30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਟਰੈਕਟਰ ਦੀ ਟੱਕਰ ਕਾਰਨ ਕਰੇਟਾ ਕਾਰ ਡਿਵਾਈਡਰ 'ਤੇ ਚੜ੍ਹੀ

Ad Position 21
No active advertisement
ਅਜੀਤ ਡੈਸਕ 07-03-2026
ਅਬੋਹਰ, 6 ਮਾਰਚ (ਵਿਵੇਕ ਹੂੜੀਆ)-ਅਬੋਹਰ-ਸ੍ਰੀਗੰਗਾਨਗਰ ਰੋਡ 'ਤੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਇਕ ਬੇਕਾਬੂ ਟਰੈਕਟਰ ਦੀ ਟੱਕਰ ਕਾਰਨ ਇਕ ਕਰੇਟਾ ਕਾਰ ਡਿਵਾਈਡਰ 'ਤੇ ਚੜ੍ਹ ਗਈ | ਹਾਦਸਾ ਇੰਨਾ ਖ਼ਤਰਨਾਕ ਸੀ ਕਿ ਕਾਰ ਪੂਰੀ ਤਰ੍ਹਾਂ ਨਾਲ ਚਕਨਾਚੂਰ ਹੋ ਗਈ, ਪਰ ਖ਼ੁਸ਼ਕਿਸਮਤੀ ਰਹੀ ਕਿ ਕਾਰ ਦੇ ਏਅਰ ਬੈਗ ਖੁੱਲ੍ਹਣ ਕਾਰਨ ਚਾਲਕ ਦੀ ਜਾਨ ਬਚ ਗਈ | ਕੋਟਕਪੂਰਾ ਦੇ ਰਹਿਣ ਵਾਲੇ ਲੋਕੇਸ਼ ਨੇ ਦੱਸਿਆ ਕਿ ਉਹ ਆਪਣੇ ਭਰਾ ਸੰਯਮ ਨਾਲ ਕਾਰ ਵਿਚ ਸਵਾਰ ਹੋ ਕੇ ਕਿਸੇ ਕੰਮ ਲਈ ਸ੍ਰੀਗੰਗਾਨਗਰ ਜਾ ਰਹੇ ਸਨ | ਜਦੋਂ ਉਹ ਪਿੰਡ ਸੱਪਾਂ ਵਾਲੀ ਦੇ ਨੇੜੇ ਪਹੁੰਚੇ ਤਾਂ ਸਾਹਮਣੇ ਤੋਂ ਆ ਰਿਹਾ ਇਕ ਟਰੈਕਟਰ, ਜਿਸ ਦਾ ਟਾਇਰ ਖ਼ਰਾਬ ਹੋਣ ਕਾਰਨ ਉਹ ਲੜਖੜਾ ਰਿਹਾ ਸੀ, ਅਚਾਨਕ ਉਨ੍ਹਾਂ ਦੀ ਕਾਰ ਨਾਲ ਆ ਟਕਰਾਇਆ | ਟੱਕਰ ਤੋਂ ਬਾਅਦ ਕਾਰ ਹਾਦਸਾਗ੍ਰਸਤ ਹੋ ਕੇ ਸੜਕ ਦੇ ਵਿਚਕਾਰ ਬਣੇ ਡਿਵਾਈਡਰ 'ਤੇ ਚੜ੍ਹ ਗਈ | ਇਸ ਹਾਦਸੇ ਵਿਚ ਸੰਯਮ ਦੀ ਗਰਦਨ 'ਤੇ ਮਾਮੂਲੀ ਸੱਟਾਂ ਲੱਗੀਆਂ ਹਨ, ਜਦਕਿ ਲੋਕੇਸ਼ ਵਾਲ-ਵਾਲ ਬਚ ਗਿਆ | ਮੌਕੇ 'ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਹਾਦਸਾ ਟਰੈਕਟਰ ਚਾਲਕ ਦੀ ਗ਼ਲਤੀ ਕਾਰਨ ਵਾਪਰਿਆ ਹੈ | ਸੂਚਨਾ ਮਿਲਦੇ ਹੀ 112 ਹੈਲਪ ਲਾਈਨ ਦੀ ਪੁਲਿਸ ਟੀਮ ਮੌਕੇ 'ਤੇ ਪਹੁੰਚੀ ਅਤੇ ਜ਼ਖਮੀ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ | ਕਾਰ ਮਾਲਕਾਂ ਅਨੁਸਾਰ ਇਸ ਹਾਦਸੇ ਵਿਚ ਉਨ੍ਹਾਂ ਦਾ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਪੈਨਸ਼ਨਰਜ਼ ਐਸੋਸੀਏਸ਼ਨ ਜਲਾਲਾਬਾਦ ਦੀ ਮੀਟਿੰਗ 9 ਦੇ ਧਰਨੇ 'ਚ ਵੱਡੀ ਗਿਣਤੀ 'ਚ ਸ਼ਾਮਿਲ ਹੋਣ ਦਾ ਫ਼ੈਸਲਾ ਅਗਲੀ ਖ਼ਬਰ ਮਾਈਨਿੰਗ ਨੂੰ ਲੈ ਕੇ ਕੋਈ ਪਾਲਿਸੀ ਨਹੀਂ ਬਣਾ ਸਕੀ ਪੰਜਾਬ ਸਰਕਾਰ, ਰੇਤ ਮਾਫ਼ੀਆ ਨੇ ਆਮ ਲੋਕਾਂ ਦਾ ਕਚੂਮਰ ਕੱਢਿਆ
Ad Position 24