17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਪੰਜਾਬ ਸਟੂਡੈਂਟਸ ਯੂਨੀਅਨ ਨੇ ਅਮਰੀਕੀ ਸਾਮਰਾਜਵਾਦ ਦਾ ਫੂਕਿਆ ਪੁਤਲਾ <br/>

Ad Position 21
No active advertisement
ਐਮ.ਆਰ.ਸਰਕਾਰੀ ਕਾਲਜ ਫ਼ਾਜ਼ਿਲਕਾ ਵਿਖੇ ਪੰਜਾਬ ਸਟੂਡੈਂਟਸ ਯੂਨੀਅਨ ਦੇ ਆਗੂ ਅਮਰੀਕੀ ਸਾਮਰਾਜਵਾਦ ਦਾ ਪੁਤਲਾ ਫੂਕਦੇ ਹੋਏ | ਅਜੀਤ ਤਸਵੀਰ <br/> 08-03-2026
ਫ਼ਾਜ਼ਿਲਕਾ, 7 ਮਾਰਚ (ਦਵਿੰਦਰ ਪਾਲ ਸਿੰਘ)-ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਐਮ.ਆਰ.ਸਰਕਾਰੀ ਕਾਲਜ ਫ਼ਾਜ਼ਿਲਕਾ ਵਿਖੇ ਅਮਰੀਕਾ ਅਤੇ ਇਸਰਾਈਲ ਵਲੋਂ ਈਰਾਨ 'ਤੇ ਕੀਤੇ ਗਏ ਹਮਲਿਆਂ ਅਤੇ ਉੱਥੋਂ ਦੇ ਸਰਵਉੱਚ ਆਗੂ ਆਇਤੁੱਲਾ ਅਲੀ ਖ਼ਾਮੇਨੇਈ ਦੀ ਹੱਤਿਆ ਦੇ ਵਿਰੋਧ ਵਿਚ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਦੌਰਾਨ ਵਿਦਿਆਰਥੀਆਂ ਨੇ ਅਮਰੀਕੀ ਸਾਮਰਾਜਵਾਦ ਦਾ ਪੁਤਲਾ ਫ਼ੂਕ ਕੇ ਆਪਣਾ ਗ਼ੁੱਸਾ ਜ਼ਾਹਿਰ ਕੀਤਾ | ਇਸ ਮੌਕੇ ਜ਼ਿਲ੍ਹਾ ਸਕੱਤਰ ਮਮਤਾ ਲਾਧੂਕਾ ਤੇ ਜ਼ਿਲ੍ਹਾ ਆਗੂ ਅਦਿੱਤਿਆ ਫ਼ਾਜ਼ਿਲਕਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਅਮਰੀਕਾ ਦੁਨੀਆ ਭਰ ਵਿਚ ਆਪਣੀ ਗੁੰਡਾਗਰਦੀ ਕਾਇਮ ਕਰਨਾ ਚਾਹੁੰਦਾ ਹੈ | ਉਨ੍ਹਾਂ ਕਿਹਾ ਕਿ ਈਰਾਨ 'ਤੇ ਇਹ ਹਮਲਾ ਕੇਵਲ ਤੇਲ ਭੰਡਾਰਾਂ ਅਤੇ ਵਪਾਰਕ ਮਾਰਗਾਂ 'ਤੇ ਕਬਜ਼ਾ ਕਰਨ ਦੀ ਨੀਅਤ ਨਾਲ ਕੀਤਾ ਗਿਆ ਹੈ | ਆਗੂਆਂ ਨੇ ਦੋਸ਼ ਲਾਇਆ ਕਿ ਅਮਰੀਕਾ ਵੱਖ-ਵੱਖ ਦੇਸ਼ਾਂ ਵਿਚ ਤਖ਼ਤਾ ਪਲਟ ਕਰਵਾ ਕੇ ਅਤੇ ਲੋਕਾਂ ਵੱਲੋਂ ਚੁਣੇ ਗਏ ਮੁਖੀਆਂ ਨੂੰ ਮਾਰ ਕੇ ਆਪਣਾ ਦਬਦਬਾ ਬਣਾਉਣ ਦੀ ਮੁਹਿੰਮ ਵਿਚ ਜੁਟਿਆ ਹੋਇਆ ਹੈ | ਕਾਲਜ ਕਮੇਟੀ ਦੇ ਪ੍ਰਧਾਨ ਦਿਲਕਰਨ ਰਤਨਪੁਰਾ ਅਤੇ ਮੀਤ ਪ੍ਰਧਾਨ ਅਰਸ਼ਦੀਪ ਸਿੰਘ ਨੇ ਕਿਹਾ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵਲੋਂ ਈਰਾਨ ਕੋਲ ਪ੍ਰਮਾਣੂ ਹਥਿਆਰ ਹੋਣ ਦਾ ਬਹਾਨਾ ਬਣਾ ਕੇ ਇਹ ਕਾਰਵਾਈ ਕੀਤੀ ਗਈ ਹੈ, ਜੋ ਕਿ ਵਿਸ਼ਵ ਸ਼ਾਂਤੀ ਲਈ ਵੱਡਾ ਖ਼ਤਰਾ ਹੈ | ਉਨ੍ਹਾਂ ਕਿਹਾ ਕਿ ਇਸ ਹਮਲੇ ਵਿਚ ਈਰਾਨ ਦੇ ਰੱਖਿਆ ਮੰਤਰੀ ਅਤੇ ਕਮਾਂਡਰਾਂ ਸਮੇਤ ਸੈਂਕੜੇ ਬੇਗੁਨਾਹ ਲੋਕ ਮਾਰੇ ਗਏ ਹਨ | ਵਿਦਿਆਰਥੀ ਆਗੂਆਂ ਨੇ ਚਿੰਤਾ ਪ੍ਰਗਟਾਈ ਕਿ ਅਮਰੀਕਾ ਭਾਰਤ 'ਤੇ ਵੀ ਆਪਣਾ ਦਬਾਅ ਬਣਾ ਰਿਹਾ ਹੈ | ਮੁਕਤ ਵਪਾਰ ਸਮਝੌਤਿਆਂ ਰਾਹੀਂ ਭਾਰਤ ਦੇ ਅਨਾਜ ਅਤੇ ਖਣਿਜ ਪਦਾਰਥਾਂ ਨੂੰ ਲੁੱਟਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਉਨ੍ਹਾਂ ਸਮੂਹ ਇਨਸਾਫ਼ਪਸੰਦ ਲੋਕਾਂ ਨੂੰ ਅਮਰੀਕਾ ਦੀਆਂ ਇਨ੍ਹਾਂ ਸਾਮਰਾਜਵਾਦੀ ਨੀਤੀਆਂ ਦਾ ਵਿਰੋਧ ਕਰਨ ਦਾ ਸੱਦਾ ਦਿੱਤਾ | ਇਸ ਮੌਕੇ ਗੁਰਪ੍ਰੀਤ ਬਾਹਮਣੀ, ਕੰਵਲਜੀਤ, ਸੂਰਜ, ਪਿ੍ੰਸ ਸਿੰਘ, ਸੁਨੀਲ ਸਿੰਘ, ਸੁੱਖਾ, ਰੇਨੂੰ, ਸੰਤੋਸ਼, ਪਿ੍ਅੰਕਾ, ਰਣਜੋਤ, ਰਜਨੀ, ਰਿਤੂ ਅਤੇ ਵੱਡੀ ਗਿਣਤੀ ਵਿਚ ਹੋਰ ਵਿਦਿਆਰਥੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਨੇ ਗੁਰਤੇਜ ਸਿੰਘ ਘੁੜਿਆਣਾ ਦੀ ਥਾਂ 'ਤੇ ਵਿਨੋਦ ਮੇਘ ਨੂੰ ਹਲਕਾ ਬੱਲੂਆਣਾ ਦਾ ਇੰਚਾਰਜ ਲਗਾਇਆ ਅਗਲੀ ਖ਼ਬਰ ਫ਼ਾਜ਼ਿਲਕਾ ਤੋਂ ਰਾਤ 2 ਵਜੇ ਦਿੱਲੀ ਨੂੰ ਚੱਲਦੀ ਰੇਲਗੱਡੀ ਬਣੀ ਲੁਟੇਰਿਆਂ ਦੇ ਲੁੱਟ ਦਾ ਕੇਂਦਰ <br/>
Ad Position 24