28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਕੁੱਟਮਾਰ ਕਰਨ ਵਾਲੇ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 06-03-2026

ਫ਼ਾਜ਼ਿਲਕਾ, 5 ਮਾਰਚ (ਦਵਿੰਦਰ ਪਾਲ ਸਿੰਘ)-ਥਾਣਾ ਅਰਨੀਵਾਲਾ ਪੁਲਿਸ ਨੇ ਕੁੱਟਮਾਰ ਕਰਨ ਵਾਲੇ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਰਮਨਦੀਪ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਰਵਿੰਦਰ ਕੁਮਾਰ ਪੁੱਤਰ ਸਤਨਾਮ ਚੰਦ ਵਾਸੀ ਢਾਣੀ ਹਰੀਪੁਰਾ ਦਾਖਲੀ ਜੰਡਵਾਲਾ ਭੀਮੇਸ਼ਾਹ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ 31 ਜਨਵਰੀ ਨੂੰ 11 ਵਜੇ ਉਸ ਨੇ ਆਪਣੀਆਂ ਮੋਟਰਾਂ ਚਲਾ ਕੇ ਪਾਣੀ ਲਗਾਇਆ ਹੋਇਆ ਸੀ | ਜਦੋਂ ਉਹ ਖੇਤ ਗੇੜਾ ਮਾਰਨ ਗਿਆ ਤਾਂ ਸਤਨਾਮ ਚੰਦ ਪੁੱਤਰ ਹਾਕਮ ਚੰਦ, ਸਾਹਿਲ ਕੁਮਾਰ ਪੁੱਤਰ ਸਤਨਾਮ ਚੰਦ ਵਾਸੀ ਜੰਡਵਾਲਾ ਭੀਮੇਸ਼ਾਹ ਅਤੇ 3 ਅਣਪਛਾਤੇ ਵਿਅਕਤੀਆਂ ਵਲੋਂ ਉਸ ਦੀ ਕੁੱਟਮਾਰ ਕੀਤੀ ਗਈ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਕੁੱਟਮਾਰ ਕਰਨ ਵਾਲੇ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
ਫ਼ਾਜ਼ਿਲਕਾ, 5 ਮਾਰਚ (ਦਵਿੰਦਰ ਪਾਲ ਸਿੰਘ)-ਥਾਣਾ ਖੂਈ ਖੇੜਾ ਪੁਲਿਸ ਨੇ ਕੁੱਟਮਾਰ ਕਰਨ ਵਾਲੇ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਬਿਪਿਨ ਚੰਦਰ ਨੇ ਦੱਸਿਆ ਕਿ ਉਨ੍ਹਾਂ ਨੂੰ ਪ੍ਰਗਟ ਸਿੰਘ ਪੁੱਤਰ ਜਗਸੀਰ ਸਿੰਘ ਵਾਸੀ ਆਜਮਵਾਲਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਹ ਆਪਣੀ ਪਤਨੀ ਅਤੇ ਬੱਚਿਆ ਨਾਲ ਸੁੱਤਾ ਹੋਇਆ ਸੀ | ਰਾਤ ਕਰੀਬ 11 ਵਜੇ ਘਰ ਦੇ ਬਾਹਰ ਸ਼ੋਰ ਸੁਣਾਈ ਦਿੱਤਾ ਅਤੇ ਕੁੱਝ ਲੋਕ ਉਸ ਦਾ ਨਾਮ ਲੈ ਕੇ ਗਾਲ੍ਹਾਂ ਕੱਢ ਰਹੇ ਸਨ | ਜਿਨ੍ਹਾਂ ਨੇ ਘਰ ਦੇ ਅੰਦਰ ਦਾਖ਼ਲ ਹੋ ਕੇ ਭੰਨਤੋੜ ਕੀਤੀ ਅਤੇ ਇੱਟਾਂ ਮਾਰ ਕੇ ਕਾਫ਼ੀ ਨੁਕਸਾਨ ਕੀਤਾ | ਜਿਸ ਤੋਂ ਬਾਅਦ ਪੁਲਿਸ ਨੇ ਕਸ਼ਮੀਰ ਸਿੰਘ ਪੁੱਤਰ ਜੋਗਿੰਦਰ ਸਿੰਘ, ਜੋਤ ਸਿੰਘ ਪੁੱਤਰ ਕਸ਼ਮੀਰ ਸਿੰਘ, ਵਿੰਦਰ ਸਿੰਘ ਪੁੱਤਰ ਕਸ਼ਮੀਰ ਸਿੰਘ ਨਿਵਾਸੀ ਪਿੰਡ ਆਜ਼ਮ ਵਾਲਾ ਦੇ ਖ਼ਿਲਾਫ਼ ਵੱਖ-ਵੱਖ ਧਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ |
ਗੁਰਦੁਆਰਾ ਸਾਹਿਬ ਦੀ ਗੋਲਕ ਵਿਚੋਂ ਮਾਇਆ ਚੋਰੀ ਕਰਨ ਵਾਲਾ ਗਿ੍ਫ਼ਤਾਰ
ਜਲਾਲਾਬਾਦ, 5 ਮਾਰਚ (ਕਰਨ ਚੁਚਰਾ)-ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਗੁਰਦੁਆਰਾ ਸਾਹਿਬ ਦੀ ਗੋਲਕ ਵਿਚੋਂ ਮਾਇਆ ਚੋਰੀ ਕਰਨ ਵਾਲੇ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਜਾਂਚ ਅਧਿਕਾਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਮਨਜੀਤ ਸਿੰਘ ਪੁੱਤਰ ਨਰੋਤਮ ਸਿੰਘ ਵਾਸੀ ਜੰਮੂ ਬਸਤੀ ਜਲਾਲਾਬਾਦ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਕਿ੍ਸ਼ਨ ਲਾਲ ਉਰਫ਼ ਪਾਪੜੀ ਪੁੱਤਰ ਦੀਵਾਨ ਚੰਦ ਵਾਸੀ ਬੱਲੂਆਣਾ ਗੁਰਦੁਆਰਾ ਸਾਹਿਬ ਭਾਈ ਮਤੀ ਦਾਸ ਕਾਲੋਨੀ ਜਲਾਲਾਬਾਦ ਅੰਦਰ ਦਾਖਲ ਹੋ ਕੇ ਗੋਲਕ ਵਿਚੋਂ ਪੈਸੇ ਚੋਰੀ ਕੀਤੇ ਹਨ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |

Ad Position 22
No active advertisement
ਪਿਛਲੀ ਖ਼ਬਰ ਰੰਗਾਂ ਦਾ ਤਿਉਹਾਰ ਹੋਲੀ ਫ਼ਾਜ਼ਿਲਕਾ 'ਚ ਲੋਕਾਂ ਵਲੋਂ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਨੌਜਵਾਨਾਂ ਨੇ ਕਾਨੂੰਨ ਨੂੰ ਸ਼ਿੱਕੇ ਟੰਗ ਕੇ ਦੋ ਪਹੀਆ ਵਾਹਨਾਂ ਤੇ ਸਵਾਰ ਹੋ ਕੇ ਬਾਜ਼ਾਰ 'ਚ ਕੀਤੀ ਹੁੱਲੜਬਾਜ਼ੀ
Ad Position 24