15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਧਰਮ ਨਗਰੀ ਦੀਆਂ ਸਮੱਸਿਆਵਾਂ ਸੰਬੰਧੀ ਬਲਵਿੰਦਰ ਸਿੰਘ ਖ਼ਾਲਸਾ ਨੇ ਉਪ ਮੰਡਲ ਮੈਜਿਸਟਰੇਟ ਨਾਲ ਕੀਤੀ ਮੁਲਾਕਾਤ <br/>

Ad Position 21
No active advertisement
ਅਜੀਤ ਡੈਸਕ 08-03-2026
ਅਬੋਹਰ, 7 ਮਾਰਚ (ਤੇਜਿੰਦਰ ਸਿੰਘ ਖ਼ਾਲਸਾ)- ਇਲਾਕੇ ਦੇ ਸਮਾਜ ਸੇਵੀ ਬਲਵਿੰਦਰ ਸਿੰਘ ਖ਼ਾਲਸਾ ਨੇ ਅਬੋਹਰ ਦੇ ਉਪ ਮੰਡਲ ਮੈਜਿਸਟਰੇਟ ਰਵਿੰਦਰ ਸਿੰਘ ਅਰੋੜਾ ਨਾਲ ਮੁਲਾਕਾਤ ਕਰਦੇ ਹੋਏ ਆਪਣੇ ਵਾਰਡ ਦੀਆਂ ਮੁਸ਼ਕਲਾਂ ਤੋਂ ਜਾਣੂ ਕਰਵਾਇਆ | ਇਸ ਦੌਰਾਨ ਧਰਮ ਨਗਰੀ ਵਿਚ ਪੇਸ਼ ਆ ਰਹੀਆਂ ਮੁੱਢਲੀਆਂ ਸਮੱਸਿਆਵਾਂ ਤੇ ਭਾਈ ਘਨੱਈਆ ਸੇਵਾ ਸੁਸਾਇਟੀ ਵਲੋਂ ਇਲਾਕੇ ਵਿਚ ਕੀਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ | ਇਸ ਦੇ ਨਾਲ ਹੀ ਪੀਣ ਯੋਗ ਪਾਣੀ ਦੀ ਸਹੂਲਤ, ਚੱਲਣ ਯੋਗ ਸੜਕਾਂ, ਸੀਵਰੇਜ ਪ੍ਰਣਾਲੀ ਦੀ ਸਾਫ਼-ਸਫ਼ਾਈ, ਧਰਮ ਨਗਰੀ ਪਾਰਕ ਵਿਚ ਝੂਲੇ ਤੇ ਸਟਰੀਟ ਲਾਈਟਾਂ ਲਗਾਉਣ ਤੇ ਗੁਰਦੁਆਰਾ ਸਾਹਿਬ ਵਾਲੀ ਬਣ ਰਹੀ ਸੜਕ ਦੀ ਮੌਜੂਦਾ ਸਥਿਤੀ ਬਾਰੇ ਵੀ ਵਿਚਾਰਾਂ ਕੀਤੀਆਂ ਗਈਆਂ | ਉਪ ਮੰਡਲ ਮੈਜਿਸਟਰੇਟ ਰਵਿੰਦਰ ਸਿੰਘ ਅਰੋੜਾ ਨੇ ਭਰੋਸਾ ਦਵਾਇਆ ਕਿ ਇਨ੍ਹਾਂ ਸਾਰੀਆਂ ਸਮੱਸਿਆਵਾਂ ਦਾ ਜਲਦ ਤੋਂ ਜਲਦ ਹੱਲ ਕਰਵਾਇਆ ਜਾਵੇਗਾ | ਇਸ ਮੌਕੇ ਬਲਵਿੰਦਰ ਸਿੰਘ ਖ਼ਾਲਸਾ ਦੇ ਨਾਲ ਭਾਈ ਘਨੱਈਆ ਸੇਵਾ ਸੁਸਾਇਟੀ ਦੇ ਬਲਜੀਤ ਸਿੰਘ ਭੁੱਲਰ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਵਿਨੋਦ ਮੇਘ ਦੇ ਹਲਕਾ ਇੰਚਾਰਜ ਬਣਨ 'ਤੇ ਹਲਕੇ ਦੇ ਅਕਾਲੀ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ <br/> ਅਗਲੀ ਖ਼ਬਰ ਬੱਲੂਆਣਾ 'ਚ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਅੱਜ <br/>
Ad Position 24