17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਮਹਿਲਾ ਦਿਹਾੜੇ ਮੌਕੇ ਪੰਜਾਬ ਸਰਕਾਰ ਨੇ ਔਰਤਾਂ ਦੇ ਪੱਲੇ ਪਾਈ ਨਿਰਾਸ਼ਾ-ਬੀਬੀ ਰਾਜਿੰਦਰ ਕੌਰ <br/>

Ad Position 21
No active advertisement
ਅਜੀਤ ਡੈਸਕ 09-03-2026
ਅਬੋਹਰ, 8 ਮਾਰਚ (ਤੇਜਿੰਦਰ ਸਿੰਘ ਖ਼ਾਲਸਾ)- ਔਰਤ ਦਿਹਾੜੇ ਮੌਕੇ ਪੰਜਾਬ ਸਰਕਾਰ ਵਲੋਂ ਜਾਰੀ ਕੀਤੇ ਗਏ ਬਜਟ ਤਹਿਤ ਔਰਤਾਂ ਦੇ ਪੱਲੇ ਇੱਕ ਵਾਰ ਫਿਰ ਨਿਰਾਸ਼ਾ ਪਈ ਹੈ | ਉਕਤ ਸ਼ਬਦ ਬੱਲੂਆਣਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਬੀਬੀ ਰਾਜਿੰਦਰ ਕੌਰ ਨੇ ਗੱਲਬਾਤ ਕਰਦੇ ਹੋਏ ਸਾਂਝੇ ਕੀਤੇ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਚੋਣ ਵਾਅਦੇ ਤੋਂ ਭੱਜਦੇ ਹੋਏ ਔਰਤਾਂ ਨੂੰ 1000 ਰੁਪਏ ਜਾਰੀ ਕੀਤੇ ਜਾਣ ਦਾ ਵਾਅਦਾ ਪੂਰਾ ਕੀਤੇ ਜਾਣ ਦਾ ਦਾਅਵਾ ਕੀਤਾ ਜਾ ਰਿਹਾ ਹੈ ਜਦ ਕਿ ਪਿਛਲੇ ਚਾਰ ਸਾਲਾਂ ਦਾ ਬਣਦਾ ਬਕਾਇਆ 48000 ਵੀ ਔਰਤਾਂ ਦੇ ਖਾਤੇ ਵਿਚ ਪਾਉਣ ਤੋਂ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਭੱਜ ਰਹੀ ਹੈ | ਜਿਸ ਤੋਂ ਸਾਫ਼ ਜ਼ਾਹਿਰ ਹੁੰਦਾ ਹੈ ਕਿ ਆਮ ਆਦਮੀ ਪਾਰਟੀ ਆਪਣੇ ਚੋਣ ਵਾਅਦੇ ਤੋਂ ਮੁੱਕਰ ਗਈ ਹੈ ਅਤੇ ਆਮ ਆਦਮੀ ਪਾਰਟੀ ਦੀਆਂ ਗਰੰਟੀਆਂ ਪੂਰਨ ਤੌਰ 'ਤੇ ਫ਼ੇਲ੍ਹ ਹੋ ਗਈਆਂ ਹਨ ਜਦ ਕਿ ਹੁਣ ਬਜਟ ਵਿਚ 1000 ਰੁਪਿਆ ਦੇਣ ਦਾ ਵਾਅਦਾ ਆਗਾਮੀ ਵਿਧਾਨ ਸਭਾ ਚੋਣਾਂ ਦੇ ਲਈ ਵੋਟਰਾਂ ਨੂੰ ਭਰਮਾਉਣ ਤੋਂ ਇਲਾਵਾ ਹੋਰ ਕੁੱਝ ਨਹੀਂ ਹੈ | ਜਿਸ ਦਾ ਜਵਾਬ ਪੰਜਾਬ ਦੇ ਲੋਕ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਸੱਤਾ ਧਿਰ ਆਮ ਆਦਮੀ ਪਾਰਟੀ ਨੂੰ ਦੇਣਗੇ |

Ad Position 22
No active advertisement
ਪਿਛਲੀ ਖ਼ਬਰ ਭਗਤ ਧੰਨਾ ਜੱਟ ਯਾਦਗਾਰੀ ਸਮਾਗਮ 15 ਨੂੰ <br/> ਅਗਲੀ ਖ਼ਬਰ ਨਾਜਾਇਜ਼ ਮਾਈਨਿੰਗ ਕਰਨ ਤੇ ਟਰੈਕਟਰ ਅਤੇ ਟਰਾਲੀ ਬਰਾਮਦ,ਅਣਪਛਾਤੇ ਵਿਅਕਤੀ ਵਿਰੁੱਧ ਮੁਕੱਦਮਾ ਦਰਜ
Ad Position 24