ਅਬੋਹਰ, 7 ਮਾਰਚ (ਸੁਖਜੀਤ ਸਿੰਘ ਬਰਾੜ)-ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਕੌਰ ਸਿੰਘ ਬਹਾਵਵਾਲਾ ਅਤੇ ਅਕਾਲੀ ਦਲ ਦੇ ਨੌਜਵਾਨ ਆਗੂ ਬੱਬਲ ਬੁੱਟਰ ਨੇ ਅਕਾਲੀ ਦਲ ਦੇ ਹਲਕਾ ਬੱਲੂਆਣਾ ਦੇ ਨਵ-ਨਿਯੁਕਤ ਹਲਕਾ ਇੰਚਾਰਜ ਵਿਨੋਦ ਮੇਘ ਨੂੰ ਇਹ ਜ਼ਿੰਮੇਵਾਰੀ ਮਿਲਣ 'ਤੇ ਵਧਾਈ ਦਿੱਤੀ | ਇਸ ਦੌਰਾਨ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਕੌਰ ਸਿੰਘ ਬਹਾਵਵਾਲਾ, ਨੌਜਵਾਨ ਆਗੂ ਬੱਬਲ ਬੁੱਟਰ ਨੇ ਕਿਹਾ ਕਿ ਪਾਰਟੀ ਨੇ ਵਿਨੋਦ ਮੇਘ ਨੂੰ ਹਲਕਾ ਬੱਲੂਆਣਾ ਦਾ ਹਲਕਾ ਇੰਚਾਰਜ ਲਗਾ ਕੇ ਬਹੁਤ ਵਧੀਆ ਫ਼ੈਸਲਾ ਲਿਆ ਹੈ | ਹੁਣ ਇਸ ਹਲਕੇ ਤੋਂ ਅਕਾਲੀ ਦਲ ਹੋਰ ਮਜ਼ਬੂਤ ਹੋਵੇਗਾ | ਵੈਸੇ ਵੀ ਇਸ ਸੀਟ 'ਤੇ ਅਕਾਲੀ ਦਲ ਦੀ ਚੜ੍ਹਾਈ ਹੀ ਰਹੀ ਹੈ | ਇਸ ਵਾਰ ਵੀ ਅਕਾਲੀ ਦਲ ਬੱਲੂਆਣਾ ਵਿਧਾਨ ਸਭਾ ਸੀਟ ਭਾਰੀ ਬਹੁਮਤ ਨਾਲ ਜਿੱਤ ਕੇ ਸੂਬੇ 'ਚ ਅਕਾਲੀ ਦਲ ਦੀ ਸਰਕਾਰ ਬਣਾਉਣ ਵਿਚ ਅਹਿਮ ਯੋਗਦਾਨ ਪਾਵੇਗਾ | ਉਨ੍ਹਾਂ ਵਿਨੋਦ ਮੇਘ ਨੂੰ ਹਲਕਾ ਇੰਚਾਰਜ ਨਿਯੁਕਤ ਕੀਤੇ ਜਾਣ 'ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਜ਼ਿਲ੍ਹਾ ਪ੍ਰਧਾਨ ਨਰਦੇਵ ਸਿੰਘ ਬੌਬੀ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਪਾਰਟੀ ਦਾ ਬਹੁਤ ਹੀ ਸ਼ਲਾਘਾਯੋਗ ਫ਼ੈਸਲਾ ਹੈ | ਇਸ ਮੌਕੇ ਸਾਬਕਾ ਵਾਈਸ ਚੇਅਰਮੈਨ ਰਾਜਿੰਦਰ ਸਿੰਘ ਬਰਾੜ, ਸਰਪੰਚ ਸੁਖਰਾਜ ਸਿੰਘ ਬਹਾਵਵਾਲਾ ਆਦਿ ਵੀ ਹਾਜ਼ਰ ਸਨ |