30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਵਿਧਾਇਕ ਸਵਨਾ ਨੇ ਬਲਾਕ ਸੰਮਤੀ ਫ਼ਾਜ਼ਿਲਕਾ ਦੇ ਨਵੇਂ ਚੁਣੇ ਚੇਅਰਪਰਸਨ ਤੇ ਵਾਈਸ ਚੇਅਰਪਰਸਨ ਨੂੰ ਦਿੱਤੀ ਵਧਾਈ

Ad Position 21
No active advertisement
ਅਜੀਤ ਡੈਸਕ 07-03-2026
ਫ਼ਾਜ਼ਿਲਕਾ, 6 ਮਾਰਚ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਬਲਾਕ ਸੰਮਤੀ ਫ਼ਾਜ਼ਿਲਕਾ ਦੇ ਨਵੇਂ ਚੁਣੇ ਗਏ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਹਲਕੇ ਦੇ ਵਿਕਾਸ ਲਈ ਨਵੀਂ ਉਮੀਦ ਜਗਾਈ ਹੈ | ਬਲਾਕ ਸੰਮਤੀ ਦੀ ਚੇਅਰਪਰਸਨ ਵਜੋਂ ਸੁਰਿੰਦਰ ਕੌਰ ਧਰਮ-ਪਤਨੀ ਡਾ. ਓਮ ਪ੍ਰਕਾਸ਼ ਅਤੇ ਵਾਈਸ ਚੇਅਰਪਰਸਨ ਵਜੋਂ ਆਸ਼ਾ ਰਾਣੀ ਧਰਮ-ਪਤਨੀ ਸੁਰਿੰਦਰ ਕੰਬੋਜ ਦੀ ਚੋਣ ਕੀਤੀ ਗਈ ਹੈ | ਇਸ ਮੌਕੇ ਵਿਧਾਇਕ ਸਵਨਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੇ ਹਿਤਾਂ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਉਨ੍ਹਾਂ ਨਵੇਂ ਚੁਣੇ ਅਹੁਦੇਦਾਰਾਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਵਲੋਂ ਜਤਾਏ ਭਰੋਸੇ 'ਤੇ ਖਰੇ ਉੱਤਰਨ ਅਤੇ ਬਿਨਾਂ ਕਿਸੇ ਪੱਖਪਾਤ ਜਾਂ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਵਿਕਾਸ ਕਾਰਜ ਕਰਵਾਉਣ | ਉਨ੍ਹਾਂ ਕਿਹਾ ਕਿ ਇਨ੍ਹਾਂ ਨਿਯੁਕਤੀਆਂ ਨਾਲ ਸਰਕਾਰੀ ਸਕੀਮਾਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣਾ ਹੋਰ ਵੀ ਸੁਖਾਲਾ ਹੋ ਜਾਵੇਗਾ | ਵਿਧਾਇਕ ਨੇ ਅੱਗੇ ਕਿਹਾ ਕਿ ਪਿੰਡਾਂ ਨੂੰ ਸ਼ਹਿਰੀ ਦਿੱਖ ਪ੍ਰਦਾਨ ਕਰਨ ਲਈ ਸਰਕਾਰ ਵਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ | ਦੂਜੇ ਪਾਸੇ ਨਵੀਂ ਚੁਣੀ ਗਈ ਚੇਅਰਪਰਸਨ ਸੁਰਿੰਦਰ ਕੌਰ ਅਤੇ ਵਾਈਸ ਚੇਅਰਪਰਸਨ ਆਸ਼ਾ ਰਾਣੀ ਨੇ ਪੰਜਾਬ ਸਰਕਾਰ ਅਤੇ ਵਿਧਾਇਕ ਸਵਨਾ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ |
Ad Position 22
No active advertisement
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਅਗਲੀ ਖ਼ਬਰ ਨਾਜਾਇਜ਼ ਮਾਈਨਿੰਗ ਕਰਨ ਵਾਲੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
Ad Position 24