31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਪਿੰਡ ਖੈਰੇ ਕੇ ਹਿਠਾੜ ਵਿਖੇ ਬਣੀ ਨਵੀਂ ਇਕਾਈ

Ad Position 21
No active advertisement
ਅਜੀਤ ਡੈਸਕ 07-03-2026
ਜਲਾਲਾਬਾਦ, 6 ਮਾਰਚ (ਜਤਿੰਦਰ ਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਪਿੰਡ ਖੈਰੇ ਕੇ ਹਿਠਾੜ ਵਿਖੇ ਹੋਈ, ਜਿਸ ਵਿਚ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ¢ ਅੱਜ ਦੀ ਮੀਟਿੰਗ ਵਿਚ ਵਿਸ਼ੇਸ਼ ਤੌਰ ਤੇ ਮਨਪ੍ਰੀਤ ਸਿੰਘ ਸੰਧੂ ਸੂਬਾ ਮੀਤ ਪ੍ਰਧਾਨ ਸ਼ਾਮਲ ਹੋਏ ¢ ਅੱਜ ਦੀ ਮੀਟਿੰਗ ਵਿਚ ਪਿੰਡ ਦੀ ਨਵੀਂ ਇਕਾਈ ਦਾ ਗਠਨ ਕੀਤਾ ਗਿਆ, ਜਿਸ ਵਿਚ ਸਰਬਸੰਮਤੀ ਦੇ ਨਾਲ ਸੁਰਜੀਤ ਸਿੰਘ ਪ੍ਰਧਾਨ, ਸੋਭਾ ਸਿੰਘ ਸੀਨੀਅਰ ਮੀਤ ਪ੍ਰਧਾਨ, ਕਸ਼ਮੀਰ ਸਿੰਘ ਮੀਤ ਪ੍ਰਧਾਨ, ਭੁਪਿੰਦਰ ਸਿੰਘ ਸਕੱਤਰ, ਗੁਰਭੇਜ ਸਿੰਘ ਸਲਾਹਕਾਰ ਚੁਣੇ ਗਏ ਅਤੇ ਇਸ ਦੇ ਨਾਲ ਹੀ ਸੁਖਜਿੰਦਰ ਸਿੰਘ, ਗੁਰਪ੍ਰੀਤ ਸਿੰਘ, ਸੁਰਜੀਤ ਸਿੰਘ, ਜਗਤਾਰ ਸਿੰਘ ਮੈਂਬਰ ਚੁਣੇ ਗਏ ¢ ਚੁਣੇ ਗਏ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ ਸੂਬਾ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਸੰਧੂ ਅਤੇ ਜ਼ੋਨ ਇੰਚਾਰਜ ਸੂਬਾ ਸਿੰਘ ਨੰਬਰਦਾਰ ਨੇ ਵਧਾਈ ਦਿੱਤੀ ਅਤੇ ਕਿਸਾਨਾਂ ਦੇ ਹੱਕ ਵਿਚ ਹਮੇਸ਼ਾ ਖੜਨ ਲਈ ਕਿਹਾ ਅਤੇ ਜਥੇਬੰਦੀ ਦੀ ਮਜ਼ਬੂਤੀ ਲਈ ਕੰਮ ਕਰਨ ਲਈ ਪ੍ਰੇਰਨਾ ਦਿੱਤੀ¢ ਇਸ ਮੌਕੇ ਚੁਣੇ ਗਏ ਪ੍ਰਧਾਨ ਸੁਰਜੀਤ ਸਿੰਘ ਨੇ ਸਭ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਤਨਦੇਹੀ ਦੇ ਨਾਲ ਜਥੇਬੰਦੀ ਅਤੇ ਕਿਸਾਨਾਂ ਲਈ ਕੰਮ ਕਰਨਗੇ ਅਤੇ ਜਥੇਬੰਦੀ ਵਲ਼ੋਂ ਦਿੱਤੇ ਗਏ ਹੁਕਮਾਂ ਦੀ ਪਾਲਨਾ ਕਰਨਗੇ¢ ਸੂਬਾ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਸੰਧੂ ਨੇ ਨਵੀਂ ਚੁਣੀ ਗਈ ਇਕਾਈ ਦੇ ਅਹੁਦੇਦਾਰਾਂ ਤੇ ਮੈਂਬਰਾਂ ਨੂੰ ਜਥੇਬੰਦੀ ਦੀ 14 ਮਾਰਚ ਨੂੰ ਹੋ ਰਹੀ ਜ਼ਿਲ੍ਹਾ ਪੱਧਰੀ ਮੀਟਿੰਗ ਬਾਰੇ ਜਾਣਕਾਰੀ ਦਿੱਤੀ ਅਤੇ ਇਸ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਕਿਹਾ¢
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਸਵਨਾ ਨੇ ਫ਼ਾਜ਼ਿਲਕਾ ਦੇ ਚੰਦੋਰ ਮੁਹੱਲਾ ਵਿਖੇ ਸ੍ਰੀ ਗੁਰੂ ਰਵਿਦਾਸ ਧਰਮਸ਼ਾਲਾ ਵਿਖੇ ਲੈਂਟਰ ਪਾਉਣ ਦੀ ਸ਼ੁਰੂਆਤ... ਅਗਲੀ ਖ਼ਬਰ ਸਾਬਕਾ ਡੀ.ਵੀ.ਆਈ.ਯੂਨੀਅਨ ਦੀ ਮੀਟਿੰਗ
Ad Position 24