30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਆਵਾਰਾ ਪਸ਼ੂ ਨਾਲ ਟਕਰਾ ਕੇ ਜ਼ਖ਼ਮੀ ਹੋਏ ਨੌਜਵਾਨ ਦੀ ਇਲਾਜ ਦੌਰਾਨ ਹੋਈ ਮੌਤ

Ad Position 21
No active advertisement
ਅਜੀਤ ਡੈਸਕ 07-03-2026
ਅਬੋਹਰ, 6 ਮਾਰਚ (ਵਿਵੇਕ ਹੂੜੀਆ)-ਅਬੋਹਰ-ਫਾਜ਼ਿਲਕਾ ਰੋਡ 'ਤੇ ਪੰਜ ਦਿਨ ਪਹਿਲਾਂ ਵਾਪਰੇ ਇਕ ਸੜਕ ਹਾਦਸੇ ਵਿਚ ਗੰਭੀਰ ਜ਼ਖ਼ਮੀ ਹੋਏ 24 ਸਾਲਾ ਨੌਜਵਾਨ ਨੇ ਅੱਜ ਸਵੇਰੇ ਬਠਿੰਡਾ ਦੇ ਏਮਜ਼ ਹਸਪਤਾਲ ਵਿਚ ਦਮ ਤੋੜ ਦਿੱਤਾ | ਮਿ੍ਤਕ ਦੀ ਪਛਾਣ ਹਰਪ੍ਰੀਤ ਸੰਧੂ ਪੁੱਤਰ ਛਿੰਦਰਪਾਲ ਵਾਸੀ ਢਾਣੀ ਚਿਰਾਗ਼ ਵਜੋਂ ਹੋਈ ਹੈ, ਜੋ ਪੇਸ਼ੇ ਤੋਂ ਹਾਈਡਰਾ ਚਲਾਉਣ ਦਾ ਕੰਮ ਕਰਦਾ ਸੀ | ਨੌਜਵਾਨ ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ | ਜਾਣਕਾਰੀ ਅਨੁਸਾਰ ਐਤਵਾਰ ਰਾਤ ਕਰੀਬ 8 ਵਜੇ ਹਰਪ੍ਰੀਤ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਫ਼ਾਜ਼ਿਲਕਾ ਰੋਡ ਅਨਾਜ ਮੰਡੀ ਨੇੜਿਓਾ ਲੰਘ ਰਿਹਾ ਸੀ | ਇਸੇ ਦੌਰਾਨ ਅਚਾਨਕ ਇਕ ਆਵਾਰਾ ਪਸ਼ੂ ਉਸ ਦੇ ਮੋਟਰਸਾਈਕਲ ਅੱਗੇ ਆ ਗਿਆ, ਜਿਸ ਕਾਰਨ ਉਹ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ | ਰਾਹਗੀਰਾਂ ਨੇ ਉਸ ਨੂੰ ਤੁਰੰਤ ਹਸਪਤਾਲ ਪਹੁੰਚਾਇਆ, ਪਰ ਹਾਲਤ ਗੰਭੀਰ ਹੋਣ ਕਾਰਨ ਡਾਕਟਰਾਂ ਨੇ ਉਸ ਨੂੰ ਬਠਿੰਡਾ ਰੈਫ਼ਰ ਕਰ ਦਿੱਤਾ | ਬੀਤੇ ਪੰਜ ਦਿਨਾਂ ਤੋਂ ਉਹ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਿਹਾ ਸੀ | ਥਾਣਾ ਨੰਬਰ-1 ਦੀ ਪੁਲਿਸ ਨੇ ਮਿ੍ਤਕ ਦੀ ਮਾਤਾ ਜਸਵਿੰਦਰ ਕੌਰ ਦੇ ਬਿਆਨਾਂ 'ਤੇ ਬੀ.ਐਨ.ਐੱਸ. ਦੀ ਧਾਰਾ 194 ਤਹਿਤ ਕਾਰਵਾਈ ਕਰਦਿਆਂ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਅਬੋਹਰ ਦੀ ਆਕਿ੍ਤੀ ਨੇ ਯੂ. ਪੀ. ਐੱਸ. ਸੀ. 'ਚ 122ਵਾਂ ਰੈਂਕ ਕੀਤਾ ਹਾਸਲ ਅਗਲੀ ਖ਼ਬਰ ਮੋਟਰਸਾਈਕਲ ਹਾਦਸਾਗ੍ਰਸਤ ਹੋਣ ਕਾਰਨ ਵਿਅਕਤੀ ਹੋਇਆ ਗੰਭੀਰ ਜ਼ਖ਼ਮੀ
Ad Position 24