ਅਬੋਹਰ, 5 ਮਾਰਚ (ਵਿਵੇਕ ਹੂੜੀਆ)-ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਫ਼ਾਜ਼ਿਲਕਾ ਵਲੋਂ ਸੁੰਦਰ ਨਗਰੀ ਅਬੋਹਰ ਵਿਖੇ ਦੁੱਧ ਖਪਤਕਾਰ ਜਾਗਰੂਕਤਾ ਕੈਂਪ ਲਗਾਇਆ ਗਿਆ | ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਫ਼ਾਜ਼ਿਲਕਾ ਰਣਦੀਪ ਕੁਮਾਰ ਹਾਂਡਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਦੁੱਧ ਖਪਤਕਾਰ ਕੈਂਪ ਵਿਚ ਵਿਚ ਰਮਨਦੀਪ ਕੁਮਾਰ, ਡੇਅਰੀ ਵਿਕਾਸ ਇੰਸਪੈਕਟਰ ਵਲੋਂ ਵੱਖ-ਵੱਖ ਦੁੱਧ ਖਪਤਕਾਰਾਂ ਵਲੋਂ ਲਿਆਂਦੇ ਘਰਾਂ ਵਿਚ ਵਰਤੇ ਜਾਣ ਵਾਲੇ ਦੁੱਧ ਦੇ ਕਈ ਨਮੂਨੇ ਟੈੱਸਟ ਕੀਤੇ ਗਏ ਅਤੇ ਮੌਕੇ ਤੇ ਨਤੀਜੇ ਉਨ੍ਹਾਂ ਖਪਤਕਾਰਾਂ ਨੂੰ ਦੱਸੇ ਗਏ | ਇਸ ਕੈਂਪ ਵਿਚ ਖਪਤਕਾਰਾਂ ਨੂੰ ਸਾਫ਼ ਦੁੱਧ ਦੀ ਪਰਖ ਕਰਨ ਦੇ ਤਰੀਕੇ ਅਤੇ ਸਮੇਂ ਸਮੇਂ ਦੁੱਧ ਦੀ ਪਰਖ ਕਰਵਾਉਂਦੇ ਰਹਿਣ ਸਬੰਧੀ ਪ੍ਰੇਰਿਤ ਕੀਤਾ ਗਿਆ | ਕੈਂਪ ਦੌਰਾਨ ਕੁੱਲ 22 ਸੈਂਪਲ ਟੈੱਸਟ ਕੀਤੇ ਗਏ | ਜਿਸ ਵਿਚ 3 ਸੈਂਪਲਾਂ ਵਿਚ ਵਾਧੂ ਪਾਣੀ ਦੀ ਮਾਤਰਾ ਪਾਈ ਗਈ ਅਤੇ ਕੋਈ ਹਾਨੀਕਾਰਕ ਤੱਤ ਨਹੀਂ ਪਾਇਆ ਗਿਆ |