30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਪੰਜਾਬ ਪੈਨਸ਼ਨਰਜ਼ ਐਸੋਸੀਏਸ਼ਨ ਜਲਾਲਾਬਾਦ ਦੀ ਮੀਟਿੰਗ 9 ਦੇ ਧਰਨੇ 'ਚ ਵੱਡੀ ਗਿਣਤੀ 'ਚ ਸ਼ਾਮਿਲ ਹੋਣ ਦਾ ਫ਼ੈਸਲਾ

Ad Position 21
No active advertisement
ਅਜੀਤ ਡੈਸਕ 07-03-2026
ਜਲਾਲਾਬਾਦ, 6 ਮਾਰਚ (ਹਰਪ੍ਰੀਤ ਸਿੰਘ ਪਰੂਥੀ)-ਪੈਨਸ਼ਨਰਜ਼ ਐਸੋਸੀਏਸ਼ਨ ਜਲਾਲਾਬਾਦ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਬਲਬੀਰ ਸਿੰਘ ਪੁਆਰ ਦੀ ਪ੍ਰਧਾਨਗੀ ਹੇਠ ਪੈਨਸ਼ਨਰਜ਼ ਭਵਨ ਜਲਾਲਾਬਾਦ ਵਿਖੇ ਹੋਈ | ਇਸ ਮੀਟਿੰਗ ਵਿਚ ਵੱਖ-ਵੱਖ ਬੁਲਾਰਿਆਂ ਨੇ ਪੰਜਾਬ ਸਰਕਾਰ ਦੀ ਮੁਲਾਜ਼ਮ-ਪੈਨਸ਼ਨਰਜ਼ ਮੰਗਾਂ ਮੰਨਣ ਸਬੰਧੀ ਟਾਲ ਮਟੋਲ ਦੀ ਨੀਤੀ ਦੀ ਰੱਜ ਕੇ ਨਿਖੇਧੀ ਕੀਤੀ ਗਈ ਤੇ 16 ਪ੍ਰਤੀਸ਼ਤ ਡੀ ਏ, 6ਵੇਂ ਪੇ ਕਮਿਸ਼ਨ ਦਾ ਬਕਾਇਆ, ਪੁਰਾਣੀ ਪੈਨਸ਼ਨ ਦੀ ਬਹਾਲੀ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨਾ, 2.59 ਪੁਰਾਣੇ ਪੈਨਸ਼ਨਰਜ਼ ਤੇ ਲਾਗੂ ਨਾ ਕਰਨਾ ਆਦਿ ਦਾ ਹੱਲ ਕਰਨ ਦੀ ਮੰਗ ਕੀਤੀ ਗਈ | ਇਸ ਮੀਟਿੰਗ ਵਿਚ ਰਾਜ ਕੁਮਾਰ ਸੀਵਾਨ ਨੇ ਆਪਣੇ ਜ਼ੋਰਦਾਰ ਭਾਸ਼ਣ ਨਾਲ ਹਾਲ ਨੂੰ ਤਾੜੀਆਂ ਮਾਰਨ ਲਈ ਮਜਬੂਰ ਕੀਤਾ | ਸਰਕਾਰੀ ਨੀਤੀਆਂ ਦੀ ਭਰਪੂਰ ਨਿਖੇਧੀ ਕੀਤੀ | ਨਿਰਮਲਜੀਤ ਸਿੰਘ ਬਰਾੜ ਨੇ ਅਮਰੀਕਾ, ਇਸਰਾਈਲ, ਇਰਾਕ ਯੁੱਧ ਕਿਸਾਨੀ ਮਸਲੇ, ਕਾਨੂੰਨ ਵਿਵਸਥਾ ਬਾਰੇ ਕੇਂਦਰ ਅਤੇ ਰਾਜ ਸਰਕਾਰ ਦੀ ਭੂਮਿਕਾ ਦੀ ਨਿੰਦਾ ਕੀਤੀ | ਗੁਰਦੀਪ ਸਿੰਘ ਛਾਬੜਾ ਨੇ ਬਹੁਤ ਹੀ ਸੁਲਝੇ ਢੰਗ ਨਾਲ ਵਿਚਾਰ ਪੇਸ਼ ਕਰਕੇ ਵਾਹ ਵਾਹ ਖੱਟੀ | ਸਤੀਸ਼ ਕੁਮਾਰ ਚੁਰਾਇਆ ਨੇ ਮੁਲਾਜ਼ਮ ਪੈਨਸ਼ਨਰਜ਼ ਨੂੰ ਦਰਪੇਸ਼ ਮੁਸ਼ਕਲਾਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ | ਸਰਪ੍ਰਸਤ ਦੇਸ ਰਾਜ ਗਾਂਧੀ ਨੇ ਸਰਕਾਰ ਨੂੰ 2027 ਵਿਚ ਸਬਕ ਸਿਖਾਉਣ ਦੀ ਅਪੀਲ ਕੀਤੀ | ਡਾ. ਪ੍ਰਕਾਸ਼ ਦੋਸ਼ੀ ਨੇ ਵੀ ਪ੍ਰਭਾਵਸ਼ਾਲੀ ਵਿਚਾਰ ਪੇਸ਼ ਕੀਤੇ | ਸੁਰਜੀਤ ਸਿੰਘ ਬਾਹਮਣੀ ਵਾਲਾ ਨੇ ਅਧਿਆਤਮਕ ਵਿਚਾਰ ਪੇਸ਼ ਕੀਤੇ | ਰਾਜ ਕੁਮਾਰ ਬਜਾਜ ਨੇ ਸਟੇਜ ਸਕੱਤਰ ਦੀ ਭੂਮਿਕਾ ਬਾਖ਼ੂਬੀ ਨਿਭਾਈ ਅਤੇ ਆਪਣੇ ਵਿਚਾਰ ਪੇਸ਼ ਕੀਤੇ | ਮੀਟਿੰਗ ਦੇ ਅਖੀਰ ਵਿਚ ਪ੍ਰਧਾਨ ਬਲਬੀਰ ਸਿੰਘ ਪੁਆਰ ਨੇ ਸਰਕਾਰ ਨੂੰ ਮੁਲਾਜ਼ਮ, ਪੈਨਸ਼ਨਰਜ਼ ਦੀਆਂ ਹੱਕੀ ਮੰਗਾਂ ਮੰਨਣ ਦੀ ਅਪੀਲ ਕੀਤੀ ਅਤੇ ਸਰਕਾਰੀ ਨੀਤੀਆਂ ਖ਼ਿਲਾਫ਼ 09 ਮਾਰਚ 2026 ਨੂੰ ਸਰਕਾਰ ਦੇ ਬਜਟ ਸੈਸ਼ਨ ਦੌਰਾਨ ਮੁਹਾਲੀ ਵਿਖੇ ਦਿੱਤੇ ਜਾ ਰਹੇ ਧਰਨੇ ਵਿਚ ਮੁਲਾਜ਼ਮ ਅਤੇ ਪੈਨਸ਼ਨਰਜ਼ ਨੂੰ ਵੱਡੀ ਗਿਣਤੀ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ | ਇਸ ਮੀਟਿੰਗ ਵਿਚ ਬਜ਼ੁਰਗ ਅਥਲੀਟ ਗੁਰਨਾਥ ਸਿੰਘ ਵੱਲੋਂ ਐਥਲੈਟਿਕਸ ਮੀਟ ਵਿਚ 4 ਗੋਲਡ ਮੈਡਲ ਜਿੱਤਣ ਤੇ ਸਨਮਾਨਿਤ ਕੀਤਾ ਗਿਆ | ਹੋਰਨਾਂ ਤੋਂ ਇਲਾਵਾ ਇਸ ਮੀਟਿੰਗ ਵਿਚ ਪਿੰਦਰ ਸਿੰਘ , ਕੇਵਲ ਕਿ੍ਸ਼ਨ ਸੇਠੀ, ਦਲੀਪ ਸਿੰਘ ਫ਼ੌਜੀ, ਗੁਰਿੰਦਰ ਸਿੰਘ ਧਮੀਜਾ, ਨਿਹਾਲੋ ਬਾਈ, ਗੁਰਮੀਤ ਸਿੰਘ, ਹਰਬੰਸ ਸਿੰਘ ਜੇ ਈ, ਰਜਿੰਦਰ ਸਿੰਘ ਭੱਟੀ, ਬਲਬੀਰ ਸਿੰਘ ਰੋਡਵੇਜ਼,ਅਮਰ ਸਿੰਘ ਬੇਦੀ, ਓਮ ਪ੍ਰਕਾਸ਼ ਬੀ ਪੀ ਈ ਓ , ਹਰਦਿਆਲ ਸਿੰਘ ਉੱਪਲ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਾਜਾਇਜ਼ ਮਾਈਨਿੰਗ ਕਰਨ ਵਾਲੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਟਰੈਕਟਰ ਦੀ ਟੱਕਰ ਕਾਰਨ ਕਰੇਟਾ ਕਾਰ ਡਿਵਾਈਡਰ 'ਤੇ ਚੜ੍ਹੀ
Ad Position 24