28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਹੈਰੋਇਨ ਸਮੇਤ ਅÏਰਤ ਕਾਬੂ

Ad Position 21
No active advertisement
ਅਜੀਤ ਡੈਸਕ 06-03-2026
ਫ਼ਾਜ਼ਿਲਕਾ, 5 ਮਾਰਚ (ਦਵਿੰਦਰ ਪਾਲ ਸਿੰਘ)-ਥਾਣਾ ਅਰਨੀਵਾਲਾ ਪੁਲਿਸ ਨੇ ਹੈਰੋਇਨ ਸਮੇਤ ਇਕ ਅÏਰਤ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਰਮਨਦੀਪ ਕੁਮਾਰ ਨੇ ਦੱਸਿਆ ਕਿ ਉਹ ਸਾਥੀ ਕਰਮਚਾਰੀਆਂ ਸਮੇਤ ਗਸ਼ਤ ਕਰਦੇ ਹੋਏ ਪਿੰਡ ਹਲੀਮ ਵਾਲਾ ਨੇੜੇ ਪੁੱਜੇ ਤਾਂ ਲਿੰਕ ਰੋਡ 'ਤੇ ਇਕ ਅÏਰਤ ਪੁਲਿਸ ਪਾਰਟੀ ਦੀ ਗੱਡੀ ਨੂੰ ਦੇਖ ਕੇ ਘਬਰਾ ਕੇ ਖਿਸਕਣ ਲੱਗੀ | ਜਿਸ ਨੂੰ ਪੁਲਿਸ ਪਾਰਟੀ ਦੀ ਮਦਦ ਨਾਲ ਕਾਬੂ ਕਰਕੇ ਤਲਾਸ਼ੀ ਕੀਤੀ ਗਈ ਤਾਂ ਉਸ ਕੋਲੋਂ ਮੋਮੀ ਪਾਰਦਰਸ਼ੀ ਲਿਫ਼ਾਫ਼ੇ ਵਿਚ 8 ਗਰਾਮ ਹੈਰੋਇਨ ਬਰਾਮਦ ਹੋਈ | ਪੁਲਿਸ ਨੇ ਸ਼ੀਲੋ ਬਾਈ ਪਤਨੀ ਮੰਗਲ ਸਿੰਘ ਵਾਸੀ ਹਲੀਮ ਵਾਲਾ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਨਸ਼ੀਲੀਆਂ ਗੋਲੀਆਂ ਸਮੇਤ 1 ਵਿਅਕਤੀ ਕਾਬੂ
ਜਲਾਲਾਬਾਦ, 5 ਮਾਰਚ (ਕਰਨ ਚੁਚਰਾ)-ਥਾਣਾ ਵੈਰੋਕੇ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਰਣਜੀਤ ਸਿੰਘ ਨੇ ਦੱਸਿਆ ਕਿ ਉਹ ਸਾਥੀ ਕਰਮਚਾਰੀਆਂ ਸਮੇਤ ਗਸ਼ਤ ਦੌਰਾਨ ਬਾਹਮਣੀ ਵਾਲਾ ਸੇਮ-ਨਾਲ਼ੇ ਦੇ ਪੁਲ 'ਤੇ ਪੁੱਜੇ ਤਾਂ ਓਮ ਪ੍ਰਕਾਸ਼ ਪੁੱਤਰ ਕਰਤਾਰ ਸਿੰਘ ਵਾਸੀ ਚੱਕ ਬਲੋਚਾ ਉਰਫ਼ ਮਹਾਲਮ ਪੁਲਿਸ ਪਾਰਟੀ ਦੀ ਗੱਡੀ ਨੂੰ ਦੇਖ ਕੇ ਉਸ ਨੇ ਕਾਲੇ ਰੰਗ ਦਾ ਮੋਮੀ ਲਿਫ਼ਾਫ਼ਾ ਹੇਠਾਂ ਸੁੱਟ ਦਿੱਤਾ | ਜਿਸ ਨੂੰ ਸ਼ੱਕ ਦੀ ਬਿਨਾਅ 'ਤੇ ਪੁਲਿਸ ਪਾਰਟੀ ਦੀ ਮਦਦ ਨਾਲ ਚੈੱਕ ਕੀਤਾ ਤਾਂ ਉਸ ਵਿਚੋਂ 8 ਪੱਤੇ ਟਰਾਮਾਡੋਲ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਚਿੱਟੇ ਦਾ ਨਸ਼ਾ ਕਰਦਾ ਨੌਜਵਾਨ ਕਾਬੂ
