ਜਲਾਲਾਬਾਦ ਹਲਕਾ ਕਦੇ ਸ਼ੋ੍ਰਮਣੀ ਅਕਾਲੀ ਦਲ ਬਾਦਲ ਦਾ ਗੜ੍ਹ ਸੀ, ਅੱਜ ਲਾਵਾਰਸ ਛੱਡਿਆ ਜਾਪਦੈ <br/>
ਅਜੀਤ ਡੈਸਕ
09-03-2026
ਕੀ ਕਹਿੰਦੇ ਹਨ ਹਲਕਾ ਇੰਚਾਰਜ ਸਤਿੰਦਰਜੀਤ ਸਿੰਘ ਮੰਟਾ
ਉੱਧਰ ਜਦੋਂ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਹਲਕਾ ਇੰਚਾਰਜ ਸਤਿੰਦਰਜੀਤ ਸਿੰਘ ਮੰਟਾ ਨਾਲ ਇਸ ਸਬੰਧੀ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਉਹ ਲਗਾਤਾਰ ਪਾਰਟੀ ਵਰਕਰਾਂ ਅਤੇ ਆਮ ਲੋਕਾਂ ਦੇ ਵੀ ਸੰਪਰਕ ਵਿਚ ਹਨ | ਜਿੱਥੇ ਵੀ ਕਿਸੇ ਵਰਕਰ ਜਾਂ ਆਮ ਵਿਅਕਤੀ ਨੂੰ ਕਿਸੇ ਵੀ ਕਿਸਮ ਦੀ ਲੋੜ ਹੁੰਦੀ ਹੈ ਤਾਂ ਉਹ ਉੱਥੇ ਜ਼ਰੂਰ ਪਹੁੰਚਦੇ ਹਨ | ਉਨ੍ਹਾਂ ਇਹ ਵੀ ਕਿਹਾ ਕਿ ਕਈ ਵਾਰ ਕਾਨੂੰਨ ਵਿਵਸਥਾ ਦੀ ਸਥਿਤੀ ਵਿਗੜਨ ਤੇ ਵੀ ਲੋਕਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਦੇ ਹਨ | ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਜਲਾਲਾਬਾਦ ਵਿਚ ਦਫ਼ਤਰ ਸਥਾਪਿਤ ਕੀਤਾ ਗਿਆ ਹੈ ਜਿੱਥੇ ਅਕਸਰ ਹੀ ਲੋਕ ਆਪਣੇ ਮਸਲੇ ਲੈ ਕੇ ਆਉਂਦੇ ਹਨ ਅਤੇ ਸਬੰਧਿਤ ਅਧਿਕਾਰੀਆਂ ਦੇ ਧਿਆਨ ਵਿਚ ਇਹ ਮਸਲੇ ਲਿਆਂਦੇ ਜਾਂਦੇ ਹਨ | ਉਨ੍ਹਾਂ ਕਿਹਾ ਕਿ ਜਲਦ ਹੀ ਪਾਰਟੀ ਵਲੋਂ ਜਲਾਲਾਬਾਦ ਵਿਚ ਸਿਆਸੀ ਕਾਨਫ਼ਰੰਸ ਕਰਕੇ ਲੋਕਾਂ ਨੂੰ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਪ੍ਰੇਰਿਤ ਕੀਤਾ ਜਾਵੇਗਾ |