17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਥੈਲੇਸੀਮੀਆ ਪੀੜਤ ਬੱਚਿਆਂ ਨੂੰ ਸਮਰਪਿਤ ਲਗਾਇਆ ਖ਼ੂਨਦਾਨ ਕੈਂਪ <br/>

Ad Position 21
No active advertisement
ਅਜੀਤ ਡੈਸਕ 09-03-2026
ਫ਼ਾਜ਼ਿਲਕਾ, 8 ਮਾਰਚ (ਦਵਿੰਦਰ ਪਾਲ ਸਿੰਘ)-ਸ੍ਰੀ ਰਾਮ ਕਿਰਪਾ ਸੇਵਾ ਸੰਘ ਵੈੱਲਫੇਅਰ ਸੁਸਾਇਟੀ ਵਲੋਂ ਭਾਰਤ ਵਿਕਾਸ ਪਰਿਸ਼ਦ ਅਤੇ ਹੋਟਲ ਪੈਰਾਡਿਜ਼ੋ ਫ਼ਾਜ਼ਿਲਕਾ ਦੇ ਸਹਿਯੋਗ ਨਾਲ ਥੈਲੇਸੀਮੀਆ ਪੀੜਤ ਬੱਚਿਆਂ ਨੂੰ ਸਮਰਪਿਤ ਇਕ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਗਿਆ | ਹੋਟਲ ਵਿਖੇ ਲਗਾਏ ਗਏ ਇਸ ਕੈਂਪ ਵਿਚ ਫ਼ਾਜ਼ਿਲਕਾ ਦੇ ਖ਼ੂਨਦਾਨੀਆਂ ਨੇ ਭਾਰੀ ਉਤਸ਼ਾਹ ਦਿਖਾਉਂਦੇ ਹੋਏ 324 ਯੂਨਿਟ ਖ਼ੂਨ ਦਾਨ ਕੀਤਾ | ਕੈਂਪ ਵਿਚ ਸਿਵਲ ਸਰਜਨ ਡਾ.ਕਵਿਤਾ ਸਿੰਘ, ਫ਼ਰੀਦਕੋਟ ਮੈਡੀਕਲ ਕਾਲਜ ਤੋਂ ਡਾ.ਨਵਰੀਤ ਸਿੰਘ, ਐੱਸ.ਐਮ.ਓ. ਡਾ.ਐਡੀਸਨ ਐਰਿਕ ਅਤੇ ਹੋਰ ਕਈ ਪ੍ਰਮੁੱਖ ਸ਼ਖ਼ਸੀਅਤਾਂ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਡਾ.ਕਵਿਤਾ, ਡਾ.ਨਵਰੀਤ ਅਤੇ ਡਾ.ਰਿੰਕੂ ਚਾਵਲਾ ਨੇ ਸੁਸਾਇਟੀ ਦੇ ਕੰਮਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਖ਼ੂਨਦਾਨ ਸਭ ਤੋਂ ਉੱਤਮ ਸੇਵਾ ਹੈ, ਕਿਉਂਕਿ ਇਸ ਨਾਲ ਕਈ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ | ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਬੱਚਿਆਂ ਦਾ ਸਮੇਂ-ਸਮੇਂ 'ਤੇ ਚੈੱਕਅਪ ਜ਼ਰੂਰ ਕਰਵਾਉਣ | ਖ਼ੂਨ ਇਕੱਤਰ ਕਰਨ ਲਈ ਬਲੱਡ ਬੈਂਕ ਫ਼ਾਜ਼ਿਲਕਾ ਅਤੇ ਫ਼ਰੀਦਕੋਟ ਮੈਡੀਕਲ ਕਾਲਜ ਦੀਆਂ ਟੀਮਾਂ ਵਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ | ਸੁਸਾਇਟੀ ਦੇ ਬਲੱਡ ਬੈਂਕ ਇੰਚਾਰਜ ਰਾਜੀਵ ਕੁਕਰੇਜਾ ਅਤੇ ਉਨ੍ਹਾਂ ਦੀ ਟੀਮ ਨੇ ਦੱਸਿਆ ਕਿ ਥੈਲੇਸੀਮੀਆ ਪੀੜਤ ਬੱਚਿਆਂ ਨੂੰ ਖ਼ੂਨ ਦੀ ਬਹੁਤ ਲੋੜ ਹੁੰਦੀ ਹੈ | ਉਨ੍ਹਾਂ ਦਾ ਮੁੱਖ ਉਦੇਸ਼ ਬਲੱਡ ਬੈਂਕ ਵਿਚ ਖ਼ੂਨ ਦੇ ਸਟਾਕ ਨੂੰ ਬਰਕਰਾਰ ਰੱਖਣਾ ਹੈ ਤਾਂ ਜੋ ਕਿਸੇ ਵੀ ਮਰੀਜ਼ ਨੂੰ ਖ਼ੂਨ ਦੀ ਕਮੀ ਨਾ ਆਵੇ | ਉਨ੍ਹਾਂ ਦੱਸਿਆ ਕਿ ਫ਼ਾਜ਼ਿਲਕਾ ਵਿਚ ਬਿਨਾਂ ਰਿਪਲੇਸਮੈਂਟ ਖ਼ੂਨ ਮੁਹੱਈਆ ਕਰਵਾਇਆ ਜਾਂਦਾ ਹੈ | ਕੈਂਪ ਦੌਰਾਨ 24 ਦੇ ਕਰੀਬ ਥੈਲੇਸੀਮੀਆ ਪੀੜਤ ਬੱਚਿਆਂ ਨਾਲ ਕੇਕ ਕੱਟਿਆ ਗਿਆ ਅਤੇ ਉਨ੍ਹਾਂ ਨੂੰ ਤੋਹਫ਼ੇ ਵੀ ਵੰਡੇ ਗਏ | ਸੁਸਾਇਟੀ ਦਾ ਅਗਲਾ ਕੈਂਪ 22 ਮਾਰਚ ਨੂੰ ਪਿੰਡ ਲਾਧੂਕਾ ਦੇ ਸਰਕਾਰੀ ਸਕੂਲ ਵਿਚ ਲਗਾਇਆ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਆਸ਼ਾ ਵਰਕਰਾਂ ਦੇ ਸਾਂਝੇ ਮੋਰਚੇ ਨੇ ਮੰਗਾਂ ਨੂੰ ਲੈ ਕੇ ਉਪ ਮੰਡਲ ਮੈਜਿਸਟਰੇਟ ਨੂੰ ਸੌਂਪਿਆ ਮੰਗ ਪੱਤਰ <br/> ਅਗਲੀ ਖ਼ਬਰ ਅਰਮਾਨ ਵਧਵਾ ਨੇ ਵਿਜੀ ਟਰਾਫ਼ੀ 'ਚ ਸੱਭ ਤੋਂ ਵੱਧ ਵਿਕਟਾਂ ਲੈ ਕੀਤਾ ਇਲਾਕੇ ਦਾ ਨਾਂਅ ਰੌਸ਼ਨ <br/>
Ad Position 24