17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਆਸ਼ਾ ਵਰਕਰਾਂ ਦੇ ਸਾਂਝੇ ਮੋਰਚੇ ਨੇ ਮੰਗਾਂ ਨੂੰ ਲੈ ਕੇ ਉਪ ਮੰਡਲ ਮੈਜਿਸਟਰੇਟ ਨੂੰ ਸੌਂਪਿਆ ਮੰਗ ਪੱਤਰ <br/>

Ad Position 21
No active advertisement
ਅਜੀਤ ਡੈਸਕ 09-03-2026
ਅਬੋਹਰ, 8 ਮਾਰਚ (ਤੇਜਿੰਦਰ ਸਿੰਘ ਖ਼ਾਲਸਾ)- ਆਸ਼ਾ ਵਰਕਰ ਫੈਸਿਲੀਟੇਟਰਜ਼ ਸਾਂਝਾ ਮੋਰਚਾ ਪੰਜਾਬ ਜਥੇਬੰਦੀ ਦੇ ਅਬੋਹਰ ਬਲਾਕ ਅਤੇ ਸੀਤੋ ਗੰੁਨੋ੍ਹ ਬਲਾਕ ਦੇ ਵਫ਼ਦ ਵਲੋਂ ਉਪ ਮੰਡਲ ਮੈਜਿਸਟਰੇਟ ਰਵਿੰਦਰ ਸਿੰਘ ਅਰੋੜਾ ਨੂੰ ਮੰਗਾਂ ਬਾਬਤ ਮੰਗ ਪੱਤਰ ਦਿੱਤਾ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਬਲਕਰਨ ਕੌਰ, ਰੇਸ਼ਮਾ ਦੇਵੀ ਅਤੇ ਰਾਜਵਿੰਦਰ ਕੌਰ ਨੇ ਦੱਸਿਆ ਕਿ ਆਸ਼ਾ ਵਰਕਰਾਂ ਅਤੇ ਆਸ਼ਾ ਫੈਸਿਲੀਟੇਟਰਜ਼ ਭੈਣਾਂ ਨੂੰ ਬਿਨਾ ਮਾਣ ਭੱਤਾ ਦਿੱਤੇ 10 ਲੱਖ ਵਾਲੇ ਕਾਰਡ ਬਣਾਏ ਜਾਣ ਦਾ ਦਬਾਅ ਪਾਇਆ ਜਾ ਰਿਹਾ ਹੈ | ਜਿਸ ਵਿਚ ਜਥੇਬੰਦੀ ਨੇ ਮੀਟਿੰਗ ਕਰਦੇ ਹੋਏ ਮਾਣ ਭੱਤਾ ਨਾ ਦੇਣ 'ਤੇ ਵਾਧੂ ਦੇ ਕੰਮਾਂ ਦਾ ਪੂਰਨ ਤੌਰ ਬਾਈਕਾਟ ਕਰਨ ਦਾ ਫ਼ੈਸਲਾ ਲਿਆ ਹੈ | ਜਿਸ ਬਾਬਤ ਉਨ੍ਹਾਂ ਉਪ ਮੰਡਲ ਮੈਜਿਸਟਰੇਟ ਨੂੰ ਮੰਗ ਪੱਤਰ ਦਿੰਦੇ ਹੋਏ ਵਾਧੂ ਦੇ ਕੰਮਾਂ ਲਈ ਮਾਣ ਭੱਤਾ ਜਾਰੀ ਕਰਵਾਉਣ ਦੀ ਮੰਗ ਕੀਤੀ ਹੈ |

Ad Position 22
No active advertisement
ਪਿਛਲੀ ਖ਼ਬਰ ਜਲਾਲਾਬਾਦ ਵਿਖੇ ਸ੍ਰੀ ਸੋਮਨਾਥ ਜੋਤਿਰਲਿੰਗ ਦੇ ਦਰਸ਼ਨਾਂ ਲਈ ਉਮੜਿਆ ਸ਼ਰਧਾ ਦਾ ਸੈਲਾਬ <br/> ਅਗਲੀ ਖ਼ਬਰ ਥੈਲੇਸੀਮੀਆ ਪੀੜਤ ਬੱਚਿਆਂ ਨੂੰ ਸਮਰਪਿਤ ਲਗਾਇਆ ਖ਼ੂਨਦਾਨ ਕੈਂਪ <br/>
Ad Position 24