ਫ਼ਾਜ਼ਿਲਕਾ, 8 ਮਾਰਚ (ਦਵਿੰਦਰ ਪਾਲ ਸਿੰਘ)-ਡੇਰਾ ਬਾਬਾ ਭੰੂਮਣ ਸ਼ਾਹ ਜੀ ਦੇ ਗੱਦੀਨਸ਼ੀਨ ਬਾਬਾ ਬ੍ਰਹਮ ਦਾਸ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਦੇ ਨਿਵਾਸ ਅਸਥਾਨ 'ਤੇ ਪਹੁੰਚੇ | ਇਸ ਮੌਕੇ ਵਿਧਾਇਕ ਸਵਨਾ ਅਤੇ ਉਨ੍ਹਾਂ ਦੇ ਪਰਿਵਾਰ ਨੇ ਬਾਬਾ ਜੀ ਦਾ ਨਿੱਘਾ ਸਵਾਗਤ ਕੀਤਾ ਅਤੇ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ | ਵਿਧਾਇਕ ਸਵਨਾ ਨੇ ਕਿਹਾ ਕਿ ਉਹ ਬਹੁਤ ਭਾਗਾਂ ਵਾਲੇ ਹਨ ਕਿ ਬਾਬਾ ਬ੍ਰਹਮ ਦਾਸ ਨੇ ਖ਼ੁਦ ਉਨ੍ਹਾਂ ਦੇ ਗ੍ਰਹਿ ਵਿਖੇ ਚਰਨ ਪਾ ਕੇ ਉਨ੍ਹਾਂ ਨੂੰ ਨਿਹਾਲ ਕੀਤਾ ਹੈ | ਉਨ੍ਹਾਂ ਅਰਦਾਸ ਕੀਤੀ ਕਿ ਉਹ ਆਪਣਾ ਮਿਹਰ ਭਰਿਆ ਹੱਥ ਉਨ੍ਹਾਂ ਦੇ ਪਰਿਵਾਰ 'ਤੇ ਹਮੇਸ਼ਾ ਬਣਾਈ ਰੱਖਣ, ਤਾਂ ਜੋ ਉਹ ਨਿਰੰਤਰ ਆਪਣੇ ਹਲਕੇ ਦੇ ਲੋਕਾਂ ਦੀ ਸੇਵਾ ਪੂਰੀ ਇਮਾਨਦਾਰੀ ਨਾਲ ਕਰਦੇ ਰਹਿਣ |