ਅਬੋਹਰ, 7 ਮਾਰਚ (ਸੁਖਜੀਤ ਸਿੰਘ ਬਰਾੜ)-ਸਥਾਨਕ ਕੈਨਵੇ ਕਾਲਜ ਆਫ਼ ਐਜੂਕੇਸ਼ਨ ਦੇ ਵਿਦਿਆਰਥੀਆਂ ਵਲੋਂ ਰਾਜਸਥਾਨ ਦੇ ਨੇੜਲੇ ਸ਼ਹਿਰ ਗੰਗਾਨਗਰ ਵਿਖੇ ਸਥਿਤ ਅੰਧ ਵਿਦਿਆਲਿਆ ਅਤੇ ਤਵੋਪਨ ਦਾ ਵਿੱਦਿਅਕ ਟੂਰ ਲਗਾਇਆ ਗਿਆ | ਵਿਦਿਆਰਥੀਆਂ ਨੇ ਇਸ ਵਿੱਦਿਅਕ ਟੂਰ ਦੌਰਾਨ ਵੱਖ-ਵੱਖ ਤਰ੍ਹਾਂ ਦੀਆਂ ਜਾਣਕਾਰੀਆਂ ਹਾਸਲ ਕੀਤੀਆਂ | ਇਸ ਦੌਰਾਨ ਕਾਲਜ ਦੇ ਪਿ੍ੰਸੀਪਲ ਸ੍ਰੀਮਤੀ ਸੁਸ਼ੀਲਾ ਨਾਰੰਗ ਨੇ ਕਿਹਾ ਕਿ ਅਜਿਹੇ ਵਿੱਦਿਅਕ ਟੂਰ ਲਗਾਉਣ ਨਾਲ ਬਹੁਤ ਕੁੱਝ ਨਵਾਂ ਸਿੱਖਣ ਨੂੰ ਮਿਲਦਾ ਹੈ |