17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਮੋਟਰਸਾਈਕਲ ਸਵਾਰ ਲੁਟੇਰੇ ਮਹਿਲਾ ਦੀਆਂ ਵਾਲੀਆਂ ਝਪਟ ਕੇ ਹੋਏ ਫ਼ਰਾਰ <br/>

Ad Position 21
No active advertisement
ਅਜੀਤ ਡੈਸਕ 09-03-2026
ਫ਼ਾਜ਼ਿਲਕਾ, 8 ਮਾਰਚ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਸ੍ਰੀ ਰਾਮ ਕੀਰਤਨ ਸਭਾ ਮੰਦਰ ਦੇ ਸਾਹਮਣੇ ਵਾਲੀ ਗਲੀ ਵਿਚ ਮੋਟਰਸਾਈਕਲ ਸਵਾਰ ਲੁਟੇਰਿਆਂ ਵਲੋਂ ਇਕ ਬਜ਼ੁਰਗ ਮਹਿਲਾ ਨੂੰ ਨਿਸ਼ਾਨਾ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਜਦੋਂ ਮਹਿਲਾ ਮੰਦਰ ਜਾ ਰਹੀ ਸੀ ਤਾਂ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਉਸ ਦੇ ਕੰਨਾਂ ਦੀਆਂ ਸੋਨੇ ਦੀਆਂ ਵਾਲੀਆਂ ਝਪਟ ਲਈਆਂ | ਪੀੜਤ ਮਹਿਲਾ ਪੂਨਮ ਰਾਣੀ ਨੇ ਦੱਸਿਆ ਕਿ ਉਹ ਮੰਦਰ ਜਾ ਰਹੀ ਸੀ | ਰਸਤੇ ਵਿਚ ਮੋਟਰਸਾਈਕਲ ਸਵਾਰ ਦੋ ਨੌਜਵਾਨ ਆਏ ਅਤੇ ਪਿੱਛੇ ਬੈਠੇ ਲੁਟੇਰੇ ਨੇ ਤੇਜ਼ੀ ਨਾਲ ਉਸ ਦੇ ਕੰਨ ਵਿਚੋਂ ਵਾਲੀਆਂ ਖੋਹ ਲਈਆਂ | ਮਹਿਲਾ ਦੇ ਰੌਲਾ ਪਾਉਣ 'ਤੇ ਜਦੋਂ ਤੱਕ ਆਸ-ਪਾਸ ਦੇ ਲੋਕ ਇਕੱਠੇ ਹੋਏ, ਲੁਟੇਰੇ ਮੌਕੇ ਤੋਂ ਫ਼ਰਾਰ ਹੋਣ ਵਿਚ ਕਾਮਯਾਬ ਹੋ ਗਏ | ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ 'ਤੇ ਪਹੁੰਚੀ ਅਤੇ ਸੀ.ਸੀ.ਟੀਵੀ ਕੈਮਰਿਆਂ ਦੀ ਫੁਟੇਜ ਖੰਘਾਲਣੀ ਸ਼ੁਰੂ ਕਰ ਦਿੱਤੀ ਹੈ | ਸਚਿਨ ਮੁਟਨੇਜਾ ਨੇ ਪ੍ਰਸ਼ਾਸਨ 'ਤੇ ਗ਼ੁੱਸਾ ਜ਼ਾਹਿਰ ਕਰਦਿਆਂ ਕਿਹਾ ਕਿ ਸ਼ਹਿਰ ਵਿਚ ਮਹਿਲਾਵਾਂ ਬਿਲਕੁਲ ਵੀ ਸੁਰੱਖਿਅਤ ਨਹੀਂ ਹਨ | ਉਨ੍ਹਾਂ ਕਿਹਾ ਕਿ ਦਿਨ-ਦਿਹਾੜੇ ਵਾਪਰੀ ਇਹ ਘਟਨਾ ਸਾਬਤ ਕਰਦੀ ਹੈ ਕਿ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਫ਼ੇਲ੍ਹ ਹੋ ਚੁੱਕੀ ਹੈ | ਪਰਿਵਾਰ ਵਲੋਂ ਦੋਸ਼ੀਆਂ ਨੂੰ ਜਲਦ ਗਿ੍ਫ਼ਤਾਰ ਕਰਕੇ ਇਨਸਾਫ਼ ਦੀ ਮੰਗ ਕੀਤੀ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ ਅਬੋਹਰ ਵਿਖੇ ਸਥਾਈ ਕਮਿਸ਼ਨਰ ਨਿਯੁਕਤ ਕਰਨ ਦੀ ਕੀਤੀ ਮੰਗ <br/> ਅਗਲੀ ਖ਼ਬਰ ਨਸ਼ੀਲੇ ਕੈਪਸੂਲਾਂ ਅਤੇ ਗੋਲੀਆਂ ਸਣੇ ਇਕ ਵਿਅਕਤੀ ਕਾਬੂ, ਮੁਕੱਦਮਾ ਦਰਜ
Ad Position 24