗੀ ਦੇ ਨਾਕੇ ਨੂੰ ਹੁਣ ਹਾਈਟੈੱਕ ਚੈੱਕ ਪੋਸਟ ਵਿਚ ਤਬਦੀਲ ਕਰ ਦਿੱਤਾ ਗਿਆ ਹੈ, ਜਿੱਥੇ 12 ਵੱਡੇ ਸੀ.ਸੀ.ਟੀ.ਵੀ ਕੈਮਰੇ ਲਗਾਏ ਗਏ ਹਨ | ਇਸ ਤੋਂ ਇਲਾਵਾ ਸ਼ਹਿਰ ਵਿਚ 32 ਕੈਮਰੇ ਪਹਿਲਾਂ ਹੀ ਲੱਗੇ ਹੋਏ ਹਨ ਅਤੇ ਜਲਦੀ ਹੀ ਇਨ੍ਹਾਂ ਦੀ ਕੁੱਲ ਗਿਣਤੀ 70 ਤੋਂ ਪਾਰ ਕਰਨ ਦੀ ਯੋਜਨਾ ਹੈ | ਇਨ੍ਹਾਂ ਸਾਰੇ ਕੈਮਰਿਆਂ ਦਾ ਕੰਟਰੋਲ ਰੂਮ ਸਿਟੀ-1 ਥਾਣੇ ਅਤੇ ਫ਼ਾਜ਼ਿਲਕਾ ਹੈੱਡ ਕੁਆਰਟਰ ਤੋਂ ਮਾਨੀਟਰ ਕੀਤਾ ਜਾਵੇਗਾ | ਪਿਛਲੇ ਇਕ ਹਫ਼ਤੇ ਤੋਂ ਹੋ ਰਹੀਆਂ ਲੁੱਟ-ਖੋਹ ਦੀਆਂ ਵਾਰਦਾਤਾਂ ਵਿਰੁੱਧ ਕਾਰਵਾਈ ਕਰਦਿਆਂ ਪੁਲਿਸ ਨੇ ਚਾਰ ਗੈਂਗਾਂ ਦਾ ਪਰਦਾਫਾਸ਼ ਕੀਤਾ ਹੈ | ਇਸ ਤਹਿਤ ਕਰੀਬ 20 ਮੁਲਜ਼ਮਾਂ ਨੂੰ ਹਥਿਆਰਾਂ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ | ਐੱਸ.ਐੱਸ.ਪੀ.ਨੇ ਦਾਅਵਾ ਕੀਤਾ ਕਿ ਅਜਿਹੇ ਅਪਰਾਧਾਂ ਨੂੰ ਜਲਦੀ ਹੀ ਪੂਰੀ ਤਰ੍ਹਾਂ ਨੱਥ ਪਾਈ ਜਾਵੇਗੀ | ਉਨ੍ਹਾਂ ਜਨਤਾ ਨੂੰ ਅਪੀਲ ਕੀਤੀ ਕਿ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ | ਇਸ ਮੌਕੇ ਉਨ੍ਹਾਂ ਨਾਲ ਥਾਣਾ ਸਿਟੀ-1 ਦੇ ਇੰਚਾਰਜ ਰਵਿੰਦਰ ਸਿੰਘ, ਸਿਟੀ-2 ਦੇ ਇੰਚਾਰਜ ਮਨਿੰਦਰ ਸਿੰਘ, ਟਰੈਫ਼ਿਕ ਇੰਚਾਰਜ ਸੁਰਿੰਦਰ ਸਿੰਘ ਸਮੇਤ ਹੋਰ ਪੁਲਿਸ ਅਧਿਕਾਰੀ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ ਦੋ ਕਾਬੂ ਅਗਲੀ ਖ਼ਬਰ ਐੱਸ.ਐੱਸ.ਓ.ਸੀ. ਪੁਲਿਸ ਪਾਰਟੀ ਨੇ ਹੈਰੋਇਨ ਸਮੇਤ ਮਾਂ ਪੁੱਤਰ ਨੂੰ ਕੀਤਾ ਗਿ੍ਫ਼ਤਾਰ
Ad Position 24