ਫ਼ਾਜ਼ਿਲਕਾ, 5 ਮਾਰਚ (ਦਵਿੰਦਰ ਪਾਲ ਸਿੰਘ)-ਮਾਣਯੋਗ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ, ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ, ਐੱਸ.ਏ.ਐੱਸ. ਨਗਰ (ਮੋਹਾਲੀ), ਮਾਣਯੋਗ ਮੈਡਮ ਜਸਟਿਸ ਲਪਿਤਾ ਬੈਨਰਜੀ, ਪ੍ਰਬੰਧਕੀ ਜੱਜ ਅਤੇ ਸ੍ਰੀਮਤੀ ਨਵਜੋਤ ਕੌਰ, ਮਾਣਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ, ਐੱਸ.ਏ.ਐੱਸ.ਨਗਰ (ਮੋਹਾਲੀ) ਧਰਮਿੰਦਰ ਪਾਲ ਸਿੰਗਲਾ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਾਜ਼ਿਲਕਾ ਦੀਆਂ ਹਦਾਇਤਾਂ ਦੀ ਪਾਲਨਾ ਹਿਤ ਮੁਫ਼ਤ ਕਾਨੂੰਨੀ ਸਲਾਹ ਅਤੇ ਵਕੀਲ ਅਤੇ ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਿਟੀ ਦੀਆਂ ਸਕੀਮਾਂ ਤੋਂ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਐੱਸ.ਏ.ਐੱਸ. ਨਗਰ ਤੋਂ ਐੱਸ.ਐਮ.ਐਲ. ਵੈਨ ਨੂੰ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਧਰਮਿੰਦਰ ਪਾਲ ਸਿੰਗਲਾ ਵਲੋਂ ਹਰੀ ਝੰਡੀ ਦੇ ਕੇ ਪਿੰਡਾਂ ਵਿਚ ਰਵਾਨਾ ਕੀਤੀ ਗਈ | ਮੈਡਮ ਰੁਚੀ ਸਵਪਨ ਸ਼ਰਮਾ ਚੀਫ਼ ਜੁਡੀਸ਼ੀਅਲ ਮੈਜਿਸਟਰੇਟ-ਵ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਾਜ਼ਿਲਕਾ ਜਾਣਕਾਰੀ ਦਿੰਦਿਆਂ ਦੱਸਿਆ ਕਿ 5 ਮਾਰਚ ਤੋਂ 19 ਮਾਰਚ ਤੱਕ ਐੱਸ.ਐਮ.ਐਲ. ਵੈਨ ਰਾਹੀਂ 104 ਪਿੰਡਾਂ ਵਿਚ ਸੈਮੀਨਾਰ ਲਗਾਏ ਜਾ ਰਹੇ ਹਨ | ਇਹ ਸੈਮੀਨਾਰ ਪੈਰਾ ਲੀਗਲ ਵਲੰਟੀਅਰਾਂ ਦੁਆਰਾ ਲਗਾਏ ਜਾਣਗੇ ਅਤੇ ਇਨ੍ਹਾਂ ਸੈਮੀਨਾਰਾਂ ਵਿਚ ਕਾਨੂੰਨੀ ਸੇਵਾਵਾਂ ਅਥਾਰਿਟੀ ਐਕਟ ਦੇ ਤਹਿਤ ਸਕੀਮਾਂ ਦੇ ਇਸ਼ਤਿਹਾਰ ਵੀ ਵੰਡੇ ਜਾਣਗੇ | ਇਹ ਐੱਸ. ਐਮ. ਐਲ. ਵੈਨ ਦੇ ਰਾਹੀਂ 15 ਦਿਨਾਂ ਦੇ ਵਿਚ ਜ਼ਿਲ੍ਹਾ ਫ਼ਾਜ਼ਿਲਕਾ ਦੇ ਕੱਲ੍ਹ 104 ਪਿੰਡਾਂ ਵਿਖੇ ਕਾਨੂੰਨੀ ਸਾਖਰਤਾ ਸੈਮੀਨਾਰ ਲਗਾਏ ਜਾਣਗੇ ਜਿਸ ਵਿਚ ਮੁਫ਼ਤ ਕਾਨੂੰਨੀ ਸਹਾਇਤਾ, ਨਾਲਸਾ ਦੀਆਂ ਸਕੀਮਾਂ, ਮੈਡੀਏਸ਼ਨ ਦੇ ਲਾਭ, ਲੋਕ ਅਦਾਲਤਾਂ ਦੇ ਲਾਭ ਅਤੇ ਪੰਜਾਬ ਪੀੜਤ ਮੁਆਵਜ਼ਾ ਸਕੀਮ ਬਾਰੇ ਆਮ ਲੋਕਾਂ ਨੂੰ ਜਾਣੂ ਕਰਾਇਆ ਜਾਏਗਾ | ਆਮ ਲੋਕਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਮੁਫ਼ਤ ਕਾਨੂੰਨੀ ਸਹਾਇਤਾ ਲੈਣ ਲਈ ਫ਼ਾਜ਼ਿਲਕਾ, ਅਬੋਹਰ, ਜਲਾਲਾਬਾਦ ਵਿਚ ਬਣੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਫ਼ਰੰਟ ਆਫ਼ਿਸ ਵਿਚ ਆ ਕਰ ਸੰਪਰਕ ਕਰੋ ਜਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਫ਼ਾਜ਼ਿਲਕਾ ਦੇ ਨੰਬਰ ਜਾਂ ਟੋਲ ਫ਼੍ਰੀ ਨੰਬਰ 15100 ਤੇ ਸੰਪਰਕ ਕਰ ਸਕਦੇ ਹੋ |