ਫ਼ਾਜ਼ਿਲਕਾ, 5 ਮਾਰਚ (ਦਵਿੰਦਰ ਪਾਲ ਸਿੰਘ)- ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਚਿੱਟੇ ਦਾ ਨਸ਼ਾ ਕਰਦੇ ਇਕ ਨੌਜਵਾਨ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਇਕਬਾਲ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ ਤਾਂ ਸਾਜਨ ਉਰਫ਼ ਸੁੱਖ ਪੁੱਤਰ ਰਾਮ ਸਿੰਘ ਵਾਸੀ ਝੁੱਗੇ ਲਾਲ ਸਿੰਘ ਲੁੱਕ ਕੇ ਨਸ਼ਾ ਕਰਦਾ ਦਿਖਾਈ ਦਿੱਤਾ ਤਾਂ ਉਨ੍ਹਾਂ ਨੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਉਸ ਨੂੰ ਸ਼ੱਕ ਦੀ ਬਿਨਾਅ 'ਤੇ ਕਾਬੂ ਕਰਕੇ ਉਸ ਦੀ ਪੁੱਛ-ਗਿੱਛ ਕਰਕੇ ਤਲਾਸ਼ੀ ਕੀਤੀ ਤਾਂ ਉਸ ਕੋਲੋਂ ਇਕ ਲਾਈਟਰ ਸਮੇਤ ਮਾਮੂਲੀ ਸੜਿਆ ਹੋਇਆ 10 ਰੁਪਏ ਦਾ ਰੋਲ ਕੀਤਾ ਨੋਟ, 1 ਸਿਲਵਰ ਪੰਨੀ ਬਰਾਮਦ ਹੋਈ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਹੈਰੋਇਨ ਸਮੇਤ 2 ਕਾਬੂ
ਜਲਾਲਾਬਾਦ, 5 ਮਾਰਚ (ਕਰਨ ਚੁਚਰਾ)-ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਗੁਰਨਾਮ ਸਿੰਘ ਨੇ ਦੱਸਿਆ ਕਿ ਉਹ ਸਾਥੀ ਕਰਮਚਾਰੀਆਂ ਸਮੇਤ ਗਸ਼ਤ ਕਰ ਰਹੇ ਸਨ | ਜਦ ਪੁਲਿਸ ਪਾਰਟੀ ਸਰਕਾਰੀ ਸਕੂਲ ਪਿੰਡ ਗ਼ਰੀਬਾਂ ਸਾਂਦੜ ਕੋਲ ਪੁੱਜੀ ਤਾਂ ਮੁਖ਼ਬਰ ਖ਼ਾਸ ਦੀ ਇਤਲਾਹ ਮਿਲਣ 'ਤੇ ਛਾਪੇਮਾਰੀ ਕਰਕੇ ਸੰਦੀਪ ਪੁੱਤਰ ਬੰਤਾ ਸਿੰਘ ਵਾਸੀ ਫੱਤੂ ਵਾਲਾ, ਸੰਦੀਪ ਸਿੰਘ ਉਰਫ਼ ਮੰਗਾ ਪੁੱਤਰ ਰੇਸ਼ਮ ਸਿੰਘ ਵਾਸੀ ਢਾਣੀ ਅਮਰ ਸਿੰਘ ਦਾਖਲੀ ਫੱਤੂ ਵਾਲਾ ਕੋਲੋਂ 225 ਗਰਾਮ ਹੈਰੋਇਨ ਬਰਾਮਦ ਹੋਈ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |

Ad Position 22
No active advertisement
ਪਿਛਲੀ ਖ਼ਬਰ ਪੀ.ਏ.ਯੂ. ਦੇ ਖੋਜਾਰਥੀ ਨੇ ਕੌਮਾਂਤਰੀ ਕਾਨਫਰੰਸ 'ਚ ਆਪਣੀ ਖੋਜ ਦੀ ਛਾਪ ਛੱਡੀ <br/> ਅਗਲੀ ਖ਼ਬਰ ਨੌਜਵਾਨ ਲਈ ਖੇਡ ਮੁਕਾਬਲੇ ਕਰਵਾ ਕੇ ਮਨਾਈ ਹੋਲੀ
Ad Position 24