ਫ਼ਾਜ਼ਿਲਕਾ, 7 ਮਾਰਚ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਟੱਕਰ ਮਾਰਨ ਵਾਲੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਇਕਬਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੁਨੀਤਾ ਰਾਣੀ ਪਤਨੀ ਜਸਵੀਰ ਸਿੰਘ ਵਾਸੀ ਝੁੱਗੇ ਲਾਲ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦਾ ਪਤੀ ਜਸਵੀਰ ਸਿੰਘ ਮਿਹਨਤ ਮਜ਼ਦੂਰੀ ਕਰਕੇ ਫ਼ਾਜ਼ਿਲਕਾ ਸ਼ਹਿਰ ਤੋਂ ਵਾਪਸ ਆ ਰਿਹਾ ਸੀ | ਜਦੋਂ ਉਹ ਫ਼ਾਜ਼ਿਲਕਾ-ਫ਼ਿਰੋਜ਼ਪੁਰ ਰੋਡ 'ਤੇ ਅਕਾਲ ਅਕੈਡਮੀ ਦੇ ਫਾਟਕ ਨੇੜੇ ਪੁੱਜਿਆ ਤਾਂ ਇਕ ਅਣਪਛਾਤੇ ਵਾਹਨ ਚਾਲਕ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ | ਜ਼ਖਮੀ ਹਾਲਤ ਵਿਚ ਉਸ ਨੂੰ ਗੁਰੂ ਗੋਬਿੰਦ ਸਿੰਘ ਹਸਪਤਾਲ ਫ਼ਰੀਦਕੋਟ ਵਿਖੇ ਰੈਫ਼ਰ ਕੀਤਾ ਗਿਆ ਸੀ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ | ਪੁਲਿਸ ਨੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |