17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਕੌਮਾਂਤਰੀ ਮਹਿਲਾ ਦਿਵਸ ਮੌਕੇ ਪੰਜਾਬ ਸਰਕਾਰ ਵਲੋਂ ਮਹਿਲਾਵਾਂ ਨੂੰ ਮਿਲਿਆ ਤੋਹਫ਼ਾ-ਮੈਡਮ ਖ਼ੁਸ਼ਬੂ ਸਵਨਾ <br/>

Ad Position 21
No active advertisement
ਅਜੀਤ ਡੈਸਕ 09-03-2026

ਫ਼ਾਜ਼ਿਲਕਾ, 8 ਮਾਰਚ (ਦਵਿੰਦਰ ਪਾਲ ਸਿੰਘ)-ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਦੀ ਧਰਮ-ਪਤਨੀ ਮੈਡਮ ਖ਼ੁਸ਼ਬੂ ਸਵਨਾ ਨੇ ਕੌਮੀ ਮਹਿਲਾ ਦਿਵਸ ਮੌਕੇ ਜਿੱਥੇ ਅÏਰਤਾਂ ਨੂੰ ਇਸ ਦਿਵਸ ਦੀ ਵਧਾਈ ਦਿੱਤੀ ਉੱਥੇ ਪੰਜਾਬ ਸਰਕਾਰ ਵਲੋਂ ਅੱਜ ਦੇ ਦਿਨ ਨੰੂ ਇਤਿਹਾਸਕ ਬਣਾਉਂਦਿਆਂ ਮਹਿਲਾਵਾਂ ਨੂੰ 1000 ਰੁਪਏ ਦੇਣ ਦੀ ਗਾਰੰਟੀ ਨੂੰ ਪੂਰਾ ਕਰਨ 'ਤੇ ਮੁਬਾਰਕਬਾਦ ਵੀ ਦਿੱਤੀ | ਇਸ ਮੌਕੇ ਮਹਿਲਾ ਦਿਵਸ ਮੌਕੇ ਉਨ੍ਹਾਂ ਪ੍ਰੋਗਰਾਮ ਵੀ ਉਲੀਕਿਆ | ਮੈਡਮ ਖ਼ੁਸ਼ਬੂ ਸਵਨਾ ਨੇ ਕਿਹਾ ਕਿ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਪੰਜਾਬ ਸਰਕਾਰ ਨੇ ਅÏਰਤਾਂ ਨੂੰ ਬਹੁਤ ਵੱਡਾ ਤੋਹਫ਼ਾ ਦਿੱਤਾ ਹੈ ਜਿਸ ਨਾਲ ਅÏਰਤਾਂ ਨੂੰ ਆਤਮ ਨਿਰਭਰ ਬਣਨ ਵਿਚ ਹੋਰ ਸਹਾਇਤਾ ਮਿਲੇਗੀ | ਉਨ੍ਹਾਂ ਕਿਹਾ ਕਿ ਜਨਰਲ ਵਰਗ ਨਾਲ ਸਬੰਧਿਤ ਮਹਿਲਾਵਾਂ ਨੂੰ ਸਰਕਾਰ ਵਲੋਂ 1000 ਰੁਪਏ ਅਤੇ ਅਨੁਸੂਚਿਤ ਜਾਤੀ ਨਾਲ ਸਬੰਧ ਰੱਖਣ ਵਾਲੀਆਂ ਮਹਿਲਾਵਾਂ ਨੂੰ ਸਰਕਾਰ ਵਲੋਂ 1500 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਨਾਰੀ ਸ਼ਕਤੀ ਨੂੰ ਮਜ਼ਬੂਤ ਕਰਨ ਹਿਤ ਸਰਕਾਰ ਵਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਅÏਰਤਾਂ ਦੇ ਉਥਾਨ 'ਤੇ ਸਸ਼ਕਤੀਕਰਨ ਨੂੰ ਮਜ਼ਬੂਤੀ ਪ੍ਰਦਾਨ ਕਰਨ ਹਿਤ ਸਰਕਾਰ ਵਲੋਂ ਪਹਿਲ ਕਦਮੀਆਂ ਕੀਤੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਜੋ ਵੀ ਗਰੰਟੀਆਂ ਦਿੱਤੀਆਂ ਗਈਆਂ ਸਨ ਉਨ੍ਹਾਂ ਵਿਚੋਂ ਇਕ ਇਹ ਹੀ ਗਾਰੰਟੀ ਰਹਿੰਦੀ ਸੀ ਜੋ ਸਰਕਾਰ ਨੇ ਪੂਰੀ ਕਰ ਦਿੱਤੀ ਹੈ, ਦਿੱਤੀਆਂ ਗਰੰਟੀਆਂ ਤੋਂ ਇਲਾਵਾ ਵੀ ਸਰਕਾਰ ਨੇ ਅਨੇਕਾਂ ਹੋਰ ਗਰੰਟੀਆਂ ਦੀ ਪੂਰਤੀ ਕੀਤੀ ਹੈ | ਮੈਡਮ ਖ਼ੁਸ਼ਬੂ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਸਰਕਾਰ ਨੇ ਸਰਕਾਰੀ ਬੱਸਾਂ ਵਿਚ ਅÏਰਤਾਂ ਲਈ ਮੁਫ਼ਤ ਸਫ਼ਰ ਦੀ ਸਹੂਲਤ ਪ੍ਰਦਾਨ ਕੀਤੀ ਹੈ, ਸਰਕਾਰ ਵਲੋਂ 10 ਲੱਖ ਦੀ ਮੁੱਖ ਮੰਤਰੀ ਸਿਹਤ ਯੋਜਨਾ ਦੀ ਸ਼ੁਰੂਆਤ ਕੀਤੀ ਗਈ ਹੈ | ਜਿਸ ਤਹਿਤ ਸਿਹਤ ਸੇਵਾਵਾਂ ਲੈਣ ਵਿਚ ਜੇਬ ਖ਼ਰਚ 'ਤੇ ਬੋਝ ਨਹੀਂ ਪਵੇਗਾ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਸਾਡੀ ਰਸੋਈ ਸਕੀਮ ਅਧੀਨ ਵੀ ਰਾਸ਼ਨ ਕਿੱਟਾਂ ਦੀ ਮੁਹੱਈਆ ਕਰਵਾਈਆਂ ਜਾਣੀਆਂ ਹਨ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਅÏਰਤਾਂ ਨੂੰ ਸਵੈ-ਰੋਜਗਾਰ ਦੇ ਕਾਬਲ ਬਣਾਉਣ ਲਈ ਵੀ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਸਰਕਾਰ ਮਹਿਲਾਵਾਂ ਨੂੰ ਆਤਮ-ਨਿਰਭਰ ਬਣਾਉਣ ਲਈ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ |

Ad Position 22
No active advertisement
ਪਿਛਲੀ ਖ਼ਬਰ ਪੀ.ਓ. ਸਟਾਫ਼ ਨੇ 1 ਭਗੌੜਾ ਕੀਤਾ ਕਾਬੂ <br/> ਅਗਲੀ ਖ਼ਬਰ ਨਗਰ ਨਿਗਮ ਅਬੋਹਰ ਵਿਖੇ ਸਥਾਈ ਕਮਿਸ਼ਨਰ ਨਿਯੁਕਤ ਕਰਨ ਦੀ ਕੀਤੀ ਮੰਗ <br/>
Ad Position 24