31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਸੀਨੀਅਰ ਸਿਟੀਜ਼ਨਾਂ ਲਈ ਅਮਨਦੀਪ ਹਸਪਤਾਲ ਵਲੋਂ ਮੁਫ਼ਤ ਮੈਡੀਕਲ ਚੈੱਕਅਪ ਕੈਂਪ • 150 ਤੋਂ ਵੱਧ ਸੀਨੀਅਰ ਸਿਟੀਜ਼ਨਾਂ ਨੇ ਮੁਫ਼ਤ ਸਿਹਤ ਜਾਂਚ ਸੇਵਾਵਾਂ ਦਾ ਲਿਆ ਲਾਭ

Ad Position 21
No active advertisement
ਅਜੀਤ ਡੈਸਕ 07-03-2026
ਫ਼ਿਰੋਜ਼ਪੁਰ, 6 ਮਾਰਚ (ਗੁਰਿੰਦਰ ਸਿੰਘ)-ਅਮਨਦੀਪ ਹਸਪਤਾਲ, ਫ਼ਿਰੋਜ਼ਪੁਰ ਵਲੋਂ ਉਜਾਲਾ ਸਿਗਨਸ ਅਤੇ ਸੀਨੀਅਰ ਸਿਟੀਜ਼ਨ ਕੌਂਸਲ ਫ਼ਿਰੋਜ਼ਪੁਰ ਦੇ ਸਹਿਯੋਗ ਨਾਲ ਸੀਨੀਅਰ ਸਿਟੀਜ਼ਨਾਂ ਲਈ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਦਾ ਆਯੋਜਨ ਕੀਤਾ ਗਿਆ | ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਏ ਗਏ ਕੈਂਪ ਵਿਚ ਵੱਡੀ ਗਿਣਤੀ ਵਿਚ ਬਜ਼ੁਰਗਾਂ ਨੇ ਪਹੁੰਚ ਕੇ ਸਿਹਤ ਜਾਂਚ ਸੇਵਾਵਾਂ ਦਾ ਲਾਭ ਲਿਆ | ਕੈਂਪ ਦੌਰਾਨ ਪਹੁੰਚੇ ਸਾਰੇ ਸੀਨੀਅਰ ਸਿਟੀਜ਼ਨਾਂ ਦੀ ਮੁਫ਼ਤ ਬਲੱਡ ਪ੍ਰੈਸ਼ਰ (ਬੀਪੀ) ਅਤੇ ਬਲੱਡ ਸ਼ੂਗਰ ਦੀ ਜਾਂਚ ਕੀਤੀ ਗਈ ਅਤੇ ਲੋੜ ਅਨੁਸਾਰ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ | ਇਸ ਕੈਂਪ ਦਾ ਮੁੱਖ ਉਦੇਸ਼ ਬਜ਼ੁਰਗਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨਾ ਅਤੇ ਉਨ੍ਹਾਂ ਨੂੰ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਸੀ | ਇਸ ਮੌਕੇ ਫ਼ਿਰੋਜ਼ਪੁਰ ਸੀਨੀਅਰ ਸਿਟੀਜ਼ਨ ਕੌਂਸਲ ਦੇ ਪ੍ਰਧਾਨ ਪੀ.ਡੀ. ਸ਼ਰਮਾ ਨੇ ਕੈਂਪ ਦਾ ਉਦਘਾਟਨ ਕੀਤਾ ਅਤੇ ਇਸ ਪਹਿਲ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੇ ਕੈਂਪ ਸਮਾਜ ਦੇ ਬਜ਼ੁਰਗਾਂ ਲਈ ਬਹੁਤ ਲਾਭਦਾਇਕ ਸਾਬਤ ਹੁੰਦੇ ਹਨ | ਅਮਨਦੀਪ ਹਸਪਤਾਲ ਫ਼ਿਰੋਜ਼ਪੁਰ ਦੀ ਡਾਇਰੈਕਟਰ ਡਾ. ਅਮਨਦੀਪ ਕੌਰ ਨੇ ਕਿਹਾ ਕਿ ਹਸਪਤਾਲ ਹਮੇਸ਼ਾ ਸਮਾਜ ਸੇਵਾ ਲਈ ਵਚਨਬੱਧ ਹੈ ਅਤੇ ਸੀਨੀਅਰ ਸਿਟੀਜ਼ਨਾਂ ਦੀ ਸਿਹਤ ਅਤੇ ਭਲਾਈ ਨੂੰ ਉਤਸ਼ਾਹਿਤ ਕਰਨਾ ਉਨ੍ਹਾਂ ਦੀ ਪ੍ਰਾਥਮਿਕਤਾ ਹੈ | ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਕੈਂਪਾਂ ਰਾਹੀਂ ਜ਼ਰੂਰਤਮੰਦ ਲੋਕਾਂ ਤੱਕ ਵਧੀਆ ਸਿਹਤ ਸੇਵਾਵਾਂ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਕੈਂਪ ਦੌਰਾਨ ਅਮਨਦੀਪ ਹਸਪਤਾਲ ਦੀ ਤਜਰਬੇਕਾਰ ਮੈਡੀਕਲ ਟੀਮ ਵਲੋਂ ਆਏ ਹੋਏ ਲੋਕਾਂ ਨੂੰ ਸਿਹਤ ਸੰਬੰਧੀ ਸਲਾਹ ਅਤੇ ਮਾਰਗ ਦਰਸ਼ਨ ਵੀ ਦਿੱਤਾ ਗਿਆ | ਇਸ ਕੈਂਪ ਵਿਚ ਲਗਭਗ 150 ਤੋਂ ਵੱਧ ਸੀਨੀਅਰ ਸਿਟੀਜ਼ਨਾਂ ਨੇ ਮੁਫ਼ਤ ਸਿਹਤ ਜਾਂਚ ਸੇਵਾਵਾਂ ਦਾ ਲਾਭ ਲਿਆ | ਡਾ. ਅਮਨਦੀਪ ਕੌਰ ਨੇ ਦੱਸਿਆ ਕਿ ਅਮਨਦੀਪ ਗਰੁੱਪ ਸਿਹਤ ਸੇਵਾਵਾਂ ਦੇ ਖੇਤਰ ਵਿਚ ਇਕ ਪ੍ਰਮੁੱਖ ਨਾਮ ਬਣ ਚੁੱਕਾ ਹੈ | ਗਰੁੱਪ ਦੇ ਅਧੀਨ 750 ਤੋਂ ਵੱਧ ਬੈੱਡਾਂ ਦੀ ਸਹੂਲਤ ਅਤੇ 170 ਤੋਂ ਵੱਧ ਮਾਹਿਰ ਡਾਕਟਰਾਂ ਦੀ ਟੀਮ ਕੰਮ ਕਰ ਰਹੀ ਹੈ | ਅੰਮਿ੍ਤਸਰ ਵਿਚ ਦੋ ਆਧੁਨਿਕ ਹਸਪਤਾਲਾਂ ਤੋਂ ਇਲਾਵਾ ਪਠਾਨਕੋਟ, ਫ਼ਿਰੋਜ਼ਪੁਰ, ਸ੍ਰੀਨਗਰ ਅਤੇ ਤਰਨਤਾਰਨ ਵਿਚ ਵੀ ਹਸਪਤਾਲ ਚੱਲ ਰਹੇ ਹਨ | ਹੁਣ ਤੱਕ ਇਹ ਗਰੁੱਪ 25 ਲੱਖ ਤੋਂ ਵੱਧ ਮਰੀਜ਼ਾਂ ਨੂੰ ਸਿਹਤ ਸੇਵਾਵਾਂ ਦੇ ਕੇ ਉਨ੍ਹਾਂ ਦੀ ਜ਼ਿੰਦਗੀ ਵਿਚ ਸਕਾਰਾਤਮਿਕ ਬਦਲਾਅ ਲਿਆ ਚੁੱਕਾ ਹੈ |
Ad Position 22
No active advertisement
ਪਿਛਲੀ ਖ਼ਬਰ ਰੇਸ਼ਮ ਸਿੰਘ ਬੁਰਜਾਂ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਅਗਲੀ ਖ਼ਬਰ ਡੀ.ਸੀ ਮਾਡਲ ਸਕੂਲ ਨੇ ਵਿਦਿਆਰਥੀਆਂ ਨਾਲ ਸੀ.ਈ.ਓ ਅਤੇ ਪਿ੍ੰਸੀਪਲ ਨੂੰ ਗੁਲਾਲ ਭੇਟ ਕਰਦਿਆਂ ਮਨਾਈ ਹੋਲੀ
Ad Position 24