28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਸਰਕਾਰੀ ਹਸਪਤਾਲ ਦੇ ਪੀ.ਪੀ.ਯੂਨਿਟ 'ਚ ਬੱਚੀਆਂ ਨੂੰ ਲਗਾਏ ਗਏ ਐੱਚ.ਪੀ.ਵੀ.ਦੇ ਟੀਕੇ

Ad Position 21
No active advertisement
ਅਜੀਤ ਡੈਸਕ 06-03-2026
ਅਬੋਹਰ, 5 ਮਾਰਚ(ਵਿਵੇਕ ਹੂੜੀਆ)-ਜ਼ਿਲ੍ਹਾ ਸਿਵਲ ਸਰਜਨ ਡਾ.ਕਵਿਤਾ ਦੇ ਮਾਰਗਦਰਸ਼ਨ ਹੇਠ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ.ਰਿੰਕੂ ਚਾਵਲਾ ਤੇ ਐੱਸ.ਐੱਮ.ਓ.ਡਾ. ਸੁਰੇਸ਼ ਕੰਬੋਜ ਦੀ ਦੇਖ-ਰੇਖ ਵਿਚ ਸਰਕਾਰੀ ਹਸਪਤਾਲ ਦੇ ਪੀ.ਪੀ.ਯੂਨਿਟ ਵਿਚ ਐੱਚ.ਪੀ.ਵੀ. ਭਾਵ ਬੱਚੇਦਾਨੀ ਦੇ ਮੂੰਹ ਦੇ ਕੈਂਸਰ ਨਾਲ ਸਬੰਧਿਤ ਟੀਕਾਕਰਨ ਕੀਤਾ ਗਿਆ | ਇਸ ਮੌਕੇ ਡਾ.ਸੌਗਾਤ ਜੈਨ ਅਤੇ ਡਾ.ਪੂਜਾ ਨੇ ਬੱਚੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਇਸ ਟੀਕਾਕਰਨ ਦੇ ਫ਼ਾਇਦੇ ਦੱਸਦਿਆਂ ਕਿਹਾ ਕਿ ਪਹਿਲਾਂ ਇਹ ਟੀਕਾ ਲਗਵਾਉਣ ਲਈ ਲੋਕਾਂ ਨੂੰ ਨਿੱਜੀ ਹਸਪਤਾਲਾਂ ਵਿਚ ਜਾਣਾ ਪੈਂਦਾ ਸੀ, ਪਰ ਹੁਣ ਇਹ ਸਰਕਾਰੀ ਹਸਪਤਾਲ ਵਿਚ ਬਿਲਕੁਲ ਮੁਫ਼ਤ ਲਗਾਏ ਜਾ ਰਹੇ ਹਨ | ਪੀ.ਪੀ. ਯੂਨਿਟ ਇੰਚਾਰਜ ਦਿਨੇਸ਼ ਰਾਣੀ ਅਤੇ ਭਾਰਤ ਸੇਠੀ ਨੇ ਦੱਸਿਆ ਕਿ ਇਹ ਟੀਕੇ 14 ਸਾਲ ਤੋਂ 15 ਸਾਲ 3 ਮਹੀਨੇ ਤੱਕ ਦੀਆਂ ਲੜਕੀਆਂ ਨੂੰ ਲਗਾਏ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਪਹਿਲਾਂ ਮਾਪਿਆਂ ਨੂੰ ਆਪਣੀਆਂ ਬੱਚੀਆਂ ਦੇ ਇਹ ਟੀਕੇ ਲਗਵਾਉਣ ਲਈ ਕਰੀਬ 4 ਤੋਂ 5 ਹਜ਼ਾਰ ਰੁਪਏ ਖ਼ਰਚਣੇ ਪੈਂਦੇ ਸਨ | ਇਹ ਟੀਕਾਕਰਨ ਚਾਰ ਕਿਸਮਾਂ ਦੇ ਕੈਂਸਰ ਨੂੰ ਕਵਰ ਕਰਦਾ ਹੈ, ਜਿਨ੍ਹਾਂ ਕਾਰਨ ਬੱਚੇਦਾਨੀ ਦੇ ਕੈਂਸਰ ਹੋਣ ਦੀ ਸੰਭਾਵਨਾ ਜ਼ਿਆਦਾ ਰਹਿੰਦੀ ਹੈ | ਉਨ੍ਹਾਂ ਸ਼ਹਿਰ ਅਤੇ ਪਿੰਡਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜਲਦੀ ਤੋਂ ਜਲਦੀ ਆਪਣੀਆਂ ਬੱਚੀਆਂ ਨੂੰ ਸਰਕਾਰੀ ਹਸਪਤਾਲ ਲਿਆ ਕੇ ਇਹ ਟੀਕਾ ਲਗਵਾਉਣ | ਇਸ ਮੌਕੇ ਏ.ਐੱਨ.ਐੱਮ. ਲਖਵਿੰਦਰ ਕੌਰ ਵਲੋਂ ਟੀਕਾਕਰਨ ਕੀਤਾ ਗਿਆ ਅਤੇ ਬੱਚੀਆਂ ਨੂੰ ਸਰਟੀਫਿਕੇਟ ਵੀ ਵੰਡੇ ਗਏ | ਇਸ ਮੌਕੇ ਪੀ.ਪੀ.ਯੂਨਿਟ ਸੁਪਰਵਾਈਜ਼ਰ ਸੰਜੇ ਕੁਮਾਰ, ਅੰਕੁਸ਼ ਧਵਨ, ਆਸ਼ਾ ਵਰਕਰਾਂ ਅਤੇ ਨਰਸਿੰਗ ਦੀਆਂ ਵਿਦਿਆਰਥਣਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਡੇਅਰੀ ਵਿਕਾਸ ਵਿਭਾਗ ਵਲੋਂ ਦੁੱਧ ਖ਼ਪਤਕਾਰ ਜਾਗਰੂਕਤਾ ਕੈਂਪ ਲਗਾਇਆ ਅਗਲੀ ਖ਼ਬਰ ਨਵੇਂ ਸੈਸ਼ਨ ਤੋਂ ਪਹਿਲਾ ਪਹਿਲਾ ਸਕੂਲਾਂ ਵਿਚਲੀਆਂ ਕਮੀਆਂ ਨੂੰ ਕੀਤਾ ਜਾਵੇਗਾ ਪੂਰਾ-ਧਾਲੀਵਾਲ
Ad Position 24