ਫ਼ਾਜ਼ਿਲਕਾ, 6 ਮਾਰਚ (ਦਵਿੰਦਰ ਪਾਲ ਸਿੰਘ)-ਸਾਬਕਾ ਡੀ.ਵੀ.ਆਈ, ਵੀ.ਆਈ. ਦੀ ਇਕ ਅਹਿਮ ਮੀਟਿੰਗ ਹੋਈ | ਜਿਸ ਵਿਚ ਸਮੂਹ ਸਾਥੀਆਂ ਨੇ ਆ ਰਹੀਆਂ ਮੁਸ਼ਕਲਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ | ਮੀਟਿੰਗ ਵਿਚ ਪਿਛਲੇ ਦਿਨੀਂ ਭੀਮ ਸੈਨ ਦੇ ਭਰਾ ਸੁਰਿੰਦਰ ਕੁਮਾਰ ਟੁਟੇਜਾ ਦੀ ਹੋਈ ਅਚਨਚੇਤ ਮੌਤ 'ਤੇ ਦੁੱਖ ਪ੍ਰਗਟ ਕਰਦੇ ਹੋਏ 2 ਮਿੰਟ ਦਾ ਮੋਨ ਰੱਖ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਦੀ ਅਰਦਾਸ ਕੀਤੀ | ਮੀਟਿੰਗ ਵਿਚ ਹਰਜੀਤ ਸਿੰਘ, ਭੁਪਿੰਦਰ ਸਿੰਘ, ਛਿੰਦਰ ਸਿੰਘ, ਰਾਜ ਕੁਮਾਰ, ਰਾਮ ਚੌਹਾਨ, ਰਾਮ ਕੁਮਾਰ, ਸਤਪਾਲ, ਸੁਖਦੇਵ, ਬਲਜਿੰਦਰ ਸਿੰਘ, ਬਿ੍ਜ ਲਾਲ ਆਦਿ ਨੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਕਿਹਾ ਕਿ ਚਾਰ ਸਾਲ ਬੀਤ ਜਾਣ ਤੋਂ ਬਾਅਦ ਵੀ ਉਨ੍ਹਾਂ ਦੀਆਂ ਮੰਗਾਂ ਨੂੰ ਬੂਰ ਨਹੀਂ ਪੈ ਸਕਿਆ | ਜਿਸ ਦਾ ਖ਼ਮਿਆਜ਼ਾ ਆਉਣ ਵਾਲੀਆ ਵਿਧਾਨ ਸਭਾ ਚੋਣਾਂ 'ਚ ਆਮ ਆਦਮੀ ਪਾਰਟੀ ਨੂੰ ਭੁਗਤਣਾ ਪਵੇਗਾ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਡੀ.ਏ.ਦੀਆਂ ਰਹਿੰਦੀਆਂ ਕਿਸ਼ਤਾਂ ਅਤੇ ਬਕਾਇਆ ਜਲਦ ਜਾਰੀ ਕੀਤਾ ਜਾਵੇ |